
36 ਡਿਗਰੀ ਦੇ ਆਸ-ਪਾਸ ਪਹੁੰਚਿਆ ਤਾਪਮਾਨ
ਚੰਡੀਗੜ੍ਹ : ਬੀਤੇ 24 ਘੰਟਿਆਂ ਦੌਰਾਨ ਪੰਜਾਬ ਦੇ ਤਾਪਮਾਨ ’ਚ ਕੋਈ ਬਦਲਾਅ ਨਹੀਂ ਆਇਆ ਹੈ। ਰਾਜ ਦਾ ਵੱਧ ਤੋਂ ਵੱਧ ਤਾਪਮਾਨ ਇਸ ਸਮੇਂ ਆਮ ਨਾਲੋਂ 2 ਡਿਗਰੀ ਵੱਧ ਹੈ ਜਦਕਿ ਘੱਟੋ-ਘੱਟ ਤਾਪਮਾਨ ਆਮ ਨਾਲੋਂ 4.4 ਡਿਗਰੀ ਵੱਧ ਹੈ। ਆਉਣ ਵਾਲੇ ਦਿਨਾਂ ਵਿੱਚ ਵਧ ਰਹੀ ਗਰਮੀ ਤੋਂ ਕੋਈ ਰਾਹਤ ਦੀ ਉਮੀਦ ਨਹੀਂ ਹੈ। ਮੌਸਮ ਵਿਭਾਗ ਅਨੁਸਾਰ ਸੂਬੇ ’ਚ ਸਭ ਤੋਂ ਵੱਧ ਤਾਪਮਾਨ ਲੁਧਿਆਣਾ ਦੇ ਸਮਰਾਲਾ ਵਿੱਚ 38.9 ਡਿਗਰੀ ਦਰਜ ਕੀਤਾ ਗਿਆ।
ਹਾਲਾਂਕਿ, ਆਉਣ ਵਾਲੇ ਦਿਨਾਂ ਵਿੱਚ ਮੀਂਹ ਪੈਣ ਦੀ ਕੋਈ ਭਵਿੱਖਬਾਣੀ ਨਹੀਂ ਹੈ ਅਤੇ ਮੌਸਮ ਖੁਸ਼ਕ ਰਹੇਗਾ। ਪੰਜਾਬ ਵਿੱਚ ਔਸਤ ਤਾਪਮਾਨ 36 ਡਿਗਰੀ ਸੈਲਸੀਅਸ ਦੇ ਆਸ-ਪਾਸ ਹੈ।