
ਅਣਪਛਾਤੇ ਵਿਅਕਤੀਆਂ ਵੱਲੋਂ ਨਿਸ਼ਾਨ ’ਤੇ ਚਲਾਈਆਂ ਗਈਆਂ ਗੋਲੀਆਂ
ਤਰਨ ਤਾਰਨ : ਤਰਨ ਤਾਰਨ ਦੇ ਕਸਬਾ ਨੌਸ਼ਹਿਰਾ ਪੰਨੂਆਂ ’ਚ ਬੱਸ ਅੱਡੇ ’ਤੇ ਖੜ੍ਹੇ ਬਿਜਲੀ ਬੋਰਡ ਦੇ ਮੁਲਾਜ਼ਮ ਨਿਸ਼ਾਨ ਸਿੰਘ ਦੀ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ।
ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਅਤੇ ਪੁਲਿਸ ਵੱਲੋਂ ਅਣਪਛਾਤੇ ਵਿਅਕਤੀਆਂ ਦੀ ਭਾਲ ਵਿਚ ਛਾਪੇਮਾਰੀ ਕੀਤੀ ਜਾ ਰਹੀ ਹੈ, ਤਾਂ ਜੋ ਕਤਲ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇ। ਜਦੋਂ ਇਸ ਮਾਮਲੇ ’ਚ ਜਾਣਕਾਰੀ ਹਾਸਲ ਕਰਨ ਲਈ ਮੀਡੀਆ ਵੱਲੋਂ ਨਿਸ਼ਾਨ ਸਿੰਘ ਦੇ ਪਰਿਵਾਰ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਇਸ ਘਟਨਾ ਸਬੰਧੀ ਕੋਈ ਵੀ ਜਾਣਕਾਰੀ ਦੇਣ ਤੋਂ ਇਨਕਾਰ ਕਰ ਦਿੱਤਾ।