Punjab News : CM ਭਗਵੰਤ ਮਾਨ ਨੂੰ ਹਸਪਤਾਲ ਤੋਂ ਮਿਲੀ ਛੁੱਟੀ ,ਪਿਛਲੇ 4 ਦਿਨਾਂ ਤੋਂ ਫੋਰਟਿਸ ਹਸਪਤਾਲ 'ਚ ਦਾਖਲ ਸਨ CM

By : SHANKER

Published : Sep 29, 2024, 2:55 pm IST
Updated : Oct 1, 2024, 3:40 pm IST
SHARE ARTICLE
CM Bhagwant Mann
CM Bhagwant Mann

ਹਸਪਤਾਲ ਵੱਲੋਂ ਬੁਲੇਟਿਨ ਜਾਰੀ, 'ਸਾਰੇ ਟੈਸਟ ਨਾਰਮਲ'

 Punjab News : ਮੋਹਾਲੀ ਦੇ ਫੋਰਟਿਸ ਹਸਪਤਾਲ 'ਚ ਦਾਖਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ 4 ਦਿਨਾਂ ਬਾਅਦ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਪਿਛਲੇ 4 ਦਿਨਾਂ ਤੋਂ ਮੋਹਾਲੀ ਦੇ ਫੋਰਟਿਸ ਹਸਪਤਾਲ 'ਚ ਦਾਖਲ ਸਨ ਅਤੇ ਉਨ੍ਹਾਂ ਦੀ ਸਿਹਤ ਵਿਚ ਲਗਾਤਾਰ ਸੁਧਾਰ ਹੋ ਰਿਹਾ ਹੈ। 

ਮੋਹਾਲੀ ਦੇ ਫੋਰਟਿਸ ਹਸਪਤਾਲ ਵੱਲੋਂ ਸ਼ਾਮ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਨੂੰ ਲੈ ਕੇ ਬੁਲੇਟਿਨ ਜਾਰੀ ਕੀਤਾ ਗਿਆ ਹੈ। ਫੋਰਟਿਸ ਹਸਪਤਾਲ ਮੋਹਾਲੀ ਦੇ ਕਾਰਡੀਓਲੋਜੀ ਵਿਭਾਗ ਦੇ ਡਾਇਰੈਕਟਰ ਅਤੇ ਮੁਖੀ ਡਾ: ਆਰ ਕੇ ਜਸਵਾਲ ਨੇ ਦੱਸਿਆ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਅੱਜ ਦੁਪਹਿਰ 2 ਵਜੇ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਉਨ੍ਹਾਂ ਦੇ ਸਾਰੇ ਪੈਥੋਲੋਜੀਕਲ ਟੈਸਟ ਨਾਰਮਲ ਸਨ, ਜਿਸ ਤੋਂ ਬਾਅਦ ਡਾਕਟਰਾਂ ਨੇ ਮੁੱਖ ਮੰਤਰੀ ਨੂੰ ਛੁੱਟੀ ਦੇਣ ਦਾ ਫੈਸਲਾ ਕੀਤਾ ਗਿਆ।

ਦੱਸਣਯੋਗ ਹੈ ਕਿ ਕੁੱਝ ਸਮਾਂ ਪਹਿਲਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਵਿੱਤ ਮੰਤਰੀ ਹਰਪਾਲ ਚੀਮਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣ ਲਈ ਫੋਰਟਿਸ ਹਸਪਤਾਲ ਪਹੁੰਚੇ ਸਨ ਅਤੇ ਉਨ੍ਹਾਂ ਦਾ ਹਾਲ-ਚਾਲ ਜਾਣਿਆ। ਉਨ੍ਹਾਂ ਕਿਹਾ ਸੀ ਕਿ ਮੁੱਖ ਮੰਤਰੀ ਮਾਨ ਹੁਣ ਪੂਰੀ ਤਰ੍ਹਾਂ ਤੰਦਰੁਸਤ ਹਨ। 

ਅੱਜ ਸਵੇਰੇ ਕਾਂਗਰਸੀ ਆਗੂ ਪਰਗਟ ਸਿੰਘ ਉਨ੍ਹਾਂ ਨੂੰ ਮਿਲਣ ਲਈ ਹਸਪਤਾਲ ਪੁੱਜੇ ਸਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਭਾਵੇਂ ਮੈਂ ਆਮ ਆਦਮੀ ਪਾਰਟੀ ਅਤੇ ਸਰਕਾਰ ਦਾ ਵਿਰੋਧ ਕਰਦਾ ਰਿਹਾ ਹਾਂ ਪਰ ਮੁੱਖ ਮੰਤਰੀ ਪੂਰੇ ਸੂਬੇ ਦਾ ਹੈੱਡ ਹੁੰਦਾ ਹੈ। ਅਜਿਹੀ ਸਥਿਤੀ ਵਿੱਚ ਉਨ੍ਹਾਂ ਦਾ ਹਾਲ-ਚਾਲ ਪੁੱਛਣਾ ਸਾਡੀ ਜ਼ਿੰਮੇਵਾਰੀ ਹੈ। ਇਸ ਨਾਲ ਉਨ੍ਹਾਂ ਦਾ ਮਨੋਬਲ ਮਜ਼ਬੂਤ ​​ਹੋਵੇਗਾ।

ਦੱਸ ਦੇਈਏ ਕਿ ਫੇਫੜਿਆਂ 'ਚ ਹਲਕੀ ਸੋਜ ਦੇ ਕਾਰਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਬੁੱਧਵਾਰ ਅਤੇ ਵੀਰਵਾਰ ਦੀ ਰਾਤ ਨੂੰ ਫੋਰਟਿਸ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ। ਉਹ ਉੱਥੇ ਰੁਟੀਨ ਚੈਕਅੱਪ ਲਈ ਗਏ ਸਨ ਪਰ ਜਾਂਚ ਤੋਂ ਬਾਅਦ ਡਾਕਟਰਾਂ ਨੇ ਉਨ੍ਹਾਂ ਨੂੰ ਆਪਣੀ ਨਿਗਰਾਨੀ ਹੇਠ ਰੱਖਣ ਦਾ ਫੈਸਲਾ ਕੀਤਾ ਸੀ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement