ਚੰਡੀਗੜ੍ਹ 'ਚ ਸੱਪ ਦੇ ਡੰਗਣ ਨਾਲ ਔਰਤ ਦੀ ਮੌਤ
Published : Sep 29, 2022, 6:17 pm IST
Updated : Sep 29, 2022, 6:17 pm IST
SHARE ARTICLE
DEATH
DEATH

ਪਰਿਵਾਰ ਵਾਲਿਆਂ ਨੇ ਹਸਪਤਾਲ ਲਿਜਾਣ ਦੀ ਬਜਾਏ ਘਰ ਵਿਚ ਹੀ ਦੇ ਦਿੱਤੀ ਦਵਾਈ

 

ਚੰਡੀਗੜ੍ਹ: ਚੰਡੀਗੜ੍ਹ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਸੱਪ ਦੇ ਡੰਗਣ ਨਾਲ ਔਰਤ ਦੀ ਮੌਤ ਹੋ ਗਈ। ਇਹ ਘਟਨਾ ਸੈਕਟਰ-42 ਸੀ। ਇੱਥੋਂ ਦੇ ਚੰਡੀਗੜ੍ਹ ਹਾਊਸਿੰਗ ਬੋਰਡ ਦੇ ਮਕਾਨ ਵਿੱਚ ਰਹਿੰਦੀ ਔਰਤ ਨੂੰ ਬੁੱਧਵਾਰ ਰਾਤ ਨੂੰ ਸੱਪ ਨੇ ਡੰਗ ਲਿਆ, ਜਿਸ ਕਾਰਨ ਕੁਝ ਦੇਰ ਬਾਅਦ ਹੀ ਔਰਤ ਦੀ ਮੌਤ ਹੋ ਗਈ। ਮ੍ਰਿਤਕ ਔਰਤ ਦੀ ਪਛਾਣ 45 ਸਾਲਾ ਰਿੰਕੂ ਵਜੋਂ ਹੋਈ ਹੈ।

ਜਾਣਕਾਰੀ ਅਨੁਸਾਰ ਔਰਤ ਰਾਤ ਨੂੰ ਭਾਂਡੇ ਸਾਫ਼ ਕਰਨ ਗਈ ਸੀ। ਅਚਾਨਕ ਉਹ ਚੀਕਦੀ ਹੋਈ ਘਰ ਦੇ ਅੰਦਰ ਆਈ। ਉਸ ਦੇ ਪੈਰ ਦੇ ਅੰਗੂਠੇ ਅਤੇ ਉਂਗਲੀ 'ਤੇ ਕੱਟ ਦਾ ਨਿਸ਼ਾਨ ਸੀ। ਪਰਿਵਾਰ ਨੇ ਸੋਚਿਆ ਕਿ ਲੱਤ 'ਤੇ ਚੂਹੇ ਨੇ ਡੰਗ ਮਾਰਿਆ ਹੈ, ਜਿਸ 'ਤੇ ਉਨ੍ਹਾਂ ਨੇ ਡੈਟੋਲ ਅਤੇ ਪਾਣੀ ਨਾਲ ਲੱਤ ਨੂੰ ਧੋ ਦਿੱਤਾ।

ਪਰਿਵਾਰਕ ਮੈਂਬਰਾਂ ਨੇ ਉਸ ਨੂੰ ਦਰਦ ਨਿਵਾਰਕ ਦਵਾਈ ਵੀ ਦਿੱਤੀ ਪਰ ਕਰੀਬ 10 ਮਿੰਟ ਬਾਅਦ ਔਰਤ ਦਾ ਸਰੀਰ ਨੀਲਾ ਹੋਣ ਲੱਗਾ। ਇਸ ਤੋਂ ਬਾਅਦ ਪਰਿਵਾਰਕ ਮੈਂਬਰ ਉਸ ਨੂੰ ਜੀ.ਐੱਮ.ਐੱਸ.ਐੱਚ.-16 ਲੈ ਗਏ ਪਰ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਔਰਤ ਦੀ ਮੌਤ ਹੋ ਗਈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਭਰਾ-ਭਰਜਾਈ ਤੋਂ ਦੁਖੀ ਕੁੜੀ ਨੇ ਚੁੱਕਿਆ ਖੌਫਨਾਕ ਕਦਮ, ਹਾਕੀ ਦੀ ਸੀ ਨੈਸ਼ਨਲ ਪਲੇਅਰ ਪੁਲਿਸ ਨੇ ਭਰਾ ਨੂੰ ਕੀਤਾ ਗ੍ਰਿਫ਼ਤਾਰ

06 May 2024 4:04 PM

Rajpura ਵਿਖੇ Kisan ਦੀ ਹੋਈ ਮੌਤ ਤੋਂ ਬਾਅਦ ਕਿਸਾਨਾਂ ਨੇ ਦਿੱਤਾ ਅਲਟੀਮੇਟਮ, ਦੋ ਦਿਨਾਂ ਸਮਾਂ ਦਿੰਦੇ ਹਾਂ, ਨਹੀਂ ਤਾਂ

06 May 2024 1:42 PM

Breaking News: T20 World Cup ਦੇ ਮੈਚਾਂ ਦੌਰਾਨ ਅੱ+ਤਵਾਦੀ ਹਮਲਿਆਂ ਦੀ ਧਮਕੀ, Cricket ਜਗਤ ਲਈ ਪਰੇਸ਼ਾਨ ਕਰਨ ਵਾਲੀ

06 May 2024 1:13 PM

Cabinet Minister Dr. Baljit Kaur ਬੇਬਾਕ Interview Badal ‘ਤੇ ਧਰਿਆ ਤਵਾ, ਇਹਨਾਂ ਲੁੱਟਣ ਵਾਲਿਆਂ ਤੋਂ ਮਸਾਂ...

06 May 2024 12:55 PM

PRTC ਦੇ Driver ਨਾਲ ਵਾਪਰ ਗਿਆ ਵੱਡਾ ਹਾਦਸਾ.. ਪੁੱਤ ਦੀ ਹਾਲਤ ਦੇਖ ਭੁੱਬਾਂ ਮਾਰਦੀ ਸੜਕ ’ਤੇ ਲਿਟ ਗਈ Maa

06 May 2024 10:58 AM
Advertisement