
Amritsar News: ਕਾਊਂਟਰ ਇੰਟੈਲੀਜੈਂਸ ਨੇ 6 ਕਿਲੋ ਹੈਰੋਇਨ, 67 ਜ਼ਿੰਦਾ ਕਾਰਤੂਸ, 2 ਮੈਗਜ਼ੀਨ ਤੇ 6 ਮੋਬਾਈਲ ਫੋਨ ਕੀਤੇ ਬਰਾਮਦ
6 kg heroin recovered in Amritsar News: ਪੰਜਾਬ ਪੁਲਿਸ ਨੇ ਸਰਹੱਦ ਪਾਰ ਤੋਂ ਚੱਲ ਰਹੇ ਨਸ਼ਾ ਅਤੇ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਖਿਲਾਫ ਵੱਡੀ ਸਫਲਤਾ ਹਾਸਲ ਕੀਤੀ ਹੈ। ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਅੰਮ੍ਰਿਤਸਰ ਨੇ 6 ਕਿਲੋ ਹੈਰੋਇਨ, 67 ਕਾਰਤੂਸ, 2 ਮੈਗਜ਼ੀਨ, 6 ਮੋਬਾਈਲ ਬਰਾਮਦ ਕੀਤੇ ਹਨ। ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਅਕਾਊਂਟ ਐਕਸ 'ਤੇ ਪੋਸਟ ਪਾ ਕੇ ਇਸ ਦੀ ਜਾਣਕਾਰੀ ਦਿੱਤੀ ਹੈ।
ਕਾਊਂਟਰ ਇੰਟੈਲੀਜੈਂਸ ਨੂੰ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਪਿੰਡ ਜਾਫਰਪੁਰ ਜ਼ਿਲ੍ਹਾ ਗੁਰਦਾਸਪੁਰ 'ਚ ਛਾਪੇਮਾਰੀ ਕੀਤੀ ਗਈ। ਜਿਸ ਦੌਰਾਨ ਮੁਲਜ਼ਮ ਇਕਬਾਲ ਸਿੰਘ ਆਪਣਾ ਬੈਗ ਸੁੱਟ ਕੇ ਭੱਜਣ ਵਿਚ ਕਾਮਯਾਬ ਹੋ ਗਿਆ।
ਤਲਾਸ਼ੀ ਦੌਰਾਨ ਮੌਕੇ ਤੋਂ 6 ਕਿਲੋ ਹੈਰੋਇਨ ਸਮੇਤ .30 ਬੋਰ ਦੇ 67 ਜ਼ਿੰਦਾ ਕਾਰਤੂਸ, 2 ਮੈਗਜ਼ੀਨ ਅਤੇ 6 ਮੋਬਾਈਲ ਫੋਨ ਸਮੇਤ ਟੁੱਟਿਆ ਹੋਇਆ ਆਈਫੋਨ ਅਤੇ ਜੀਓ ਡੌਂਗਲ ਬਰਾਮਦ ਕੀਤਾ ਗਿਆ। ਪੁਲਿਸ ਨੇ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਫ਼ਿਲਹਾਲ ਪੁਲਿਸ ਵੱਲੋਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।