ਮਨਪ੍ਰੀਤ ਬਾਦਲ ਦੀ ਗ੍ਰਿਫ਼ਤਾਰੀ ਲਈ ਵਿਜੀਲੈਂਸ ਦੀ ਰੇਡ, ਚੰਡੀਗੜ੍ਹ ਵਾਲੇ ਘਰ 'ਚ ਕੀਤੀ ਛਾਪੇਮਾਰੀ 
Published : Sep 29, 2023, 8:32 pm IST
Updated : Sep 29, 2023, 8:32 pm IST
SHARE ARTICLE
Manpreet Badal
Manpreet Badal

ਪਰਿਵਾਰਕ ਮੈਂਬਰਾਂ ਤੋਂ ਵੀ ਕੀਤੀ ਪੁਛਗਿੱਛ 


ਬਠਿੰਡਾ - ਬਠਿੰਡਾ ਜ਼ਮੀਨ ਅਲਾਟਮੈਂਟ ਮਾਮਲੇ 'ਚ ਗ੍ਰਿਫ਼ਤਾਰੀ ਵਾਰੰਟ ਜਾਰੀ ਹੋਣ ਤੋਂ ਬਾਅਦ ਵਿਜੀਲੈਂਸ ਟੀਮ ਨੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਚੰਡੀਗੜ੍ਹ ਸਥਿਤ ਘਰ 'ਤੇ ਛਾਪਾ ਮਾਰਿਆ। ਇਸ ਦੌਰਾਨ ਵਿਜੀਲੈਂਸ ਟੀਮ ਕਾਫੀ ਦੇਰ ਤੱਕ ਘਰ ਦੇ ਅੰਦਰ ਹੀ ਰਹੀ ਪਰ ਮਨਪ੍ਰੀਤ ਬਾਦਲ ਉਥੇ ਨਹੀਂ ਮਿਲੇ। ਇਸ ਦੌਰਾਨ ਮਨਪ੍ਰੀਤ ਬਾਦਲ ਦੇ ਪਰਿਵਾਰਕ ਮੈਂਬਰਾਂ ਤੋਂ ਵੀ ਪੁੱਛਗਿੱਛ ਕੀਤੀ ਗਈ। 

ਜਾਂਚ ਤੋਂ ਬਾਅਦ ਵਿਜੀਲੈਂਸ ਅਧਿਕਾਰੀਆਂ ਨੇ ਕਿਹਾ ਕਿ ਮਨਪ੍ਰੀਤ ਦੀ ਭਾਲ ਜਾਰੀ ਹੈ। ਪੰਜਾਬ ਤੋਂ ਇਲਾਵਾ ਹਰਿਆਣਾ, ਚੰਡੀਗੜ੍ਹ ਅਤੇ ਰਾਜਸਥਾਨ ਸਮੇਤ ਕਈ ਰਾਜਾਂ ਵਿਚ ਗੁਪਤ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਸ਼ੁੱਕਰਵਾਰ ਦੁਪਹਿਰ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ। ਮਨਪ੍ਰੀਤ ਨੇ ਐਡਵੋਕੇਟ ਸੁਖਦੀਪ ਭਿੰਡਰ ਰਾਹੀਂ ਜ਼ਿਲ੍ਹਾ ਤੇ ਸੈਸ਼ਨ ਜੱਜ ਬਠਿੰਡਾ ਦੀ ਅਦਾਲਤ ਤੋਂ ਰਾਹਤ ਦੀ ਮੰਗ ਕੀਤੀ ਹੈ।

ਇਸ 'ਤੇ 4 ਅਕਤੂਬਰ ਨੂੰ ਸੁਣਵਾਈ ਹੋਵੇਗੀ। ਇਸ ਤੋਂ ਪਹਿਲਾਂ ਮਨਪ੍ਰੀਤ ਬਾਦਲ ਨੇ ਅਗਾਊਂ ਜ਼ਮਾਨਤ ਪਟੀਸ਼ਨ ਵਾਪਸ ਲੈ ਲਈ ਸੀ। ਇਹ ਪਟੀਸ਼ਨ ਕੇਸ ਦਰਜ ਹੋਣ ਤੋਂ ਪਹਿਲਾਂ ਦਾਇਰ ਕੀਤੀ ਗਈ ਸੀ। ਬਠਿੰਡਾ 'ਚ ਮਨਪ੍ਰੀਤ ਬਾਦਲ ਖਿਲਾਫ਼ ਜ਼ਮੀਨ ਦੀ ਵੰਡ 'ਚ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਗਿਆ ਹੈ। ਉਹਨਾਂ 'ਤੇ ਬਠਿੰਡਾ ਵਿਕਾਸ ਅਥਾਰਟੀ ਦੇ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਦੋ ਪਲਾਟ ਘੱਟ ਰੇਟ ’ਤੇ ਖਰੀਦਣ ਦਾ ਦੋਸ਼ ਹੈ।

ਜਿਸ ਕਾਰਨ ਸਰਕਾਰ ਨੂੰ 65 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ। ਇੰਨਾ ਹੀ ਨਹੀਂ ਮਨਪ੍ਰੀਤ ਬਾਦਲ ਨੇ 2018 ਤੋਂ ਵਿੱਤ ਮੰਤਰੀ ਹੁੰਦਿਆਂ ਹੀ ਪਲਾਟ ਹੜੱਪਣ ਦੀ ਸਾਜ਼ਿਸ਼ ਰਚੀ ਸੀ। ਜਿਸ ਤੋਂ ਬਾਅਦ ਜਾਅਲੀ ਬੋਲੀ ਲਗਾਈ ਗਈ। ਫਿਰ ਬਾਅਦ ਵਿੱਚ ਉਸ ਨੇ ਆਪਣੇ ਦੋ ਖਾਸ ਵਿਅਕਤੀਆਂ ਦੇ ਨਾਂ ’ਤੇ ਪਲਾਟ ਖਰੀਦ ਲਏ ਅਤੇ ਉਨ੍ਹਾਂ ਨਾਲ ਨਾਜਾਇਜ਼ ਸਮਝੌਤੇ ਕੀਤੇ। 

ਮਾਮਲਾ ਦਰਜ ਹੋਣ ਤੋਂ ਬਾਅਦ ਮਨਪ੍ਰੀਤ ਬਾਦਲ ਫਰਾਰ ਹਨ। ਵਿਜੀਲੈਂਸ ਉਹਨਾਂ ਦੀ ਭਾਲ ਵਿਚ ਕਈ ਰਾਜਾਂ ਵਿਚ ਛਾਪੇਮਾਰੀ ਕਰ ਰਹੀ ਹੈ। ਇਸ ਮਾਮਲੇ ਵਿਚ ਪੁਲਿਸ ਨੇ ਮਨਪ੍ਰੀਤ ਬਾਦਲ ਤੋਂ ਇਲਾਵਾ ਤਤਕਾਲੀ ਡੀਏ ਪ੍ਰਸ਼ਾਸਕ ਵਿਕਰਮਜੀਤ ਸ਼ੇਰ ਗਿੱਲ, ਸੁਪਰਡੈਂਟ ਪੰਕਜ ਕਾਲੀਆ, ਰਾਜੀਵ ਕੁਮਾਰ, ਵਿਕਾਸ ਅਰੋੜਾ ਅਤੇ ਅਮਨਦੀਪ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਵਿਜੀਲੈਂਸ ਨੇ ਇਸ ਮਾਮਲੇ ਵਿਚ ਰਾਜੀਵ ਕੁਮਾਰ, ਵਿਕਾਸ ਅਰੋੜਾ ਅਤੇ ਅਮਨਦੀਪ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਜੋ 30 ਤੱਕ ਵਿਜੀਲੈਂਸ ਰਿਮਾਂਡ 'ਤੇ ਹੈ। 

SHARE ARTICLE

ਏਜੰਸੀ

Advertisement

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM
Advertisement