ਹਰ ਜ਼ਿਲ੍ਹੇ ਦੇ 55 ਉੱਦਮੀ ਨੌਜਵਾਨਾਂ ਨੂੰ ਡੇਅਰੀ ਕਿੱਤੇ 'ਚ ਰੁਜ਼ਗਾਰ ਦੇਵਾਂਗੇ: ਬਲਬੀਰ ਸਿੰਘ ਸਿੱਧੂ
Published : Oct 29, 2018, 3:40 pm IST
Updated : Oct 29, 2018, 3:40 pm IST
SHARE ARTICLE
55 employed youth from every district will be employed in dairy farming
55 employed youth from every district will be employed in dairy farming

ਪੰਜਾਬ ਵਿਚ ਡੇਅਰੀ ਕਿੱਤੇ ਨੂੰ ਉਤਸ਼ਾਹਿਤ ਕਰਨ ਲਈ ਸੂਬੇ ਦੇ ਹਰ ਜ਼ਿਲੇ ਦੇ 55 ਉੱਦਮੀ ਨੌਜਵਾਨਾਂ ਨੂੰ ਉਨਾਂ ਦੀਆਂ ਬਰੂਹਾਂ ਤੇ ਸਵੈ-ਰੁਜ਼ਗਾਰ ਦਿਤਾ...

ਚੰਡੀਗੜ੍ਹ (ਸਸਸ) : ਪੰਜਾਬ ਵਿਚ ਡੇਅਰੀ ਕਿੱਤੇ ਨੂੰ ਉਤਸ਼ਾਹਿਤ ਕਰਨ ਲਈ ਸੂਬੇ ਦੇ ਹਰ ਜ਼ਿਲੇ ਦੇ 55 ਉੱਦਮੀ ਨੌਜਵਾਨਾਂ ਨੂੰ ਉਨਾਂ ਦੀਆਂ ਬਰੂਹਾਂ ਤੇ ਸਵੈ-ਰੁਜ਼ਗਾਰ ਦਿਤਾ ਜਾਵੇਗਾ। ਇਸ ਗੱਲ ਦਾ ਪ੍ਰਗਟਾਵਾ ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਇਕ ਪ੍ਰੈਸ ਬਿਆਨ ਰਾਹੀਂ ਕੀਤਾ। ਉਨ੍ਹਾਂ ਦੱਸਿਆ ਕਿ ਸੂਬੇ ਵਿਚ ਵਿਭਾਗ ਦੇ ਸਾਰੇ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰਾਂ 'ਤੇ ਡੇਅਰੀ ਫਾਰਮ ਦੀ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦੇਣ ਲਈ ਡੇਅਰੀ ਉੱਦਮ ਸਿਖਲਾਈ 12 ਨਵੰਬਰ, 2018 ਤੋਂ ਸ਼ੁਰੂ ਕੀਤੀ ਜਾਵੇਗੀ,

ਜਿਸ ਵਿੱਚ ਦੁੱਧ ਦੇ ਪੈਦਾਵਾਰੀ ਖਰਚੇ ਘਟਾ ਕੇ ਦੁੱਧ ਦੇ ਸੁਚੱਜੇ ਮੰਡੀਕਰਨ ਸਬੰਧੀ ਜਾਣਕਾਰੀ ਦਿਤੀ ਜਾਵੇਗੀ। ਉਨਾਂ ਡੇਅਰੀ ਦੇ ਧੰਦੇ ਨੂੰ ਲਾਹੇਵੰਦ ਦੱਸਦਿਆਂ ਕਿਹਾ ਕਿ ਦੁਧਾਰੂ ਪਸ਼ੂਆਂ ਦੀ ਖਰੀਦ, ਦੁੱਧ ਚੁਆਈ ਦੀਆਂ ਮਸ਼ੀਨਾਂ, ਕੱਟੀਆਂ ਵੱਛੀਆਂ ਪਾਲਣ ਲਈ ਅਤੇ ਪਿੰਡ ਪੱਧਰ 'ਤੇ ਦੁੱਧ ਪਦਾਰਥ ਬਣਾਉਣ ਲਈ ਮਸ਼ੀਨਰੀ 'ਤੇ 25 ਤੋਂ 33 ਫੀਸਦੀ ਤੱਕ ਦੀ ਸਬਸਿਡੀ ਸਰਕਾਰ ਵਲੋਂ ਦਿਤੀ ਜਾਵੇਗੀ। ਸ. ਸਿੱਧੂ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ

ਕਿ ਚਾਰ ਹਫਤਿਆਂ ਦੀ ਇਹ ਡੇਅਰੀ ਉੱਦਮ ਸਿਖਲਾਈ ਬੀਜਾ (ਲੁਧਿਆਣਾ), ਚਤਾਮਲੀ (ਰੋਪੜ), ਗਿੱਲ (ਮੋਗਾ), ਅਬੁੱਲ ਖੁਰਾਣਾ (ਸ੍ਰੀ ਮੁਕਤਸਰ ਸਾਹਿਬ), ਸਰਦੂਲਗੜ (ਮਾਨਸਾ), ਫਗਵਾੜਾ (ਕਪੂਰਥਲਾ) ਅਤੇ ਵੇਰਕਾ (ਅੰਮ੍ਰਿਤਸਰ) ਦੇ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਵਿਖੇ ਦਿਤੀ ਜਾਵੇਗੀ। ਉਨਾਂ ਦੱਸਿਆ ਕਿ ਸਿਖਿਆਰਥੀਆਂ ਦੀ ਚੋਣ ਲਈ ਇੱਕ ਨਵੰਬਰ 2018 ਤੋਂ ਸਵੇਰੇ 10 ਵਜੇ ਉਕਤ ਸਿਖਲਾਈ ਕੇਂਦਰਾਂ ਵਿਖੇ ਕਾਊਂਸਲਿੰਗ ਕੀਤੀ ਜਾਵੇਗੀ।

ਉਨਾਂ ਦੱਸਿਆ ਕਿ ਘੱਟੋ-ਘੱਟ 10ਵੀਂ ਤੱਕ ਵਿੱਦਿਅਕ ਯੋਗਤਾ ਵਾਲੇ ਲੜਕੇ/ਲੜਕੀਆਂ, ਜਿੰਨਾਂ ਦੀ ਉਮਰ 18 ਤੋਂ 45 ਸਾਲ ਦੇ ਵਿਚਕਾਰ ਹੋਵੇ ਅਤੇ ਜਿੰਨਾਂ ਦਾ ਆਪਣਾ ਘੱਟੋ ਘੱਟ 5 ਦੁਧਾਰੂ ਪਸ਼ੂਆਂ ਦਾ ਡੇਅਰੀ ਫਾਰਮ ਹੋਵੇ, ਇਹ ਸਿਖਲਾਈ ਹਾਸਲ ਕਰ ਸਕਦੇ ਹਨ। ਵਿਭਾਗ ਦੇ ਡਾਇਰੈਕਟਰ ਸ. ਇੰਦਰਜੀਤ ਸਿੰਘ ਨੇ ਦੱਸਿਆ ਕਿ ਸਿਖਲਾਈ ਲਈ ਪ੍ਰਾਸਪੈਕਟਸ ਜਿਸ ਦੀ ਕੀਮਤ 100 ਰੁਪਏ ਹੈ, ਹਰ ਜ਼ਿਲ੍ਹੇ ਦੇ ਡਿਪਟੀ ਡਾਇਰੈਕਟਰ ਡੇਅਰੀ/ਡੇਅਰੀ ਵਿਕਾਸ ਅਫਸਰ ਅਤੇ ਸਾਰੇ ਸਿਖਲਾਈ ਕੇਂਦਰਾਂ ਉੱਪਰ ਉਪਲਬੱਧ ਕਰਵਾਏ ਗਏ ਹਨ।

ਉਨਾਂ ਦੱਸਿਆ ਕਿ ਸਿਖਲਾਈ ਸਬੰਧੀ ਵਧੇਰੇ ਜਾਣਕਾਰੀ ਡੇਅਰੀ ਵਿਕਾਸ ਬੋਰਡ ਦੇ ਮੁੱਖ ਦਫਤਰ ਦੇ ਟੈਲੀਫੋਨ ਨੰਬਰ 0172-5027285 ਅਤੇ 2217020 ਜਾਂ ਵਿਭਾਗ ਦੀ ਈਮੇਲ director_dairy@rediffmail.com. ਉਤੇ ਹਾਸਲ ਕੀਤੀ ਜਾ ਸਕਦੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Indira Gandhi ਦੇ ਗੁਨਾਹ Rahul Gandhi ਕਿਉਂ ਭੁਗਤੇ' ਉਹ ਤਾਂ ਬੱਚਾ ਸੀ,SGPC ਮੈਂਬਰ ਰਾਹੁਲ ਗਾਂਧੀ ਦੇ ਹੱਕ ‘ਚ ਆਏ..

18 Sep 2025 3:16 PM

Bhai Baldev Singh Wadala meet Harvir Father: ਅਸੀਂ Parvasi ਦੇ ਨਾਂਅ 'ਤੇ ਪੰਜਾਬ 'ਚ ਅਪਰਾਧੀ ਨਹੀਂ ਰਹਿਣ ਦੇਣੇ

18 Sep 2025 3:15 PM

Nepal, Bangladesh, Sri Lanka ਚ ਤਖ਼ਤਾ ਪਲਟ ਤੋਂ ਬਾਅਦ ਅਗਲਾ ਨੰਬਰ ਕਿਸ ਦਾ? Nepal Gen-Z protests | Corruption

17 Sep 2025 3:21 PM

Kapurthala migrant grabs sikh beard : Parvasi ਦਾ Sardar ਨਾਲ ਪੈ ਗਿਆ ਪੰਗਾ | Sikh Fight With migrant

17 Sep 2025 3:21 PM

Advocate Sunil Mallan Statement on Leaders and Migrants: ਲੀਡਰਾਂ ਨੇ ਸਾਰੇ ਪ੍ਰਵਾਸੀਆਂ ਦੀਆਂ ਬਣਵਾਈਆਂ ਵੋਟਾਂ

15 Sep 2025 3:01 PM
Advertisement