MP ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਆਪਣੀ ਪਾਰਟੀ ਬਣਾਉਣ ਦਾ ਕੀਤਾ ਐਲਾਨ , ਕਿਹਾ- ਬੁਰੇ ਹਾਲਾਤਾਂ 'ਚੋਂ ਗੁਜ਼ਰ ਰਹੇ ਹਨ ਪੰਜਾਬ ਦੇ ਲੋਕ
Published : Sep 29, 2024, 2:09 pm IST
Updated : Sep 29, 2024, 2:17 pm IST
SHARE ARTICLE
MP Amritpal Singh's father
MP Amritpal Singh's father

ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੀ ਅਰਦਾਸ

 Amritpal Singh News : ਵਾਰਿਸ ਪੰਜਾਬ ਦੇ ਮੁਖੀ ਅਤੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਐਲਾਨ ਕੀਤਾ ਕਿ ਉਹ ਆਪਣੀ ਆਵਾਜ਼ ਉਠਾਉਣ ਲਈ ਇੱਕ ਨਵੀਂ ਪਾਰਟੀ ਬਣਾਉਣਗੇ। ਆਵਾਜ਼-ਏ-ਪੰਜਾਬ ਦੀ ਚੌਥੀ ਬਰਸੀ ਮੌਕੇ ਅੰਮ੍ਰਿਤਪਾਲ ਸਿੰਘ ਦਾ ਪਰਿਵਾਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਅਤੇ ਅਰਦਾਸ ਕਰਨ ਲਈ ਪੁੱਜਿਆ ਸੀ।

ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਨਤਮਸਤਕ ਹੋਣ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਕਿਹਾ ਕਿ ਪੰਜਾਬ ਦੇ ਲੋਕ ਸਿਆਸੀ, ਸਮਾਜਿਕ ਅਤੇ ਧਾਰਮਿਕ ਤੌਰ ’ਤੇ ਬਹੁਤ ਹੀ ਨਾਜ਼ੁਕ ਸਥਿਤੀ ਵਿੱਚੋਂ ਗੁਜ਼ਰ ਰਹੇ ਹਨ। 

ਇਸੇ ਲਈ ਉਨ੍ਹਾਂ ਨੇ ਅੱਜ ਅਰਦਾਸ ਕੀਤੀ ਹੈ ਕਿ ਉਹ ਸਿਆਸੀ ਪਾਰਟੀ ਬਣਾਉਣਗੇ। ਉਨ੍ਹਾਂ ਨੇ ਪਹਿਲਾਂ ਸਾਰੀ ਸੰਗਤ ਤੋਂ ਸੁਝਾਅ ਲਏ ਸਨ ਅਤੇ ਅੱਜ ਗੁਰੂ ਸਾਹਿਬ ਤੋਂ ਆਗਿਆ ਲੈ ਲਈ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੇ ਸਿੱਖਾਂ ਦੇ ਹਿੱਤਾਂ ਦੀ ਪੂਰਤੀ ਕਰਨ ਵਾਲੀ ਪਾਰਟੀ ਬਣਾਉਣਗੇ। ਉਨ੍ਹਾਂ ਕਿਹਾ ਕਿ ਉਹ ਜਾਤ-ਪਾਤ ਤੋਂ ਉੱਪਰ ਉੱਠ ਕੇ ਪਾਰਟੀ ਬਣਾਉਣਗੇ।

ਪੰਜਾਬ ਦੇ ਹਾਲਾਤ ਬੇਹੱਦ ਬੁਰੇ 

ਉਨ੍ਹਾਂ ਕਿਹਾ ਕਿ ਸਿਆਸੀ ਪਾਰਟੀ ਬਣਾਉਣ ਦਾ ਫੈਸਲਾ ਇਸ ਲਈ ਲਿਆ ਗਿਆ ਕਿਉਂਕਿ ਪੰਜਾਬ ਦੇ ਹਾਲਾਤ ਬਹੁਤ ਬੁਰੇ ਹਨ। ਖੇਤਰੀ ਪਾਰਟੀਆਂ ਖ਼ਤਮ ਹੋ ਚੁੱਕੀਆਂ ਹਨ ਅਤੇ ਚੰਗੇ ਤੋਂ ਚੰਗੇ ਰਾਜਨੀਤਿਕ ਨੇਤਾਵਾਂ ਨੂੰ ਦਿੱਲੀ ਤੋਂ ਚਲਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵਰਗੇ ਆਗੂ ਜੋ ਬਹੁਤ ਕਾਬਲ ਸਨ, ਉਨ੍ਹਾਂ ਨੂੰ ਵੀ ਇੱਕ ਪਾਸੇ ਕਰ ਦਿੱਤਾ ਗਿਆ ਅਤੇ ਹੁਣ ਲੱਗਦਾ ਹੈ ਕਿ ਇਹੀ ਹਾਲ ਮੁੱਖ ਮੰਤਰੀ ਭਗਵੰਤ ਮਾਨ ਦਾ ਹੋਵੇਗਾ। ਪੰਜਾਬ ਦੇ ਸਾਰੇ ਫੈਸਲੇ ਦਿੱਲੀ ਤੋਂ ਲਏ ਜਾ ਰਹੇ ਹਨ, ਇਸੇ ਲਈ ਪਾਰਟੀ ਬਣਾ ਰਹੇ ਹਨ ਤਾਂ ਜੋ ਪੰਜਾਬ ਦੇ ਫੈਸਲੇ ਪੰਜਾਬ ਤੋਂ ਹੀ ਹੋਣ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement