Ludhiana News : ਵਰਧਮਾਨ ਗਰੁੱਪ ਦੇ ਚੇਅਰਮੈਨ ਨਾਲ 7 ਕਰੋੜ ਦੀ ਠੱਗੀ, ਪੁਲਿਸ ਨੇ ਇੱਕ ਆਰੋਪੀ ਫੜਿਆ, 6 ਕਰੋੜ ਬਰਾਮਦ
Published : Sep 29, 2024, 7:19 pm IST
Updated : Sep 29, 2024, 7:19 pm IST
SHARE ARTICLE
Vardhman Group chairman S P Oswal
Vardhman Group chairman S P Oswal

ਸੁਪਰੀਮ ਕੋਰਟ ਦੇ ਜਾਇਦਾਦ ਸੀਲ-ਗ੍ਰਿਫਤਾਰੀ ਦੇ ਫਰਜ਼ੀ ਵਾਰੰਟ ਦਿਖਾ ਕੇ ਡਰਾਇਆ

Ludhiana News : ਮਸ਼ਹੂਰ ਟੈਕਸਟਾਈਲ ਸਪਿਨਿੰਗ ਕੰਪਨੀ ਵਰਧਮਾਨ ਗਰੁੱਪ ਦੇ ਚੇਅਰਮੈਨ ਐਸਪੀ ਓਸਵਾਲ ਨਾਲ 7 ਕਰੋੜ ਰੁਪਏ ਦੀ ਠੱਗੀ ਹੋਈ ਹੈ। ਠੱਗੀ ਕਰਨ ਵਾਲਿਆਂ ਨੇ ਸੁਪਰੀਮ ਕੋਰਟ ਦੇ ਹੁਕਮਾਂ ਦੇ ਨਾਂ 'ਤੇ ਉਨ੍ਹਾਂ ਨੂੰ ਗ੍ਰਿਫਤਾਰੀ ਅਤੇ ਬਦਨਾਮੀ ਦਾ ਡਰ ਦਿਖਾਇਆ। ਉਨ੍ਹਾਂ ਨੂੰ ਜਾਇਦਾਦ ਸੀਲ ਕਰਨ ਅਤੇ ਗ੍ਰਿਫਤਾਰ ਕਰਨ ਲਈ ਫਰਜ਼ੀ ਵਾਰੰਟ ਭੇਜੇ। ਜਿਸ ਤੋਂ ਬਾਅਦ ਉਨ੍ਹਾਂ ਤੋਂ ਪੈਸੇ ਲੈ ਲਏ ਗਏ। 

ਜਦੋਂ ਐਸਪੀ ਓਸਵਾਲ ਨੂੰ ਇਸ ਠੱਗੀ ਦੀ ਹਵਾ ਮਿਲੀ ਤਾਂ ਉਨ੍ਹਾਂ ਨੇ ਲੁਧਿਆਣਾ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ। ਪੁਲੀਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਇੱਕ ਠੱਗ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ 6 ਕਰੋੜ ਰੁਪਏ ਵੀ ਬਰਾਮਦ ਕੀਤੇ। ਇਸ ਤੋਂ ਇਲਾਵਾ ਹੋਰ ਦੋਸ਼ੀਆਂ ਦੀ ਭਾਲ ਜਾਰੀ ਹੈ। ਫਿਲਹਾਲ ਪੁਲਿਸ ਨੇ ਇਸ ਸਬੰਧੀ ਕੋਈ ਜਾਣਕਾਰੀ ਨਹੀਂ ਦਿੱਤੀ ਹੈ। ਮੰਨਿਆ ਜਾ ਰਿਹਾ ਹੈ ਕਿ ਜਲਦ ਹੀ ਪੁਲਿਸ ਇਸ ਮਾਮਲੇ 'ਚ ਖੁਲਾਸੇ ਕਰੇਗੀ।

ਵਰਧਮਾਨ ਗਰੁੱਪ ਦੇ ਮਾਲਕ ਐਸਪੀ ਓਸਵਾਲ ਨੂੰ ਕੇਂਦਰ ਸਰਕਾਰ ਵੱਲੋਂ ਸਾਲ 2010 ਵਿੱਚ ਪਦਮ ਭੂਸ਼ਣ ਐਵਾਰਡ ਨਾਲ ਸਨਮਾਨਿਤ ਕੀਤਾ ਜਾ ਚੁੱਕਾ ਹੈ। ਵਰਧਮਾਨ ਗਰੁੱਪ ਦੇਸ਼ ਦੀਆਂ ਮਸ਼ਹੂਰ ਕੰਪਨੀਆਂ ਵਿੱਚੋਂ ਇੱਕ ਹੈ। ਅੱਜ ਭਾਰਤ ਤੋਂ ਇਲਾਵਾ ਵਿਦੇਸ਼ਾਂ ਵਿੱਚ ਵੀ ਇਸ ਗਰੁੱਪ ਦੀਆਂ ਕਈ ਸ਼ਾਖਾਵਾਂ ਹਨ।

Location: India, Punjab

SHARE ARTICLE

ਏਜੰਸੀ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement