1 ਅਕਤੂਬਰ ਤੋਂ ਝੋਨੇ ਦੀ ਸੁਚਾਰੂ ਖਰੀਦ ਲਈ ਪੰਜਾਬ ਮੰਡੀ ਬੋਰਡ ਵੱਲੋਂ 1854 ਖਰੀਦ ਕੇਂਦਰ ਨੋਟੀਫਾਈ: ਗੁਰਮੀਤ ਖੁੱਡੀਆਂ
Published : Sep 29, 2023, 8:54 pm IST
Updated : Sep 29, 2023, 8:54 pm IST
SHARE ARTICLE
Punjab Mandi Board notified 1854 purchase centers for smooth purchase of paddy from October 1
Punjab Mandi Board notified 1854 purchase centers for smooth purchase of paddy from October 1

• ਖੇਤੀਬਾੜੀ ਮੰਤਰੀ ਵੱਲੋਂ ਮੰਡੀ ਮਜ਼ਦੂਰਾਂ ਅਤੇ ਆੜ੍ਹਤੀਆਂ ਨਾਲ ਵਿਚਾਰ-ਵਟਾਂਦਰਾ

 

ਚੰਡੀਗੜ੍ਹ : ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਝੋਨੇ ਦੀ ਫਸਲ ਦੇ ਇੱਕ-ਇੱਕ ਦਾਣੇ ਦੀ ਖਰੀਦ ਲਈ ਕੀਤੀ ਵਚਨਬੱਧਤਾ ਤਹਿਤ ਪੰਜਾਬ ਮੰਡੀ ਬੋਰਡ ਵੱਲੋਂ 1854 ਖਰੀਦ ਕੇਂਦਰ ਨੋਟੀਫਾਈ ਕੀਤੇ ਗਏ ਹਨ ਤਾਂ ਜੋ ਪਹਿਲੀ ਅਕਤੂਬਰ ਤੋਂ ਸ਼ੁਰੂ ਹੋ ਰਹੇ ਖਰੀਦ ਸੀਜ਼ਨ ਦੌਰਾਨ ਖਰੀਦ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ । 

ਖੁੱਡੀਆਂ, ਜਿਨ੍ਹਾਂ ਨਾਲ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਅਤੇ ਵਿਸ਼ੇਸ਼ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ ਵੀ ਮੌਜੂਦ ਸਨ, ਨੇ ਅੱਜ ਇਥੇ ਕਿਸਾਨ ਭਵਨ ਵਿਖੇ ਆੜ੍ਹਤੀਆਂ ਐਸੋਸੀਏਸ਼ਨਾਂ ਅਤੇ ਮੰਡੀ ਮਜ਼ਦੂਰ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ, ਜਿਸ ਦੌਰਾਨ ਉਨ੍ਹਾਂ ਦੀਆਂ ਮੰਗਾਂ ਅਤੇ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਉਨ੍ਹਾਂ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਮੰਗਾਂ 'ਤੇ ਹਮਦਰਦੀ ਨਾਲ ਵਿਚਾਰ ਕਰੇਗੀ ਅਤੇ ਉਨ੍ਹਾਂ ਦੇ ਹਿੱਤਾਂ ਦਾ ਪੂਰਾ ਖਿਆਲ ਰੱਖਿਆ ਜਾਵੇਗਾ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮਜ਼ਦੂਰਾਂ ਅਤੇ ਕਿਸਾਨਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਅੱਗੇ ਕਿਹਾ ਕਿ ਝੋਨੇ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਸਾਰੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਪਹਿਲਾਂ ਹੀ 20 ਸਤੰਬਰ, 2023 ਨੂੰ ਖ਼ਪਤਕਾਰ ਮੁੱਲ ਸੂਚਕ ਅੰਕ ਅਨੁਸਾਰ ਅਨਾਜ ਮੰਡੀਆਂ ਵਿਚ ਕੰਮ ਕਰਨ ਵਾਲੇ ਮਜ਼ਦੂਰਾਂ ਵਾਸਤੇ ਲੇਬਰ ਦਰਾਂ ਵਿੱਚ ਸੋਧ ਕਰਕੇ 1.04 ਫੀਸਦੀ ਦਾ ਵਾਧਾ ਕੀਤਾ ਜਾ ਚੁੱਕਾ ਹੈ।

ਖੇਤੀਬਾੜੀ ਮੰਤਰੀ ਨੇ ਕਿਹਾ ਕਿ ਖਰੀਦ ਕੇਂਦਰਾਂ ਨੂੰ ਨੋਟੀਫਾਈ ਕਰਨ ਤੋਂ ਇਲਾਵਾ ਕਿਸਾਨਾਂ ਅਤੇ ਮਜ਼ਦੂਰਾਂ ਦੀ ਸਹੂਲਤ ਲਈ ਅਨਾਜ ਮੰਡੀਆਂ ਵਿੱਚ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਖਰੀਦ ਪ੍ਰਕਿਰਿਆ ਵਿੱਚ ਕਿਸਾਨਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦੇਵੇਗੀ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪੂਰੀ ਤਰ੍ਹਾਂ ਪੱਕ ਚੁੱਕੀ ਫ਼ਸਲ ਹੀ ਮੰਡੀਆਂ ਵਿੱਚ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਆਪਣੀ ਫ਼ਸਲ ਵੇਚਣ ਵਿੱਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਮੀਟਿੰਗ ਵਿੱਚ ਪੰਜਾਬ ਮੰਡੀ ਬੋਰਡ ਦੇ ਸਕੱਤਰ ਅੰਮ੍ਰਿਤ ਕੌਰ ਗਿੱਲ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜਿਗਰੀ ਯਾਰ ਰਾਜਵੀਰ ਜਵੰਦਾ ਦੀ ਅੰਤਮ ਅਰਦਾਸ 'ਚ ਰੋ ਪਿਆ ਰੇਸ਼ਮ ਅਨਮੋਲ

18 Oct 2025 3:17 PM

Haryana: Pharma company owner gifts Brand New Cars to Employees on Diwali | Panchkula Diwali

17 Oct 2025 3:21 PM

Rajvir Jawanda daughter very emotional & touching speech on antim ardaas of Rajvir Jawanda

17 Oct 2025 3:17 PM

2 ਭੈਣਾਂ ਨੂੰ ਕੁਚਲਿਆ Thar ਨੇ, ਇਕ ਦੀ ਹੋਈ ਮੌਤ | Chd Thar News

16 Oct 2025 3:10 PM

DIG ਰੋਪੜ ਰੇਂਜ ਹਰਚਰਨ ਸਿੰਘ ਭੁੱਲਰ ਗ੍ਰਿਫ਼ਤਾਰ, CBI ਨੇ ਕੱਸਿਆ ਸ਼ਿਕੰਜਾ, DIG 'ਤੇ ਲੱਗੇ ਰਿਸ਼ਵਤ ਲੈਣ ਦੇ ਇਲਜ਼ਾਮ...

16 Oct 2025 3:09 PM
Advertisement