
ਸਾਬਕਾ DGP ਸੁਮੇਧ ਸੈਣੀ, ਪਰਮਰਾਜ ਉਮਰਾਨੰਗਲ, SSP ਸੁਖਮੰਦਰ ਮਾਨ, DIG ਅਮਰ ਚਾਹਲ ਨੂੰ ਵੀ ਸ਼ਰਤਾਂ ਨਾਲ ਮਿਲੀ ਰਾਹਤ
ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸ਼ੁਕਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ, ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ, ਸਾਬਕਾ ਆਈ.ਜੀ. ਪਰਮਰਾਜ ਉਮਰਾਨਗਲ ਅਤੇ ਤਿੰਨ ਹੋਰਾਂ ਨੂੰ ਅਗਾਊਂ ਜ਼ਮਾਨਤ ਦੇ ਦਿਤੀ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅਮਰ ਸਿੰਘ ਚਾਹਲ ਅਤੇ ਸੁਖਮੰਦਰ ਸਿੰਘ ਨੂੰ ਵੀ ਸ਼ਰਤਾਂ ਤਹਿਤ ਅਗਾਊਂ ਜ਼ਮਾਨਤ ਦਿਤੀ ਹੈ। ਹਾਈ ਕੋਰਟ ਨੇ ਕਰੀਬ ਇਕ ਮਹੀਨਾ ਪਹਿਲਾਂ ਇਸ ਮਾਮਲੇ ਵਿਚ ਅਪਣਾ ਫੈਸਲਾ ਰਾਖਵਾਂ ਰੱਖ ਲਿਆ ਸੀ, ਜਿਸ ਨੂੰ ਅੱਜ ਸੁਣਾਇਆ ਗਿਆ।
ਇਹ ਵੀ ਪੜ੍ਹੋ: ਰੋਮ 'ਚ ਵਰਲਡ ਫੂਡ ਫੋਰਮ 'ਚ ਦੇਸ਼ ਦੀ ਪ੍ਰਤੀਨਿਧਤਾ ਕਰੇਗੀ ਪ੍ਰਨੀਤ ਕੌਰ; ਜੀ-20 ਵਿਚ ਨਿਭਾਈ ਸੀ ਅਹਿਮ ਭੂਮਿਕਾ
ਜਸਟਿਸ ਅਨੂਪ ਚਿਤਕਾਰਾ ਨੇ ਕਿਹਾ ਕਿ ਪਟੀਸ਼ਨਰ ਗਵਾਹਾਂ, ਪੁਲਿਸ ਅਧਿਕਾਰੀਆਂ ਜਾਂ ਕੇਸ ਦੇ ਤੱਥਾਂ ਅਤੇ ਸਥਿਤੀਆਂ ਤੋਂ ਜਾਣੂ ਕਿਸੇ ਹੋਰ ਵਿਅਕਤੀ ਨੂੰ ਸਿੱਧੇ ਜਾਂ ਅਸਿੱਧੇ ਤੌਰ 'ਤੇ ਪ੍ਰਭਾਵਤ ਨਹੀਂ ਕਰਨਗੇ। ਪੁਲਿਸ ਵਲੋਂ ਸਾਰੇ ਮੁਲਜ਼ਮਾਂ ਵਿਰੁਧ ਸੀਆਰਪੀਸੀ ਦੀ ਧਾਰਾ 173 ਤਹਿਤ ਅੰਤਿਮ ਜਾਂਚ ਰਿਪੋਰਟ ਦਰਜ ਕਰਨ ਤੋਂ ਬਾਅਦ ਉਨ੍ਹਾਂ ਨੇ ਜੁਡੀਸ਼ੀਅਲ ਮੈਜਿਸਟਰੇਟ (ਪਹਿਲੀ ਸ਼੍ਰੇਣੀ), ਫ਼ਰੀਦਕੋਟ ਵਲੋਂ ਨੋਟਿਸ ਜਾਰੀ ਕਰਨ 'ਤੇ ਅਦਾਲਤ ਦਾ ਰੁਖ ਕੀਤਾ ਸੀ।
ਇਹ ਵੀ ਪੜ੍ਹੋ: ਡੀਐਚਐਲ ਐਕਸਪ੍ਰੈਸ ਅਗਲੇ ਸਾਲ ਤੋਂ ਪਾਰਸਲ ਡਿਲੀਵਰੀ ਦੀਆਂ ਕੀਮਤਾਂ ਵਿਚ ਕਰੇਗੀ 6.9 ਪ੍ਰਤੀਸ਼ਤ ਵਾਧਾ
ਦੱਸ ਦੇਈਏ ਕਿ ਇਸ ਮਾਮਲੇ ਵਿਚ 4 ਚਲਾਨ ਪੇਸ਼ ਹੋ ਚੁੱਕੇ ਹਨ। ਐਸਆਈਜੀ ਰਾਕੇਸ਼ ਅਗਰਵਾਲ ਤੇ ਐਸਐਸਪੀ ਬਠਿੰਡਾ ਗੁਲਨੀਤ ਖੁਰਾਣਾ ਦੀ ਅਗਵਾਈ ਵਾਲੀ ਏਡੀਜੀਪੀ ਐਲਕੇ ਯਾਦਵ ਦੀ ਅਗਵਾਈ ਵਾਲੀ ਐਸਆਈਟੀ ਨੇ 24.2.2023 ਨੂੰ ਸੱਤ ਹਜ਼ਾਰ ਪੰਨਿਆਂ ਦਾ (7000) ਪਹਿਲਾ ਚਲਾਨ ਪੇਸ਼ ਕੀਤਾ ਤੇ ਉਸ ਤੋਂ ਬਾਅਦ ਦੋ ਹਜ਼ਾਰ ਚਾਰ ਸੌ (2400) ਪੰਨਿਆਂ ਦਾ ਦੂਜਾ ਚਲਾਨ ਪੇਸ਼ ਕੀਤਾ। 25 ਅਪ੍ਰੈਲ 2023 ਨੂੰ ਫਰੀਦਕੋਟ ਅਦਾਲਤ ਵਿਚ 129 ਅਤੇ 192 ਨੰ. ਥਾਣਾ ਸਿਟੀ ਕੋਟਕਪੂਰਾ ਵਿਚ ਧਾਰਾ 307,153,109,34,201,218 332,120BIPC ਅਤੇ 25/27 54,59 ਅਸਲਾ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਫ਼ਰੀਦਕੋਟ ਜ਼ਿਲ੍ਹੇ ਦਾ ਸਿੱਖ ਨੌਜਵਾਨ ਕੈਨੇਡੀਅਨ ਪੁਲਿਸ ’ਚ ਹੋਇਆ ਭਰਤੀ
ਮਾਮਲੇ ਵਿਚ ਐਸਆਈਟੀ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ, ਤਤਕਾਲੀ ਡੀਜੀਪੀ ਸੁਮੇਧ ਸਿੰਘ ਸੈਣੀ, ਤਤਕਾਲੀ ਆਈਜੀ ਪਰਮਰਾਜ ਉਮਰਾਨੰਗਲ, ਐਸਐਸਪੀ ਮੋਗਾ ਚਰਨਜੀਤ ਸ਼ਰਮਾ, ਐਸਐਸਪੀ ਫਰੀਦਕੋਟ ਸੁਖਮੰਦਰ ਮਾਨ, ਡੀਆਈਜੀ ਫ਼ਿਰੋਜ਼ਪੁਰ ਅਮਰ ਸਿੰਘ ਚਾਹਲ ਅਤੇ ਤਤਕਾਲੀ ਐਸਐਚਓ ਸਿਟੀ ਕੋਟਕਪੂਰਾ ਗੁਰਦੀਪ ਸਿੰਘ ਨੂੰ ਮੁਲਜ਼ਮ ਬਣਾਇਆ ਗਿਆ ਹੈ।
ਇਹ ਵੀ ਪੜ੍ਹੋ: ਜ਼ੀਰਾ ਦੇ ਤਤਕਾਲੀ SDM ਖ਼ਿਲਾਫ਼ ਵਿਜੀਲੈਂਸ ਦੀ ਵੱਡੀ ਕਾਰਵਾਈ, ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਦਰਜ ਕੀਤੀ FIR
ਤਤਕਾਲੀ ਡੀਜੀਪੀ ਸੁਮੇਧ ਸਿੰਘ ਸੈਣੀ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਇਸ ਘਟਨਾ ਦੇ ਮੁੱਖ ਸਾਜ਼ਸ਼ਕਰਤਾ ਵਜੋਂ ਨਾਮਜ਼ਦ ਕੀਤਾ ਗਿਆ ਹੈ। ਜਦਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ 'ਤੇ ਸਾਜ਼ਸ਼ ਨੂੰ ਅੰਜਾਮ ਦੇਣ 'ਚ ਮਦਦ ਕਰਨ ਦਾ ਇਲਜ਼ਾਮ ਹੈ। ਤਤਕਾਲੀ ਆਈਜੀ ਉਮਰਾਨੰਗਲ, ਡੀਆਈਜੀ ਫ਼ਿਰੋਜ਼ਪੁਰ ਅਮਰ ਸਿੰਘ ਚਾਹਲ ਅਤੇ ਐਸਐਸਪੀ ਮੋਗਾ ਚਰਨਜੀਤ ਸਿੰਘ ਸ਼ਰਮਾ 'ਤੇ ਸਾਜ਼ਸ਼ ਨੂੰ ਅੰਜਾਮ ਦੇਣ ਦਾ ਇਲਜ਼ਾਮ ਹੈ।