
ਮੰਗਲਵਾਰ ਨੂੰ ਮਲੇਰਕੋਟਲਾ ਤੋਂ ਇੱਕ ਦਿਲ ਨੂੰ ਦਹਿਲਾਉਣ ਵਾਲੀ ਘਟਨਾ ਸਾਹਮਣੇ ਆਈ ਹੈ। ਜਿੱਥੋਂ ਦੇ ਪ੍ਰਸਿੱਧ ਜੈਨ ਸਵੀਟਸ
ਮਲੇਰਕੋਟਲਾ : ਮੰਗਲਵਾਰ ਨੂੰ ਮਲੇਰਕੋਟਲਾ ਤੋਂ ਇੱਕ ਦਿਲ ਨੂੰ ਦਹਿਲਾਉਣ ਵਾਲੀ ਘਟਨਾ ਸਾਹਮਣੇ ਆਈ ਹੈ। ਜਿੱਥੋਂ ਦੇ ਪ੍ਰਸਿੱਧ ਜੈਨ ਸਵੀਟਸ ਦੇ ਮਾਲਕ ਵਿਜੇ ਕੁਮਾਰ ਜੈਨ ਨੇ ਆਪਣੀ ਪਤਨੀ ਆਸ਼ਾ ਜੈਨ ਤੇ ਆਪਣੇ ਪੁੱਤਰ ਸਾਹਿਲ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ ਹੈ। ਜਿੱਥੇ ਵਿਜੇ ਕੁਮਾਰ ਜੈਨ ਦੀ ਮੌਤ ਹੋ ਗਈ ਹੈ ਤੇ ਪੁੱਤਰ ਸਾਹਿਲ ਜੈਨ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸਨੂੰ ਲੁਧਿਆਣਾ ਦੇ ਪ੍ਰਾਈਵੇਟ ਹਸਪਤਾਲ ਵਿੱਚ ਦਾਖਿਲ ਕਰਵਾਇਆ ਗਿਆ ਹੈ। ਜਿੱਥੇ ਸਾਹਿਲ ਜੈਨ ਜ਼ਿੰਦਗੀ ਅਤੇ ਮੌਤ ਵਿਚਕਾਰ ਜੂਝ ਰਿਹਾ ਹੈ।
Malerkotla
ਮਿਲੀ ਜਾਣਕਾਰੀ ਵਿੱਚ ਪਤਾ ਲੱਗਿਆ ਹੈ ਕਿ ਮੰਗਲਵਾਰ ਤੜਕਸਾਰ ਵਿਜੇ ਕੁਮਾਰ ਜੈਨ ਨੇ ਖ਼ੁਦਕੁਸ਼ੀ ਕਰਨ ਲਈ ਆਪਣੀ ਛਾਤੀ ਵਿੱਚ ਗੋਲ਼ੀ ਮਾਰੀ। ਜਿਸ ਤੋਂ ਪਹਿਲਾਂ ਉਸ ਨੇ ਲਾਇਸੈਂਸੀ ਰਿਵਾਲਵਰ ਨਾਲ ਆਪਣੀ ਪਤਨੀ ਤੇ ਪੁੱਤਰ 'ਤੇ ਗੋਲ਼ੀਆਂ ਚਲਾ ਦਿੱਤੀਆਂ। ਜਿਸ ਕਾਰਨ ਉਸਦੀ ਪਤਨੀ ਆਸ਼ਾ ਕੁਮਾਰੀ ਦੀ ਤਾਂ ਮੌਕੇ 'ਤੇ ਹੀ ਮੌਤ ਹੋ ਗਈ, ਪਰ ਉਸਦਾ ਬੇਟਾ ਸਾਹਿਲ ਜੈਨ ਜ਼ਿੰਦਗੀ ਅਤੇ ਮੌਤ ਵਿਚਕਾਰ ਜੂਝ ਰਿਹਾ ਹੈ।
Malerkotla
ਇਸ ਘਟਨਾ ਤੋਂ ਬਾਅਦ ਸਥਾਨਕ ਲੋਕਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਵਿਜੇ ਕੁਮਾਰ ਅਤੇ ਇਸ ਦੇ ਰਿਸ਼ਤੇਦਾਰ ਸ਼ਹਿਰ ਦੇ ਨਾਮੀ ਬਿਜ਼ਨਸਮੈਨ ਹਨ ਤੇ ਉਨ੍ਹਾਂ ਦੀ ਇੱਕ ਵੱਡੀ ਮਠਿਆਈਆਂ ਦੀ ਦੁਕਾਨ ਹੈ। ਉੱਥੇ ਹੀ ਦੂਜੇ ਪਾਸੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਮਲੇਰਕੋਟਲਾ ਦੇ ਡੀਐੱਸਪੀ ਸੁਮਿਤ ਸੂਦ ਨੇ ਦੱਸਿਆ ਕਿ ਪੁਲਿਸ ਵੱਲੋਂ ਮੌਕੇ 'ਤੇ ਪਹੁੰਚ ਕੇ ਜਾਂਚ ਕੀਤੀ ਜਾ ਰਹੀ ਹੈ।ਉਨ੍ਹਾਂ ਦੱਸਿਆ ਕਿ ਫਿਲਹਾਲ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਵਿਜੇ ਕੁਮਾਰ ਜੈਨ ਨੇ ਇੰਨਾ ਵੱਡਾ ਕਦਮ ਕਿਉਂ ਚੁੱਕਿਆ ? ਉਨ੍ਹਾਂ ਕਿਹਾ ਕਿ ਇਸ ਪਿੱਛੇ ਇਹ ਕਾਰਨ ਵੀ ਹੋ ਸਕਦਾ ਹੈ ਕਿ ਕਿਸੇ ਘਰੇਲੂ ਝਗੜੇ ਕਾਰਨ ਵਿਜੇ ਨੇ ਅਜਿਹਾ ਕਦਮ ਚੁੱਕਿਆ ਹੋਵੇ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।