30,000 ਰੁਪਏ ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਕਾਬੂ
Published : Sep 29, 2025, 9:45 pm IST
Updated : Sep 29, 2025, 9:45 pm IST
SHARE ARTICLE
ASI caught red-handed taking bribe of Rs 30,000
ASI caught red-handed taking bribe of Rs 30,000

ਥਾਣਾ ਲਾਲੜੂ ਵਿਖੇ ਤਫ਼ਤੀਸ਼ੀ ਅਫ਼ਸਰ ਵਜੋਂ ਤਾਇਨਾਤ ਸੀ ASI ਬਲਜਿੰਦਰ ਸਿੰਘ

ਮੋਹਾਲੀ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਜ਼ਿਲ੍ਹਾ ਐਸਏਐਸ ਨਗਰ ਦੇ ਪੁਲਿਸ ਥਾਣਾ ਲਾਲੜੂ ਵਿਖੇ ਤਫ਼ਤੀਸ਼ੀ ਅਫ਼ਸਰ ਵਜੋਂ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏਐਸਆਈ) ਬਲਜਿੰਦਰ ਸਿੰਘ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ।

ਅੱਜ ਇੱਥੇ ਇਸ ਬਾਰੇ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਨੂੰ ਪਿੰਡ ਛੰਨਾ ਗੁਲਾਬ ਸਿੰਘ ਵਾਲਾ, ਜ਼ਿਲ੍ਹਾ ਬਠਿੰਡਾ ਦੇ ਵਸਨੀਕ, ਜੋ ਇਸ ਸਮੇਂ ਐਸਏਐਸ ਨਗਰ ਜ਼ਿਲ੍ਹੇ ਦੇ ਖਰੜ ਦੀ ਗਿਲਕੋ ਵੈਲੀ ਵਿਖੇ ਰਹਿ ਰਿਹਾ ਹੈ, ਵੱਲੋਂ ਦਰਜ ਕਰਵਾਈ ਸ਼ਿਕਾਇਤ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਸ਼ਿਕਾਇਤ ਦਰਜ ਕਰਵਾਈ ਕਿ ਉਕਤ ਏਐਸਆਈ ਉਸ ਵਿਰੁੱਧ ਆਈਪੀਸੀ ਦੀ ਧਾਰਾ 406 ਅਤੇ 420 ਤਹਿਤ ਥਾਣਾ ਲਾਲੜੂ ਵਿਖੇ ਦਰਜ ਮਾਮਲੇ ਦੀ ਜਾਂਚ ਕਰ ਰਿਹਾ ਹੈ ਅਤੇ ਉਸ ਨੇ ਉਸ ਕੋਲੋਂ 1,30,000 ਰੁਪਏ ਦੀ ਰਿਸ਼ਵਤ ਮੰਗੀ ਹੈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਤੋਂ ਇਹ ਰਿਸ਼ਵਤ ਜਾਂਚ ਵਿੱਚ ਉਸਦਾ ਪੱਖ ਲੈਣ ਬਦਲੇ ਮੰਗੀ ਗਈ ਹੈ, ਜਿਸ ਵਿੱਚ ਪੁਲਿਸ ਰਿਮਾਂਡ ਦੌਰਾਨ 10,00,000 ਰੁਪਏ ਦੀ ਠੱਗੀ ਵਾਲੀ ਰਕਮ ਦੀ ਵਸੂਲੀ ਤੋਂ ਬਚਾਉਣਾ, ਭਵਿੱਖੀ ਜਾਂਚ ਵਿੱਚ ਨਰਮੀ ਵਰਤਣਾ ਅਤੇ ਉਕਤ ਪੁਲਿਸ ਮੁਲਾਜ਼ਮ ਦੁਆਰਾ ਕਬਜ਼ੇ ਵਿੱਚ ਲਈ ਗਈ, ਪਰ ਰਿਕਾਰਡ 'ਚ ਦਰਜ ਨਾ ਕੀਤੀ, ਸ਼ਿਕਾਇਤਕਰਤਾ ਦੀ ਕਾਰ ਨੂੰ ਛੱਡਣਾ ਸ਼ਾਮਲ ਹੈ।

ਉਸਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੂੰ ਮੁਲਜ਼ਮ ਕਰਮਚਾਰੀ ਵੱਲੋਂ ਰਿਸ਼ਵਤ ਦੀ ਕੁੱਲ ਰਕਮ ਵਿੱਚੋਂ ਪਹਿਲੀ ਕਿਸ਼ਤ ਵਜੋਂ 30,000 ਰੁਪਏ ਤੁਰੰਤ ਅਦਾ ਕਰਨ ਲਈ ਕਿਹਾ ਗਿਆ ਹੈ। ਦੱਸਣਯੋਗ ਹੈ ਕਿ ਸ਼ਿਕਾਇਤਕਰਤਾ ਨੇ ਮੁਲਜ਼ਮ ਕਰਮਚਾਰੀ ਦੀ ਸਾਰੀ ਗੱਲਬਾਤ ਰਿਕਾਰਡ ਕਰ ਲਈ ਸੀ, ਜੋ ਉਸਨੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤੀ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ 'ਤੇ ਤੁਰੰਤ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੇ ਉਡਣ ਦਸਤੇ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਮੁਲਜ਼ਮ ਨੂੰ ਫੜਨ ਲਈ ਟੀਮ ਦਾ ਗਠਨ ਕੀਤਾ।

ਉਨ੍ਹਾਂ ਅੱਗੇ ਦੱਸਿਆ ਕਿ ਯੋਜਨਾ ਅਨੁਸਾਰ, ਮੁਲਜ਼ਮ ਏਐਸਆਈ ਨੇ ਸ਼ਿਕਾਇਤਕਰਤਾ ਨੂੰ ਲਾਲੜੂ ਦੇ ਨੈਸ਼ਨਲ ਹਾਈਵੇਅ 'ਤੇ ਸਥਿਤ ਪੰਜਾਬੀ ਵੈਸ਼ਨੋ ਢਾਬੇ 'ਤੇ ਮਿਲਣ ਲਈ ਬੁਲਾਇਆ ਜਿੱਥੇ ਉਹ ਆਪਣੀ ਨਿੱਜੀ ਗੱਡੀ ਵਿੱਚ ਪਹੁੰਚਿਆ। ਇਸ ਮੌਕੇ ਵਿਜੀਲੈਂਸ ਟੀਮ ਨੇ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਅਤੇ ਇਸ ਸਬੰਧੀ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Traditional Archery : 'ਦੋ ਕਿਲੋਮੀਟਰ ਤੱਕ ਇਸ ਤੀਰ ਦੀ ਮਾਰ, ਤੀਰ ਚਲਾਉਣ ਲਈ ਕਰਦੇ ਹਾਂ ਅਭਿਆਸ'

29 Dec 2025 3:02 PM

ਬੈਠੋ ਇੱਥੇ, ਬਿਠਾਓ ਇਨ੍ਹਾਂ ਨੂੰ ਗੱਡੀ 'ਚ ਬਿਠਾਓ, ਸ਼ਰੇਆਮ ਪੈੱਗ ਲਾਉਂਦਿਆਂ ਦੀ ਪੁਲਿਸ ਨੇ ਬਣਾਈ ਰੇਲ | Kharar Police

28 Dec 2025 2:12 PM

ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਤੋਂ ਬਾਅਦ ਜਥੇਦਾਰ ਕੁਲਦੀਪ ਗੜਗੱਜ ਨੇ ਸੁਣੋ ਕੀ ਲਏ ਵੱਡੇ ਫੈਸਲੇ? ਸੁਣੋ LIVE

28 Dec 2025 2:10 PM

Bibi Daler Kaur Khalsa : Bibi Daler Kaur ਦੇ ਮਾਮਲੇ 'ਚ Nihang Singh Harjit Rasulpur ਨੇ ਚੁੱਕੇ ਸਵਾਲ!

27 Dec 2025 3:08 PM

Operation Sindoor's 'Youngest Civil Warrior' ਫੌਜੀਆਂ ਦੀ ਸੇਵਾ ਕਰਨ ਵਾਲਾ ਬੱਚਾ

27 Dec 2025 3:07 PM
Advertisement