
ਪੰਜਾਬ ਸਰਕਾਰ ਨੇ ਅੱਜ ਇਕ ਹੁਕਮ ਜਾਰੀ ਕਰਕੇ ਸ੍ਰੀ ਮਾਲਵਿੰਦਰ ਸਿੰਘ ਜੱਗੀ ਆਈ.ਏ.ਐਸ. ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ...
ਚੰਡੀਗੜ੍ਹ (ਸਸਸ) : ਪੰਜਾਬ ਸਰਕਾਰ ਨੇ ਅੱਜ ਇਕ ਹੁਕਮ ਜਾਰੀ ਕਰਕੇ ਸ੍ਰੀ ਮਾਲਵਿੰਦਰ ਸਿੰਘ ਜੱਗੀ ਆਈ.ਏ.ਐਸ. ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ ਪੁਰਬ ਮੌਕੇ ਕਰਵਾਏ ਜਾਣ ਵਾਲੇ ਸਮਾਗਮਾਂ ਸਬੰਧੀ ਮੁੱਖ ਕਾਰਜਕਾਰੀ ਅਧਿਕਾਰੀ (ਸੀ.ਈ.ਓ.) ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਇਹ ਨਿਯੁਕਤੀ ਪਹਿਲਾਂ ਤੋਂ ਮਿਲੀ ਹੋਈ ਜਿੰਮੇਵਾਰੀ ਤੋਂ ਇਲਾਵਾ ਵਾਧੂ ਜਿੰਮੇਵਾਰੀ ਦੇ ਤੌਰ 'ਤੇ ਕੀਤੀ ਗਈ ਹੈ।
ਬੁਲਾਰੇ ਨੇ ਦੱਸਿਆ ਕਿ ਅੱਜ ਬਦਲੀਆਂ ਅਤੇ ਤੈਨਾਤੀਆਂ ਸਬੰਧੀ ਜਾਰੀ ਹੋਏ ਹੁਕਮਾਂ ਅਨੁਸਾਰ ਸ੍ਰੀ ਰਾਜੀਵ ਕੁਮਾਰ ਗੁਪਤਾ ਨੂੰ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰੂਪਨਗਰ ਲਗਾਇਆ ਗਿਆ ਹੈ ਜਦ ਕਿ ਸ੍ਰੀ ਰਾਹੁਲ ਚਾਬਾ ਪੀ.ਸੀ.ਐਸ. ਨੂੰ ਮੌਜੂਦਾ ਤਾਇਨਾਤੀ ਤੋਂ ਇਲਾਵਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ ਪੁਰਬ ਮੌਕੇ ਕਰਵਾਏ ਜਾਣ ਵਾਲੇ ਸਮਾਗਮਾਂ ਸਬੰਧੀ ਵਧੀਕ ਮੁੱਖ ਕਾਰਜਕਾਰੀ ਅਧਿਕਾਰੀ (ਫੀਲਡ) ਨਿਯੁਕਤ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਸ੍ਰੀ ਲਖਮੀਰ ਸਿੰਘ ਪੀ.ਸੀ.ਐਸ. ਨੂੰ ਜੁਆਇੰਟ ਡਾਇਰੈਕਟਰ ਸੱਭਿਆਚਾਰਕ ਮਾਮਲੇ ਅਤੇ ਵਾਧੂ ਚਾਰਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ ਪੁਰਬ ਮੌਕੇ ਕਰਵਾਏ ਜਾਣ ਵਾਲੇ ਸਮਾਗਮਾਂ ਸਬੰਧੀ ਵਧੀਕ ਮੁੱਖ ਕਾਰਜਕਾਰੀ ਅਧਿਕਾਰੀ ਦਾ ਦਿਤਾ ਗਿਆ ਹੈ।