ਪੰਜਾਬ ਰਾਜ ਵਲੋਂ ਵਧੀਆ ਪ੍ਰਦਰਸ਼ਨ 'ਤੇ ਪੋਸ਼ਣ ਮਾਹ ਵਿਚ 6ਵਾਂ ਸਥਾਨ ਹਾਸ਼ਲ: ਡਾ. ਬਲਜੀਤ ਕੌਰ
Published : Sep 29, 2023, 5:59 pm IST
Updated : Sep 29, 2023, 5:59 pm IST
SHARE ARTICLE
DR. BALJIT KAUR
DR. BALJIT KAUR

ਮੰਤਰੀ ਨੇ ਦੱਸਿਆ ਕਿ ਇਸ ਸਾਲ ਪੋਸ਼ਣ ਮਾਹ ਦੌਰਾਨ ਪੰਜਾਬ ਦੇ ਹਰ ਆਂਗਣਵਾੜੀ ਕੇਂਦਰ ਵਿੱਚ ਵੱਖ-ਵੱਖ ਗਤੀਵਿਧੀਆਂ ਅਤੇ ਪ੍ਰੋਗਰਾਮ ਆਯੋਜਿਤ ਕੀਤੇ ਗਏ

 

ਚੰਡੀਗੜ੍ਹ: ਪੋਸ਼ਣ ਮਾਹ ਪੰਜਾਬ ਰਾਜ ਦੇ ਸਾਰੇ ਜ਼ਿਲ੍ਹਿਆਂ ਵਿੱਚ ਸਤੰਬਰ ਮਹੀਨੇ ਦੌਰਾਨ ਮਨਾਇਆ ਜਾਦਾ ਹੈ ਜਿਸਦਾ ਮੁੱਖ ਉਦੇਸ਼ ਕੁਪੋਸ਼ਣ, ਅਨੀਮੀਆ ਅਤੇ ਜਨਮ ਸਮੇਂ ਬੱਚੇ ਦੇ ਘੱਟ ਭਾਰ ਦੀ ਦਰ ਨੂੰ ਘਟਾਉਣਾ ਹੈ। ਪੰਜਾਬ ਵੱਲੋਂ ਪੋਸ਼ਣ ਮਾਹ ਦੌਰਾਨ ਬਹੁਤ ਵਧੀਆ ਪ੍ਰਦਰਸ਼ਨ ਲਈ ਭਾਰਤ ਸਰਕਾਰ ਵਲੋਂ ਸਾਂਝੀ ਕੀਤੀ ਗਈ ਰੋਜਾਨਾ ਰਿਪੋਰਟ ਅਨੁਸਾਰ ਪੰਜਾਬ ਰਾਜ ਨੂੰ 6ਵਾਂ ਦਰਜਾ ਹਾਸਲ ਹੋਇਆ ਹੈ।

 

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਨੇ ਦੱਸਿਆ ਕਿ ਪੋਸਣ ਮਾਹ ਸਰਕਾਰ ਦੁਆਰਾ ਪੋਸ਼ਣ ਦੇ ਮਹੱਤਵ ਬਾਰੇ ਜਾਗਰੂਕਤਾ ਪੈਦਾ ਕਰਨ ਅਤੇ ਆਮ ਲੋਕਾਂ  ਵਿੱਚ ਸਿਹਤਮੰਦ ਖਾਣ ਦੀਆਂ ਆਦਤਾਂ ਨੂੰ ਉਤਸ਼ਾਹਿਤ ਕਰਨ ਲਈ ਸ਼ੁਰੂ ਕੀਤੀ ਗਈ ਇੱਕ ਪਹਿਲਕਦਮੀ ਹੈ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਪੋਸ਼ਣ ਦੀ ਮਹੱਤਤਾ ਬਾਰੇ ਜਾਗਰੂਕਤਾ ਪੈਦਾ ਕਰਨਾ, ਪੌਸ਼ਟਿਕ ਭੋਜਨ ਦੀ ਖਪਤ ਨੂੰ ਉਤਸ਼ਾਹਿਤ ਕਰਨਾ, ਔਰਤਾਂ ਅਤੇ ਬੱਚਿਆਂ ਵਿੱਚ ਕੁਪੋਸ਼ਣ ਨੂੰ ਘਟਾਉਣਾ, ਛਾਤੀ ਦਾ ਦੁੱਧ ਚੁੰਘਾਉਣ ਅਤੇ ਪੋਸ਼ਣ ਸੰਬੰਧੀ ਸੇਵਾਵਾਂ ਅਤੇ ਸਪਲੀਮੈਂਟਸ ਪ੍ਰਦਾਨ ਕਰਨਾ ਇਸ ਦਾ ਮੁੱਖ ਉਦੇਸ਼ ਹੈ।

 

ਮੰਤਰੀ ਨੇ ਦੱਸਿਆ ਕਿ ਇਸ ਸਾਲ ਪੋਸ਼ਣ ਮਾਹ ਦੌਰਾਨ ਪੰਜਾਬ ਦੇ ਹਰ ਆਂਗਣਵਾੜੀ ਕੇਂਦਰ ਵਿੱਚ ਵੱਖ-ਵੱਖ ਗਤੀਵਿਧੀਆਂ ਅਤੇ ਪ੍ਰੋਗਰਾਮ ਆਯੋਜਿਤ ਕੀਤੇ ਗਏ ਤਾਂ ਜੋ ਲੋਕਾਂ ਨੂੰ ਖਾਸ ਕਰਕੇ ਔਰਤਾਂ ਅਤੇ ਬੱਚਿਆਂ ਨੂੰ ਸੰਤੁਲਿਤ ਖੁਰਾਕ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਜਾ ਸਕੇ। ਪੰਜਾਬ ਵਿਚ ਕੁਪੋਸ਼ਣ ਨੂੰ ਘੱਟ ਕਰਨ  ਅਤੇ ਆਮ ਲੋਕਾਂ ਵਿਚ ਪੋਸ਼ਣ ਦੀ ਸਥਿਤੀ ਨੂੰ ਸੁਧਾਰਨ 'ਤੇ ਧਿਆਨ ਕੇਂਦਰਿਤ ਕੀਤਾ ਗਿਆ ਹੈ। ਮੰਤਰੀ  ਵਲੋਂ ਵਿਭਾਗ ਦੇ ਸਾਰੇ ਅਧਿਕਾਰੀਆਂ, ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਇਸ ਪ੍ਰਾਪਤੀ ਲਈ ਵਧਾਈ ਦਿਤੀ ਅਤੇ ਹੋਰ ਮਿਹਨਤ ਕਰਨ ਲਈ ਕਿਹਾ ਤਾ ਜੋ ਪੰਜਾਬ ਵਿੱਚ ਕੁਪੋਸ਼ਣ ਨੂੰ ਠੱਲ ਪਾਈ ਜਾ ਸਕੇ।
 

Tags: poshan maah

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM
Advertisement