
ਉਪ ਰਾਸ਼ਟਰਪਤੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਹੋਣਗੀਆਂ
ਚੰਡੀਗੜ੍ਹ : ਪੰਜਾਬ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ 6 ਨਵੰਬਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਹੈ। ਇਸ ਸੈਸ਼ਨ 'ਚ ਭਾਰਤ ਦੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਸਮੇਤ ਹੋਰ ਵੀ ਕਈ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਹੋਣਗੀਆਂ।
Nagar Kirtan
ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਦਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਤ ਇਸ ਵਿਸ਼ੇਸ਼ ਸੈਸ਼ਨ ਲਈ ਕਈ ਪ੍ਰਮੁੱਖ ਹਸਤੀਆਂ ਨੂੰ ਸੱਦਾ ਪੱਤਰ ਭੇਜੇ ਗਏ ਹਨ ਅਤੇ ਉਪ ਰਾਸ਼ਟਰਪਤੀ ਤੋਂ ਇਲਾਵਾ ਹੋਰ ਵੀ ਮਸ਼ਹੂਰ ਵਿਅਕਤੀਆਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ।
Speaker administered the oath of office and secrecy to MLA Manpreet Singh Ayali at his chamber in Punjab Vidhan Sabha
ਦਾਖਾ ਹਲਕੇ ਦੀ ਉਪ ਚੋਣ ਵਿਚ ਜਿੱਤੇ ਸ਼੍ਰੋਮਣੀ ਅਕਾਲੀ ਦਲ ਦੇ ਮਨਪ੍ਰੀਤ ਸਿੰਘ ਇਯਾਲੀ ਨੂੰ ਸਹੁੰ ਚੁਕਾਉਣ ਤੋਂ ਬਾਅਦ ਰਾਣਾ ਕੇ.ਪੀ. ਸਿੰਘ ਇਥੇ ਆਪਣੇ ਚੈਂਬਰ ਵਿਚ ਪੱਤਰਕਾਰਾਂ ਨਾਲ ਗੱਲ ਕਰ ਰਹੇ ਸਨ। ਉਨ੍ਹਾਂ ਦਸਿਆ ਕਿ ਇਹ ਵਿਸ਼ੇਸ਼ ਸੈਸ਼ਨ ਸਿਰਫ਼ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ, ਫਲਸਫੇ ਅਤੇ ਬਾਣੀ ਨੂੰ ਸਮਰਪਤ ਹੋਵੇਗਾ।