ਸਰਪੰਚ ਖ਼ੁਦਕੁਸ਼ੀ ਮਾਮਲਾ: ਖੁਦਕੁਸੀ ਨੋਟ ਬਰਾਮਦ, ਪੰਚਾਇਤ ਅਫ਼ਸਰ ਸਮੇਤ 10 ਨਾਮਜ਼ਦ 
Published : Sep 29, 2022, 12:29 pm IST
Updated : Sep 29, 2022, 12:29 pm IST
SHARE ARTICLE
Suicide
Suicide

ਪਰਿਵਾਰ ਨੇ ਨੋਟ ਵਿਚ ਲਿਖੇ 10 ਨਾਮਾਂ ਵਾਲੇ ਵਿਅਕਤੀਆਂ ਖਿਲਾਫ਼ ਪਰਚਾ ਦਰਜ ਕਰਵਾਇਆ ਹੈ

ਖੰਨਾ : ਜ਼ਿਲ੍ਹਾ ਫ਼ਤਹਿਗਡ਼੍ਹ ਸਾਹਿਬ ਦੇ ਪਿੰਡ ਬਡਗੁੱਜਰਾਂ ਦੇ ਸਰਪੰਚ ਬਲਕਾਰ ਸਿੰਘ ਨੇ ਖੰਨਾ ਵਿਖੇ ਰੇਲ ਗੱਡੀ ਹੇਠ ਆ ਕੇ ਆਤਮਹੱਤਿਆ ਕਰ ਲਈ ਹੈ। ਪਰਿਵਾਰ ਨੂੰ ਬਲਕਾਰ ਸਿੰਘ ਦਾ ਖੁਦਕੁਸ਼ੀ ਨੋਟ ਵੀ ਮਿਲਿਆ। ਜਿਸ ’ਚ ਪਿੰਡ ਦੇ ਕੁੱਝ ਵਿਅਕਤੀਆਂ ਦੇ ਨਾਮ ਲਿਖੇ ਸਨ। ਪਰਿਵਾਰ ਵੱਲੋਂ ਥਾਣਾ ਸਿਟੀ ਵਿਖੇ ਖ਼ੁਦਕੁਸ਼ੀ ਨੋਟ ’ਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਐੱਫਆਈਆਰ ਦਰਜ ਕਰਨ ਦੀ ਮੰਗ ਨੂੰ ਲੈ ਕੇ ਧਰਨਾ ਲਾਇਆ ਗਿਆ ਹੈ। ਇਸ ਤੋਂ ਬਾਅਦ ਜੀਆਰਪੀ ਪੁਲਿਸ ਵੱਲੋਂ ਪਰਿਵਾਰ ਦੀ ਸ਼ਿਕਾਇਤ ਤੋਂ ਬਾਅਦ ਪੰਚਾਇਤ ਅਫ਼ਸਰ ਸਮੇਤ 10 ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ। ਜੀਆਰਪੀ ਪੁਲਿਸ ਨੇ ਇਸ ਘਟਨਾ ਦੇ ਸਬੰਧ ’ਚ ਮ੍ਰਿਤਕ ਦੇ ਪੁੱਤਰ ਤਰਨਜੋਤ ਸਿੰਘ ਵਾਸੀ ਬਡਗੁੱਜਰਾਂ ਦੀ ਸ਼ਿਕਾਇਤ ’ਤੇ ਪੰਚਾਇਤ ਅਫ਼ਸਰ ਪ੍ਰਦੀਪ ਕੁਮਾਰ, ਪੰਚਾਇਤ ਮੈਂਬਰ ਪਾਲ ਸਿੰਘ, ਅਮਰ ਸਿੰਘ, ਪਰਮਿੰਦਰ ਸਿੰਘ, ਸਵਰਨ ਸਿੰਘ, ਅੰਮ੍ਰਿਤ ਅਮਰ, ਗੁਰਜੀਤ ਸਿੰਘ, ਕੇਸਰ ਸਿੰਘ, ਮੇਵਾ ਸਿੰਘ, ਚੌਕੀਦਾਰ ਜਸਮੇਲ ਸਿੰਘ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
 

SHARE ARTICLE

ਏਜੰਸੀ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement