
ਕਿਹਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰ ਅੰਦੇਸ਼ੀ ਸੋਚ ਸਦਕਾ ਸਿਹਤ ਖੇਤਰ ‘ਚ ਪੰਜਾਬ ਬਣੇਗਾ ਮੋਹਰੀ ਸੂਬਾ
ਪਟਿਆਲਾ: ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਖੇਤਰ ‘ਚ ਦੇਸ਼ ਦਾ ਮੋਹਰੀ ਸੂਬਾ ਬਣੇਗਾ। ਕੈਬਨਿਟ ਮੰਤਰੀ ਅੱਜ ਨਿਊ ਪੋਲੋ ਗਰਾਊਂਡ ਪਟਿਆਲਾ ਏਵੀਏਸ਼ਨ ਕਲੱਬ, ਸੰਗਰੂਰ ਰੋਡ ਵਿਖੇ 2 ਅਕਤੂਬਰ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆ ਦਾ ਜਾਇਜਾ ਲੈਣ ਪੁੱਜੇ ਹੋਏ ਸਨ।
Cabinet Minister Jaura Majra reviewed the preparations for the state level event to be held on October 2 in Patiala
ਇਸ ਮੌਕੇ ਜੌੜਾਮਾਜਰਾ ਦੇ ਨਾਲ ਵਿਧਾਇਕ ਤੇ ਆਮ ਆਦਮੀ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧ ਰਾਮ, ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ, ਜਿਲ੍ਹਾ ਯੋਜਨਾ ਕਮੇਟੀ ਚੇਅਰਮੈਨ ਜੱਸੀ ਸੋਹੀਆਂ ਵਾਲਾ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅਤੇ ਐਸ. ਐਸ.ਪੀ ਵਰੁਣ ਸ਼ਰਮਾ ਵੀ ਮੌਜੂਦ ਸਨ।
Cabinet Minister Jaura Majra reviewed the preparations for the state level event to be held on October 2 in Patiala
ਇਸ ਮੌਕੇ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰ ਅੰਦੇਸ਼ੀ ਸੋਚ ਸਦਕਾ ਜਿਥੇ ਸਕੂਲ ਆਫ਼ ਐਮੀਂਨੈਸ ਦੀ ਸ਼ੁਰੂਆਤ ਕਰਕੇ ਸਿੱਖਿਆ ਕ੍ਰਾਂਤੀ ਵੱਲ ਕਦਮ ਵਧਾਇਆ ਗਿਆ ਹੈ ਉਥੇ ਸਰਕਾਰੀ ਹਸਪਤਾਲਾਂ ਨੂੰ ਆਧੁਨਿਕ ਸਾਜੋ ਸਮਾਨ ਨਾਲ ਲੈਸ ਕਰਕੇ ਤੇ ਦਿੱਖ ਬਦਲਕੇ ਸਿਹਤ ਸੇਵਾਵਾਂ ਦੇ ਖੇਤਰ ਵਿਚ ਨਵਾਂ ਮੀਲ ਪੱਥਰ ਸਥਾਪਿਤ ਕੀਤਾ ਜਾ ਰਿਹਾ ਹੈ।
Cabinet Minister Jaura Majra reviewed the preparations for the state level event to be held on October 2 in Patiala
ਜੌੜਾਮਾਜਰਾ ਨੇ ਅੱਗੇ ਕਿਹਾ ਕਿ ਪਟਿਆਲਾ ਵਾਸੀਆਂ ਲਈ ਇਹ ਸੁਭਾਗ ਵਾਲੀ ਗੱਲ ਹੈ ਕਿ ਇਸ ਇਤਿਹਾਸਕ ਸ਼ਹਿਰ ਤੋਂ ਹੀ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋ ਸੀਐਮ ਦੀ ਯੋਗਸ਼ਾਲਾ ਦਾ ਆਗਾਜ਼ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਸੇ ਇਤਿਹਾਸਿਕ ਸ਼ਹਿਰ ਤੋਂ ਸਿਹਤਮੰਦ ਪੰਜਾਬ ਮੁਹਿੰਮ ਦੀ ਸ਼ੁਰੂਆਤ ਕੀਤੀ ਜਾ ਰਹੀ।