ਕੈਪਟਨ ਨੇ ਕਿਸਾਨਾਂ ਦੀ ਮਦਦ ਲਈ ਵਿਸ਼ਵ ਬੈਂਕ ਦੀ ਸਹਾਇਤਾ ਮੰਗੀ
Published : Oct 29, 2019, 7:52 pm IST
Updated : Oct 29, 2019, 7:52 pm IST
SHARE ARTICLE
Captain Amarinder Singh meeting with World Bank delegation
Captain Amarinder Singh meeting with World Bank delegation

ਕਿਸਾਨਾਂ ਦੀ ਆਮਦਨ ਵਧਾਉਣ ਤੇ ਪਾਣੀ ਬਚਾਉਣ ਲਈ ਸੂਬਾ ਸਰਕਾਰ ਦੇ ਉਪਰਾਲਿਆਂ ਨੂੰ ਸਹਿਯੋਗ ਦੇਣ ਲਈ ਆਖਿਆ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਕਣਕ-ਝੋਨੇ ਦੇ ਫਸਲੀ ਚੱਕਰ ਵਿਚੋਂ ਕੱਢ ਕੇ ਫਸਲੀ ਵੰਨ-ਸੁਵੰਨਤਾ ਵੱਲ ਮੋੜਣ ਲਈ ਵਿਸ਼ਵ ਬੈਂਕ ਪਾਸੋਂ ਤਕਨੀਕੀ ਤੇ ਵਿੱਤੀ ਸਹਾਇਤਾ ਦੀ ਮੰਗ ਕੀਤੀ ਹੈ ਜਿਸ ਦਾ ਮਨੋਰਥ ਕਿਸਾਨਾਂ ਦੀ ਆਮਦਨ ਵਧਾਉਣ ਦੇ ਨਾਲ-ਨਾਲ ਪਾਣੀ ਦੀ ਸੰਭਾਲ ਨੂੰ ਯਕੀਨੀ ਬਣਾਉਣਾ ਹੈ।

Captain Amarinder Singh meeting with a World Bank delegationCaptain Amarinder Singh meeting with World Bank delegation

ਵਿਸ਼ਵ ਬੈਂਕ ਦੇ ਖੇਤੀਬਾੜੀ ਤੇ ਪਾਣੀ ਦੇ ਆਲਮੀ ਡਾਇਰੈਕਟਰ ਡਾ. ਜਿਉਰੇਗਨ ਵੋਇਗੇਲੇ ਦੀ ਅਗਵਾਈ ਵਿਚ ਆਏ ਵਫ਼ਦ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੁਆਰਾ ਚਲਾਏ ਗਏ ਪ੍ਰੋਗਰਾਮਾਂ ਸਦਕਾ ਬਹੁਤੇ ਕਿਸਾਨਾਂ ਨੇ ਰਵਾਇਤੀ ਫਸਲਾਂ ਦਾ ਤਿਆਗ ਕਰਕੇ ਬਦਲਵੀਆਂ ਫਸਲਾਂ ਨੂੰ ਅਪਣਾਇਆ ਹੋਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਤਕਨੀਕੀ ਅਤੇ ਵਿੱਤੀ ਸਹਾਇਤਾ ਦੀ ਲੋੜ ਹੈ ਜਿਸ ਲਈ ਵਿਸ਼ਵ ਬੈਂਕ ਢੁਕਵੀਂ ਸਹਾਇਤਾ ਮੁਹੱਈਆ ਕਰਵਾ ਸਕਦਾ ਹੈ।

Captain Amarinder Singh meeting with World Bank delegationCaptain Amarinder Singh meeting with World Bank delegation

ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਖੇਤੀਬਾੜੀ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਫਸਲੀ ਵੰਨ-ਸੁਵੰਨਤਾ ਅਤੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਵਾਲੇ ਪ੍ਰਾਜੈਕਟਾਂ ਦਾ ਖਾਕਾ ਤਿਆਰ ਕਰਕੇ ਵਿਸ਼ਵ ਬੈਂਕ ਨੂੰ ਸੌਂਪਿਆ ਜਾਵੇ ਤਾਂ ਕਿ ਬੈਂਕ ਪਾਸੋਂ ਤਕਨੀਕੀ ਤੇ ਵਿੱਤੀ ਸਹਾਇਤਾ ਹਾਸਲ ਕੀਤੀ ਜਾ ਸਕੇ। ਕਿਸਾਨਾਂ ਦੀ ਆਮਦਨ ਵਧਾਉਣ ਅਤੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਫਸਲੀ ਵੰਨ-ਸੁਵੰਨਤਾ ਦੇ ਅਹਿਮ ਮੁੱਦਿਆਂ ’ਤੇ ਅਧਾਰਿਤ ਉਚ ਪੱਧਰੀ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਵਿਸ਼ਵ ਬੈਂਕ ਨੂੰ ਪੰਜਾਬ ਵਿੱਚੋਂ ਫਲ ਤੇ ਪਸ਼ੂਧਨ ਦੀ ਬਰਾਮਦ ਨੂੰ ਉਤਸ਼ਾਹਤ ਕਰਨ ਲਈ ਸਹਾਇਤਾ ਮੁਹੱਈਆ ਕਰਵਾਉਣ ਦੀ ਅਪੀਲ ਕੀਤੀ ਜਿਵੇਂ ਕਿ ਉਜ਼ਬੇਕਿਸਤਾਨ ਵਿੱਚ ਕੀਤਾ ਗਿਆ ਹੈ। ਕੈਪਟਨ ਅਮਰਿੰਦਰ ਸਿੰਘ ਨੇ ਵਫ਼ਦ ਦੇ ਮੈਂਬਰਾਂ ਨੂੰ ਆਖਿਆ ਕਿ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਨੂੰ ਸਿਰੇ ਚਾੜਣ ਲਈ ਉਹ ਆਪਣੇ ਤਜਰਬੇ ਤੇ ਖੋਜਾਂ ਨੂੰ ਸਾਂਝਾ ਕਰਨ।

Captain Amarinder Singh meeting with World Bank delegationCaptain Amarinder Singh meeting with World Bank delegation

ਮੁੱਖ ਮੰਤਰੀ ਨੇ ਖੇਤੀ ਸਬਸਿਡੀਆਂ ਨੂੰ ਉਤਪਾਦਨ ਤੋਂ ਅਲਹਿਦਾ ਕਰਨ ਦਾ ਪ੍ਰਸਤਾਵ ਰੱਖਿਆ ਅਤੇ ਖੇਤੀ ਵੰਨ-ਸੁਵੰਨਤਾ ਲਈ ਕਿਸਾਨਾਂ ਨੂੰ ਪ੍ਰਭਾਵੀ ਮੰਡੀਕਰਨ ਦਾ ਢਾਂਚਾ ਦੇਣ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਵਿਸ਼ਵ ਬੈਂਕ ਵੱਲੋਂ ਸੂਬਾ ਸਰਕਾਰ ਦੇ ਪ੍ਰੋਗਰਾਮਾਂ ਲਈ ਸਹਾਇਤਾ ਕੀਤੀ ਜਾ ਸਕਦੀ ਹੈ। ਉਨ੍ਹਾਂ ਨੇ ਮੌਜੂਦਾ ਖੇਤੀ ਸਹਾਇਤਾ ਵਿਧੀ ਦੇ ਪਸਾਰ ਦੀ ਮਹੱਤਤਾ ’ਤੇ ਵੀ ਜ਼ੋਰ ਦਿੱਤਾ ਜਿਸ ਤਹਿਤ ਭਾਰਤ ਸਰਕਾਰ ਵੱਲੋਂ ਮੱਕੀ, ਨਰਮਾ ਅਤੇ ਗੰਨੇ ਵਰਗੀਆਂ ਬਦਲਵੀਆਂ ਫਸਲਾਂ ਦੀ ਖ਼ਰੀਦ ਸਮਰਥਨ ਮੁੱਲ ’ਤੇ ਕੀਤਾ ਜਾਣਾ ਅਹਿਮ ਹੈ।

Bangladesh and Nepal are estimated to grow faster than India in 2019 : World BankWorld Bank

ਮੁੱਖ ਮੰਤਰੀ ਨੇ ਵਫ਼ਦ ਨੂੰ ਜਾਣਕਾਰੀ ਦਿੱਤੀ ਕਿ ਕਿਸਾਨਾਂ ਲਈ ਢੁਕਵਾਂ ਢਾਂਚਾ ਮਜ਼ਬੂਤ ਕਰਨ ਦੇ ਹਿੱਸੇ ਵਜੋਂ ਸੂਬਾ ਸਰਕਾਰ ਵਲੋਂ ਵਿਧਾਨ ਸਭਾ ਵਿਚ ਛੇਤੀ ਹੀ ਸੋਧਿਆ ਹੋਇਆ ਖੇਤੀਬਾੜੀ ਉਤਪਾਦਨ ਮੰਡੀ ਕਮੇਟੀ ਐਕਟ ਪੇਸ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੰਡੀ ਸੁਧਾਰਾਂ ਦੇ ਉਦੇਸ਼ ਨਾਲ ਨਿਯਮਾਂ ਵਿੱਚ ਸੋਧ ਕੀਤੇ ਜਾਣ ਨੂੰ ਪਹਿਲਾਂ ਹੀ ਅੰਤਿਮ ਰੂਪ ਦਿੱਤਾ ਜਾ ਚੁੱਕਾ ਹੈ। ਅਸਰਦਾਰ ਡਾਟਾ ਬੇਸ ਹੋਣ ਦੀ ਮਹੱਤਤਾ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਖੇਤੀਬਾੜੀ ਵਿਭਾਗ ਨੂੰ ਖੇਤੀ ਸੈਕਟਰ ਵਿਚ ਵਿਸ਼ਲੇਸ਼ਨਾਤਮਕ ਕੰਮ ਦੇ ਮਿਲਾਨ ਲਈ ਸਥਾਈ ਢੰਗ-ਤਰੀਕਾ ਤਿਆਰ ਕਰਨ ਲਈ ਆਖਿਆ। ਮੀਟਿੰਗ ਦੌਰਾਨ ਪਰਾਲੀ ਸਾੜਣ ਦਾ ਮੁੱਦਾ ਵੀ ਉੱਠਿਆ ਅਤੇ ਮੁੱਖ ਮੰਤਰੀ ਨੇ ਕਿਹਾ ਕਿ ਇਸ ਖਤਰਨਾਕ ਅਮਲ ਵਿਰੁੱਧ ਵਿੱਢੀ ਮੁਹਿੰਮ ਨੂੰ ਸਫਲ ਬਣਾਉਣ ਲਈ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਲੋੜ ਹੈ।

Captain Amarinder Singh meeting with World Bank delegationCaptain Amarinder Singh meeting with World Bank delegation

ਵਫ਼ਦ ਦੇ ਨੁਮਾਇੰਦੇ ਨੇ ਸੂਬਾ ਸਰਕਾਰ ਦੇ ‘ਪਾਣੀ ਬਚਾਓ, ਪੈਸਾ ਕਮਾਓ’ ਵਰਗੇ ਉਪਰਾਲਿਆਂ ਦੀ ਸ਼ਲਾਘਾ ਕੀਤੀ ਅਤੇ ਖੇਤੀ ਵਿਭਿੰਨਤਾ ਅਤੇ ਪਾਣੀ ਦੀ ਸੰਭਾਲ ਸਬੰਧੀ ਸੂਬਾ ਸਰਕਾਰ ਦੇ ਯਤਨਾਂ ਨੂੰ ਵਿਸ਼ਵ ਬੈਂਕ ਪਾਸੋਂ ਪੂਰੀ ਸਹਾਇਤਾ ਦੇਣ ਦਾ ਵੀ ਭਰੋਸਾ ਦਿੱਤਾ। ਉਨਾਂ ਕਿਹਾ ਕਿ ਫਲਾਂ ਦੀ ਪੈਦਾਵਾਰ ਅਤੇ ਸਹਾਇਕ ਸੈਕਟਰਾਂ ਵਿੱਚ ਆਪਣੀ ਸਮਰੱਥਾ ਵਧਾ ਕੇ ਪੰਜਾਬ ਕੋਲ ਨਵੀਂ ਖੇਤੀ ਕ੍ਰਾਂਤੀ ਦਾ ਅਹਿਮ ਮੌਕਾ ਹੈ। ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਲੈਫਟੀਨੈਂਟ ਜਨਰਲ (ਰਿਟਾ.) ਟੀ.ਐਸ. ਸ਼ੇਰਗਿੱਲ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ, ਵਧੀਕ ਮੁੱਖ ਸਕੱਤਰ ਖੇਤੀਬਾੜੀ ਵਿਸਵਜੀਤ ਖੰਨਾ, ਮੁੱਖ ਸਕੱਤਰ ਕਰਨ ਅਵਤਾਰ ਸਿੰਘ, ਪ੍ਰਮੁੱਖ ਸਕੱਤਰ ਵਿੱਤ ਅਨਿਰੁਧ ਤਿਵਾੜੀ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਪੀ.ਏ.ਯੂ. ਦੇ ਉਪ ਕੁਲਪਤੀ ਬਲਦੇਵ ਸਿੰਘ ਢਿੱਲੋਂ ਅਤੇ ਪੰਜਾਬ ਕਿਸਾਨ ਕਮਿਸ਼ਨ ਦੇ ਚੇਅਰਮੈਨ ਅਜੈਵੀਰ ਜਾਖੜ ਸਾਮਲ ਸਨ।

Location: India, Chandigarh

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement