
ਗੈਂਗਸਟਰ ਜੈਪਾਲ ਭੁੱਲਰ ਦਾ ਕੁੱਝ ਮਹੀਨੇ ਪਹਿਲਾਂ ਪੁਲਿਸ ਵੱਲੋਂ ਐਨਕਾਉਂਟਰ ਕੀਤਾ ਗਿਆ ਸੀ।
ਸ੍ਰੀ ਗੋਇੰਦਵਾਲ ਸਾਹਿਬ - ਸ੍ਰੀ ਗੋਇੰਦਵਾਲ ਸਾਹਿਬ ਸਲਾਨਾ ਜੋੜ ਮੇਲ ਦੇ ਪੋਸਟਰਾਂ ਵਿਚ ਗੈਂਗਸਟਰ ਜੈਪਾਲ ਭੁੱਲਰ ਦੀ ਫੋਟੋ ਵਾਲੇ ਹੋਰਡਿੰਗ ਲਗਾਉਣ ਦੀ ਖ਼ਬਰ ਚਰਚਾ ਵਿਚ ਹੈ। ਜਾਣਕਾਰੀ ਇਹ ਵੀ ਸਾਹਮਣੇ ਆਈ ਹੈ ਕਿ ਇਹ ਪੋਸਟਰ ਚਰਚਾ ਵਿਚ ਆਉਣ ਤੋਂ ਬਾਅਦ ਹਟਾ ਵੀ ਦਿੱਤੇ ਗਏ ਹਨ।
ਇਤਿਹਾਸਕ ਜੋੜ ਮੇਲ ਮੌਕੇ ਗੈਂਗਸਟਰ ਜੈਪਾਲ ਭੁੱਲਰ ਅਤੇ ਕੁਝ ਹੋਰ ਗੈਂਗਸਟਰਾਂ ਦੀਆਂ ਲੱਗੀਆਂ ਫੋਟੋਆਂ ਵਾਲੇ ਹੋਰਡਿੰਗ ਚਰਚਾ ਦਾ ਵਿਸ਼ਾ ਬਣੇ ਹੋਏ ਹਨ ਅਤੇ ਮੇਲੇ ਵਿਚ ਸ਼ਾਮਲ ਸੰਗਤ ਵੱਲੋਂ ਸਥਾਨਕ ਪੁਲਿਸ ਪ੍ਰਸ਼ਾਸਨ ਤੇ ਸਵਾਲ ਚੁੱਕੇ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਗੈਂਗਸਟਰ ਜੈਪਾਲ ਭੁੱਲਰ ਦਾ ਕੁੱਝ ਮਹੀਨੇ ਪਹਿਲਾਂ ਪੁਲਿਸ ਵੱਲੋਂ ਐਨਕਾਉਂਟਰ ਕੀਤਾ ਗਿਆ ਸੀ।