ਖ਼ਬਰਾਂ |

ਤਾਜ਼ਾ |

ਆਂਗਨਵਾੜੀ ਵਰਕਰਾਂ ਦਾ ਸਿਹਤਮੰਦ ਸਮਾਜ ਦੀ ਸਿਰਜਣਾ ਵਿੱਚ ਅਹਿਮ ਯੋਗਦਾਨ : ਡਾ. ਬਲਜੀਤ ਕੌਰ
Published : Sep 29, 2023, 7:30 pm IST
Updated : Sep 29, 2023, 7:30 pm IST
SHARE ARTICLE
ANGANWADI WORKERS PLAY AN IMPORTANT ROLE IN CREATING HEALTHY SOCIETY: DR. BALJIT KAUR
ANGANWADI WORKERS PLAY AN IMPORTANT ROLE IN CREATING HEALTHY SOCIETY: DR. BALJIT KAUR

ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਪੰਜ ਹਜ਼ਾਰ ਆਂਗਨਵਾੜੀ ਵਰਕਰਾਂ ਦੀ ਭਰਤੀ ਮੈਰਿਟ ਦੇ ਆਧਾਰ ਤੇ ਹੋਈ

 

ਫ਼ਤਹਿਗੜ੍ਹ ਸਾਹਿਬ/ਚੰਡੀਗੜ੍ਹ: ਆਂਗਨਵਾੜੀ ਵਰਕਰ ਸਿਹਤਮੰਦ ਸਮਾਜ ਦੀ ਸਿਰਜਣਾ ਵਿੱਚ ਅਹਿਮ ਭੁਮਿਕਾ ਨਿਭਾਉਂਦੇ ਹਨ ਕਿਉਂਕਿ ਬੱਚੇ ਦੇ ਕੁੱਖ ਵਿੱਚ ਆਉਣ ਤੋਂ ਲੈ ਕੇ ਉਸ ਦੇ ਵੱਡੇ ਹੋਣ ਤੱਕ ਦਿੱਤੀ ਜਾਣ ਵਾਲੀ ਪੌਸ਼ਟਿਕ ਖੁਰਾਕ ਤੇ ਬਿਮਾਰੀਆਂ ਤੋਂ ਬਚਾਅ ਲਈ ਆਂਗਨਵਾੜੀ ਵਰਕਰਾਂ ਦਾ ਵੱਡਾ ਯੋਗਦਾਨ ਹੁੰਦਾ ਹੈ।  ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਨੇ ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ਼ ਦੇ ਗਿਆਨੀ ਦਿੱਤੀ ਸਿੰਘ ਆਡੀਟੋਰੀਅਮ ਵਿਖੇ ਕਰਵਾਏ ਗਏ ਰਾਜ ਪੱਧਰੀ ਪੋਸ਼ਣ ਮਾਹ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮਹਿਲਾ ਸ਼ਸ਼ਕਤੀਕਰਨ ਨਾਲ ਸਮਾਜ ਦੀ ਨੀਂਹ ਮਜਬੂਤ ਕਰਨ ਲਈ ਦਿਨ ਰਾਤ ਮਿਹਨਤ ਕਰ ਰਹੀ ਹੈ ਤਾਂ ਜੋ ਔਰਤਾਂ ਨੂੰ ਬਣਦਾ ਮਾਣ ਸਨਮਾਨ ਦਿੱਤਾ ਜਾ ਸਕੇ।

 

ਕੈਬਨਿਟ ਮੰਤਰੀ ਨੇ ਕਿਹਾ ਕਿ ਅੱਜ ਦੇ ਸਮਾਜ ਵਿੱਚ ਮਹਿਲਾਵਾਂ ਹਰ ਖੇਤਰ ਵਿੱਚ ਅੱਗੇ ਨਿਕਲ ਚੁੱਕੀਆਂ ਹਨ। । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮਹਿਲਾ ਸ਼ਸ਼ਕਤੀਕਰਨ ਤੇ ਬਹੁਤ ਜੋਰ ਦਿੱਤਾ ਹੈ ਅਤੇ ਪੰਜਾਬ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਪੰਜ ਹਜ਼ਾਰ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਦੀ ਮੈਰਿਟ ਦੇ ਆਧਾਰ ਤੇ ਭਰਤੀ ਕੀਤੀ ਗਈ।

 

ਇਸ ਮੌਕੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਵਿਸ਼ੇਸ਼ ਪ੍ਰਮੁੱਖ ਸਕੱਤਰ ਰਾਜੀ ਪੀ. ਸ਼੍ਰੀਵਾਸਤਵਾ ਨੇ ਇਸ ਮੌਕੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੁਪੋਸ਼ਿਤ ਬੱਚਿਆਂ, ਅਨੀਮੀਆ ਪੀੜ੍ਹਤ ਬੱਚਿਆਂ, ਘਰੇਲੂ ਹਿੰਸਾਂ ਦਾ ਸ਼ਿਕਾਰ ਔਰਤਾਂ ਦੇ ਹੱਕਾਂ ਲਈ ਹਰੇਕ ਜ਼ਿਲ੍ਹੇ ਵਿੱਚ ਸਖੀ ਵਨ ਸਟਾਪ ਕੇਂਦਰ ਖੋਲ੍ਹੇ ਗਏ ਹਨ ਤਾਂ ਜੋ ਔਰਤਾਂ ਨੂੰ ਸਮਾਜ ਸੁਰਿਖਅਤ ਮਾਹੌਲ ਮਿਲ ਸਕੇ ।

 

ਇਸ ਮੌਕੇ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿਹਾ ਪੋਸ਼ਣ ਮਾਂਹ ਦੌਰਾਨ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ ਜਿਸ ਵਿੱਚ ਆਂਗਨਵਾੜੀ ਵਰਕਰਾਂ ਨੇ ਸ਼ਲਾਘਾਯੋਗ ਸੇਵਾਵਾਂ ਨਿਭਾਈਆਂ । ਇਸ ਮੌਕੇ ਆਂਗਨਵਾੜੀ ਕੇਂਦਰਾਂ ਵਿੱਚ ਦਿੱਤੀਆਂ ਜਾਣ ਵਾਲੀਆ ਸਹੂਲਤਾਂ ਬਾਰੇ ਨਾਟਕ ਪੇਸ਼ ਕੀਤਾ ਗਿਆ ਅਤੇ ਲੜਕੀਆਂ ਨੇ ਆਤਮ ਰੱਖਿਆ ਲਈ ਮਾਰਸ਼ਲ ਆਰਟ ਦੀ ਪੇਸ਼ਕਾਰੀ ਵੀ ਕੀਤੀ।  ਡਾ. ਬਲਜੀਤ ਕੌਰ ਨੇ ਪਹਿਲੀ ਵਾਰ ਮਾਂ ਬਣਨ ਵਾਲੀਆਂ 21 ਔਰਤਾਂ ਦੀ ਗੋਦ ਭਰਾਈ ਦੀ ਰਸਮ ਵੀ ਅਦਾ ਕੀਤੀ।  

 

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੰਜਾਬ 'ਚ ਹੁਣ ਨਹੀਂ ਹੋਵੇਗੀ ਬੇਅਦਬੀ! ਬਣ ਗਿਆ ਸਖ਼ਤ ਕਾਨੂੰਨ, ਉਮਰ ਕੈਦ ਦੀ ਹੋਵੇਗੀ ਸਜ਼ਾ

20 Apr 2026 1:44 PM

Punjab ਦੀ ਤਰਜ਼ 'ਤੇ Haryana 'ਚ ਵੀ ਬਣਾਇਆ ਜਾਵੇ ਬੇਅਦਬੀ ਕਾਨੂੰਨ : Jagdish Singh Jhinda | Beadbi Bill

20 Apr 2026 1:43 PM

Bhai Manpreet Singh Kanpuri ਨੂੰ ਜਥੇ 'ਚੋ ਬਰਖਾਸਤ ਕਰਨ 'ਤੇ ਜਥੇ ਦੇ ਮੁੱਖ ਬੁਲਾਰੇ Bhai RP Singh ਦਾ Interview

19 Apr 2026 12:29 PM

ਅਹਿਮ ਮੁੱਦੇ 'ਤੇ ਦੇਖੋ The Spokesman Debate

18 Apr 2026 3:05 PM

ਰਿਸ਼ਤੇ ਹੋਏ ਤਾਰ-ਤਾਰ, ਛੋਟੇ ਭਰਾ ਨੇ ਵੱਡੇ ਭਰਾ ਨੂੰ ਬੇਰਹਿਮੀ ਨਾਲ ਉਤਾਰਿਆ ਮੌ.ਤ ਦੇ ਘਾਟ

17 Apr 2026 3:07 PM
Advertisement