
ਮਨਪ੍ਰੀਤ ਬਾਦਲ ਵਿਰੁਧ ਲੁੱਟ ਆਊਟ ਸਰਕੂਲਰ ਵੀ ਜਾਰੀ ਹੋਇਆ ਹੈ
ਚੰਡੀਗੜ੍ਹ: ਜਲਾਲਾਬਾਦ ਪੁਲਿਸ ਨੇ ਬੀਤੇ ਦਿਨ 8 ਸਾਲ ਪੁਰਾਣੇ ਡਰੱਗ ਮਾਮਲੇ ਵਿਚ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਗ੍ਰਿਫ਼ਤਾਰ ਕੀਤਾ ਹੈ। ਜਲਾਲਾਬਾਦ ਅਦਾਲਤ ਨੇ ਸੁਖਪਾਲ ਖਹਿਰਾ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜਿਆ ਹੈ। ਇਹ ਪਹਿਲੀ ਵਾਰ ਨਹੀਂ ਹੈ ਜਦੋਂ ਕਿਸੇ ਵਿਧਾਇਕ ਵਿਰੁਧ ਅਜਿਹੀ ਕਾਰਵਾਈ ਕੀਤੀ ਗਈ ਹੋਵੇ। ਇਸ ਤੋਂ ਪਹਿਲਾਂ ਵੀ ਪੰਜਾਬ ਵਿਜੀਲੈਂਸ ਵਲੋਂ ਵੀ ਕਈ ਸਾਬਕਾ ਮੰਤਰੀਆਂ ਅਤੇ ਵਿਧਾਇਕਾਂ ਵਿਰੁਧ ਵੱਖ-ਵੱਖ ਮਾਮਲਿਆਂ ਵਿਚ ਕਾਰਵਾਈ ਕੀਤੀ ਗਈ ਹੈ।
ਇਹ ਵੀ ਪੜ੍ਹੋ: ਜ਼ੀਰਾ ਦੇ ਤਤਕਾਲੀ SDM ਖ਼ਿਲਾਫ਼ ਵਿਜੀਲੈਂਸ ਦੀ ਵੱਡੀ ਕਾਰਵਾਈ, ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਦਰਜ ਕੀਤੀ FIR
ਵਿਜੀਲੈਂਸ ਵਲੋਂ ਇਸ ਤੋਂ ਪਹਿਲਾਂ ਸਾਬਕਾ ਖ਼ਜ਼ਾਨਾ ਮੰਤਰੀ ਅਤੇ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਵਿਰੁਧ ਪਲਾਟ ਖਰੀਦ ਘੁਲਾਟੇ ਵਿਚ ਮਾਮਲਾ ਦਰਜ ਕੀਤਾ ਗਿਆ ਹੈ। ਮਨਪ੍ਰੀਤ ਬਾਦਲ ਵਿਰੁਧ ਲੁੱਟ ਆਊਟ ਸਰਕੂਲਰ ਵੀ ਜਾਰੀ ਹੋਇਆ ਹੈ। ਬੀਤੇ ਦਿਨੀਂ ਫਿਰੋਜ਼ਪੁਰ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਅਤੇ ਮੌਜੂਦਾ ਭਾਜਪਾ ਆਗੂ ਸਤਕਾਰ ਕੌਰ ਗਹਿਰੀ ਅਤੇ ਉਨ੍ਹਾਂ ਦੇ ਪਤੀ ਨੂੰ ਵੀ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਗਿਆ ਸੀ।
ਇਹ ਵੀ ਪੜ੍ਹੋ: ਰੋਮ 'ਚ ਵਰਲਡ ਫੂਡ ਫੋਰਮ 'ਚ ਦੇਸ਼ ਦੀ ਪ੍ਰਤੀਨਿਧਤਾ ਕਰੇਗੀ ਪ੍ਰਨੀਤ ਕੌਰ; ਜੀ-20 ਵਿਚ ਨਿਭਾਈ ਸੀ ਅਹਿਮ ਭੂਮਿਕਾ
ਵਿਜੀਲੈਂਸ ਵਲੋਂ ਸਾਬਕਾ ਖੁਰਾਕ ਅਤੇ ਸਪਲਾਈ ਵਿਭਾਗ ਦੇ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਟਰਾਂਸਪੋਰਟ ਟੈਂਡਰ ਘੁਟਾਲੇ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਗਿਆ ਸੀ। ਉਨ੍ਹਾਂ ’ਤੇ ਅਪਣੇ ਚਹੇਤਿਆਂ ਨੂੰ ਟੈਂਡਰ ਦੇਣ ਦੇ ਇਲਜ਼ਾਮ ਹਨ। ਫਿਲਹਾਲ ਉਹ ਜ਼ਮਾਨਤ 'ਤੇ ਹਨ। ਪੰਜਾਬ ਵਿਜੀਲੈਂਸ ਬਿਊਰੋ ਨੇ ਜੁਲਾਈ ਮਹੀਨੇ ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਵਿਰੁਧ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ਦਰਜ ਕੀਤਾ ਸੀ। ਇਸ ਮਾਮਲੇ ’ਚ ਵਿਜੀਲੈਂਸ ਨੇ ਓਪੀ ਸੋਨੀ ਨੂੰ ਜੁਲਾਈ ਦੇ ਪਹਿਲੇ ਹਫ਼ਤੇ ਗ੍ਰਿਫ਼ਤਾਰ ਕੀਤਾ ਸੀ। ਫਿਲਹਾਲ ਉਹ ਨਿਆਇਕ ਹਿਰਾਸਤ 'ਚ ਜ਼ੇਰੇ ਇਲਾਜ ਹਨ।
ਇਹ ਵੀ ਪੜ੍ਹੋ: ਫ਼ਰੀਦਕੋਟ ਜ਼ਿਲ੍ਹੇ ਦਾ ਸਿੱਖ ਨੌਜਵਾਨ ਕੈਨੇਡੀਅਨ ਪੁਲਿਸ ’ਚ ਹੋਇਆ ਭਰਤੀ
ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ 'ਤੇ ਜੰਗਲਾਂ 'ਚ ਨਾਜਾਇਜ਼ ਤੌਰ 'ਤੇ ਦਰੱਖਤਾਂ ਦੀ ਕਟਾਈ ਅਤੇ ਕਮਿਸ਼ਨ ਲੈਣ ਦੇ ਦੋਸ਼ ਹਨ। ਇਸ ਤੋਂ ਇਲਾਵਾ ਉਨ੍ਹਾਂ ’ਤੇ ਵਜ਼ੀਫ਼ਾ ਘੁਟਾਲੇ ਦੇ ਵੀ ਇਲਜ਼ਾਮ ਹਨ। ਗ੍ਰਿਫ਼ਤਾਰ ਕਰਨ ਤੋਂ ਬਾਅਦ ਅਦਾਲਤ ਦੇ ਹੁਕਮਾਂ ’ਤੇ ਉਸ ਨੂੰ ਜੇਲ੍ਹ ਭੇਜ ਦਿਤਾ ਗਿਆ। ਫਿਲਹਾਲ ਉਹ ਜ਼ਮਾਨਤ 'ਤੇ ਬਾਹਰ ਹਨ।
ਵਿਜੀਲੈਂਸ ਨੇ ਸਾਬਕਾ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ (ਹੁਣ ਭਾਜਪਾ ਵਿਚ) ਵਿਰੁਧ ਮਨਮਾਨੀਆਂ ਦਰਾਂ 'ਤੇ ਕਰੀਬੀਆਂ ਨੂੰ ਉਦਯੋਗਿਕ ਪਲਾਟ ਦੇਣ ਦੇ ਦੋਸ਼ਾਂ ਦੀ ਜਾਂਚ ਕੀਤੀ ਸੀ। ਇਸ ਜਾਂਚ ਨੂੰ ਬੰਦ ਕਰਨ ਲਈ ਸੁੰਦਰ ਸ਼ਾਮ ਅਰੋੜਾ ਨੇ ਵਿਜੀਲੈਂਸ ਦੇ ਏਆਈਜੀ ਮਨਮੋਹਨ ਸ਼ਰਮਾ ਨੂੰ 50 ਲੱਖ ਰੁਪਏ ਦੀ ਰਿਸ਼ਵਤ ਦੀ ਪੇਸ਼ਕਸ਼ ਕੀਤੀ ਗਈ ਸੀ। ਉਨ੍ਹਾਂ ਨੂੰ ਰੰਗੇ ਹੱਥੀਂ ਰਿਸ਼ਵਤ ਦਿੰਦਿਆਂ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਸਮੇਂ ਉਹ ਜ਼ਮਾਨਤ ’ਤੇ ਹਨ।
ਇਹ ਵੀ ਪੜ੍ਹੋ: ਡੀਐਚਐਲ ਐਕਸਪ੍ਰੈਸ ਅਗਲੇ ਸਾਲ ਤੋਂ ਪਾਰਸਲ ਡਿਲੀਵਰੀ ਦੀਆਂ ਕੀਮਤਾਂ ਵਿਚ ਕਰੇਗੀ 6.9 ਪ੍ਰਤੀਸ਼ਤ ਵਾਧਾ
ਫਰੀਦਕੋਟ ਤੋਂ ਸਾਬਕਾ ਕਾਂਗਰਸੀ ਵਿਧਾਇਕ ਕੁਸ਼ਲਦੀਪ ਢਿੱਲੋਂ ਉਰਫ ਕਿੱਕੀ ਢਿੱਲੋਂ ਵਿਰੁਧ ਆਮਦਨ ਦੇ ਜਾਣੂ ਸਰੋਤਾਂ ਤੋਂ ਵੱਧ ਜਾਇਦਾਦ ਇਕੱਠੀ ਕਰਨ ਦੇ ਇਲਜ਼ਾਮ ਤਹਿਤ ਵਿਜੀਲੈਂਸ ਵਲੋਂ ਕਾਰਵਾਈ ਕੀਤੀ ਗਈ ਸੀ। ਵਿਜੀਲੈਂਸ ਨੇ ਕਿੱਕੀ ਢਿੱਲੋਂ ਨੂੰ 16 ਮਈ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਫਿਲਹਾਲ ਉਹ ਜ਼ਮਾਨਤ ’ਤੇ ਬਾਹਰ ਹਨ। ਉਪਰੋਕਤ ਮਾਮਲਿਆਂ ਤੋਂ ਇਲਾਵਾ ਪੰਜਾਬ ਵਿਜੀਲੈਂਸ ਵਲੋਂ ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸਾਬਕਾ ਮੰਤਰੀ ਬ੍ਰਹਮ ਮਹਿੰਦਰਾ, ਬਲਬੀਰ ਸਿੰਘ ਸਿੱਧੂ ਕੋਲੋਂ ਵੀ ਪੁਛਗਿਛ ਕੀਤੀ ਜਾ ਚੁੱਕੀ ਹੈ।