ਪੀ.ਐਸ.ਪੀ.ਸੀ.ਐਲ. ਦਾ ਸੀਨੀਅਰ ਐਕਸੀਅਨ 45000 ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵਲੋਂ ਕਾਬੂ
Published : Sep 29, 2023, 5:51 pm IST
Updated : Sep 29, 2023, 5:51 pm IST
SHARE ARTICLE
Vigilance Bureau nabs senior XEN PSPCL for taking Rs 45000 bribe
Vigilance Bureau nabs senior XEN PSPCL for taking Rs 45000 bribe

ਟਿਊਬਵੈੱਲ ਕੁਨੈਕਸ਼ਨ ਨੂੰ ਤਬਦੀਲ ਕਰਨ ਬਦਲੇ ਮੰਗੀ ਸੀ ਰਿਸ਼ਵਤ

 

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁਧ ਵਿੱਢੀ ਮੁਹਿੰਮ ਦੌਰਾਨ ਸ਼ੁਕਰਵਾਰ ਨੂੰ ਪੀ.ਪੀ.ਐਸ.ਸੀ.ਐਲ. ਦਫਤਰ ਲਹਿਰਾ, ਸੰਗਰੂਰ ਵਿਖੇ ਤਾਇਨਾਤ ਸੀਨੀਅਰ ਕਾਰਜਕਾਰੀ ਇੰਜੀਨੀਅਰ (ਐਕਸ.ਈ.ਐਨ.) ਮੁਨੀਸ਼ ਕੁਮਾਰ ਜਿੰਦਲ ਨੂੰ 45,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਹ ਵੀ ਪੜ੍ਹੋ: ਵਿਦੇਸ਼ਾਂ ਤੋਂ ਪੈਸੇ ਭੇਜਣ ਲਈ ਕਈ ਦੇਸ਼ਾਂ ਨਾਲ ਗੱਲਬਾਤ ਜਾਰੀ: ਆਰ.ਬੀ.ਆਈ. ਦੇ ਡਿਪਟੀ ਗਵਰਨਰ 

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦਸਿਆ ਕਿ ਉਪਰੋਕਤ ਮੁਲਜ਼ਮ ਨੂੰ ਲਹਿਰਾ ਬਲਾਕ ਦੇ ਪਿੰਡ ਹਰਿਆਉ ਦੇ ਰਹਿਣ ਵਾਲੇ ਸੁਖਚੈਨ ਸਿੰਘ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦਸਿਆ ਕਿ ਉਸ ਦਾ ਰਿਸ਼ਤੇਦਾਰ ਮੇਜਰ ਸਿੰਘ ਵਾਸੀ ਪਿੰਡ ਢੀਂਡਸਾ, ਬਲਾਕ ਲਹਿਰਾ ਅਪਣਾ ਟਿਊਬਵੈੱਲ ਕੁਨੈਕਸ਼ਨ ਪਿੰਡ ਛਾਜਲੀ ਵਿਚ ਤਬਦੀਲ ਕਰਨਾ ਚਾਹੁੰਦਾ ਹੈ।

ਇਹ ਵੀ ਪੜ੍ਹੋ: ਡਾ. ਐਸ.ਪੀ. ਸਿੰਘ ਓਬਰਾਏ ਦੇ ਯਤਨਾਂ ਸਦਕਾ ਜੰਡਿਆਲਾ ਗੁਰੂ ਦੇ ਨੌਜਵਾਨ ਦੀ ਦੇਹ ਭਾਰਤ ਪਹੁੰਚੀ

ਮੇਜਰ ਸਿੰਘ ਬਜੁਰਗ ਵਿਅਕਤੀ ਹੋਣ ਕਾਰਨ ਸ਼ਿਕਾਇਤਕਰਤਾ ਸੁਖਚੈਨ ਸਿੰਘ ਨੂੰ ਕੁਨੈਕਸ਼ਨ ਟਰਾਂਸਫਰ ਕਰਵਾਉਣ ਲਈ ਅਪਣੇ ਕੇਸ ਦੀ ਪੈਰਵੀ ਕਰਨ ਲਈ ਕਿਹਾ ਹੈ। ਸ਼ਿਕਾਇਤਕਰਤਾ ਨੇ ਅੱਗੇ ਦਸਿਆ ਕਿ ਜਦੋਂ ਉਹ ਇਸ ਸਬੰਧੀ ਐਕਸੀਅਨ ਮੁਨੀਸ਼ ਕੁਮਾਰ ਜਿੰਦਲ ਨੂੰ ਮਿਲਿਆ ਤਾਂ ਉਸ ਨੇ ਇਸ ਟਿਊਬਵੈੱਲ ਕੁਨੈਕਸ਼ਨ ਨੂੰ ਤਬਦੀਲ ਕਰਨ ਲਈ 45000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ: ਸਾਡਾ ਦੇਸ਼ ਭਾਰਤ ਨਾਲ ਨਜ਼ਦੀਕੀ ਸਬੰਧ ਬਣਾਉਣ ਲਈ ਬਹੁਤ ਗੰਭੀਰ ਹੈ - ਜਸਟਿਨ ਟਰੂਡੋ

ਬੁਲਾਰੇ ਨੇ ਅੱਗੇ ਦਸਿਆ ਕਿ ਬਿਊਰੋ ਦੀ ਪਟਿਆਲਾ ਰੇਂਜ ਨੇ ਮੁਢਲੀ ਜਾਂਚ ਉਪਰੰਤ ਜਾਲ ਵਿਛਾਇਆ ਅਤੇ ਉਪਰੋਕਤ ਸੀਨੀਅਰ ਐਕਸੀਅਨ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ 45,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਵਿਜੀਲੈਂਸ ਬਿਊਰੋ ਪਟਿਆਲਾ ਰੇਂਜ ਦੇ ਥਾਣੇ ਵਿਚ ਮੁਨੀਸ਼ ਕੁਮਾਰ ਜਿੰਦਲ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿਤੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM

Punjabi Gurdeep Singh shot dead in Canada: "ਆਜਾ ਸੀਨੇ ਨਾਲ ਲੱਗਜਾ ਪੁੱਤ, ਭੁੱਬਾਂ ਮਾਰ ਰੋ ਰਹੇ ਟੱਬਰ

15 Dec 2025 3:02 PM

Adv Ravinder Jolly : ਪੰਜਾਬ ਦੇ ਮੁੱਦੇ ਛੱਡ ਘੋੜਿਆਂ ਦੀ ਹਾਰ ਜਿੱਤ ਦੇ ਕੰਮ ਲੱਗੇ ਲੋਕਾਂ ਨੂੰ ਸਿੱਖ ਵਕੀਲ ਦੀ ਲਾਹਨਤ

15 Dec 2025 3:02 PM
Advertisement