ਫ਼ੌਜ ਵਲੋਂ ਅਤਿਵਾਦੀਆਂ ਦਾ ਟਿਕਾਣਾ ਤਬਾਹ, ਭਾਰੀ ਮਾਤਰਾ 'ਚ ਬਰਾਮਦ ਕੀਤੇ ਹਥਿਆਰ
Published : Oct 29, 2020, 12:36 am IST
Updated : Oct 29, 2020, 12:36 am IST
SHARE ARTICLE
image
image

ਫ਼ੌਜ ਵਲੋਂ ਅਤਿਵਾਦੀਆਂ ਦਾ ਟਿਕਾਣਾ ਤਬਾਹ, ਭਾਰੀ ਮਾਤਰਾ 'ਚ ਬਰਾਮਦ ਕੀਤੇ ਹਥਿਆਰ

ਜੰਮੂ, 28 ਅਕਤੂਬਰ: ਜੰਮੂ-ਕਸ਼ਮੀਰ ਦੇ ਮੇਂਢਰ 'ਚ ਭਾਰਤੀ ਫ਼ੌਜ ਵੱਲੋਂ ਅੱਤਵਾਦੀਆਂ ਦਾ ਟਿਕਾਣਾ ਤਬਾਹ ਕਰਦਿਆਂ ਹਥਿਆਰਾਂ ਦੀ ਵੱਡੀ ਖੇਪ ਬਰਾਮਦ ਕੀਤੀ ਹੈ।
ਜਾਣਕਾਰੀ ਮੁਤਾਬਕ ਸੂਚਨਾ 'ਤੇ ਫ਼ੌਜ ਦੀ 37 ਆਰ. ਆਰ. ਅਤੇ ਪੁਲਿਸ ਨੇ ਸਾਂਝਾ ਆਪਰੇਸ਼ਨ ਚਲਾਇਆ। ਕਾਲਾਬਣ ਦੇ ਸੰਘਣੇ ਜੰਗਲ ਅੰਦਰ ਅੱਤਵਾਦੀਆਂ ਦਾ ਇਕ ਟਿਕਾਣਾ ਤਬਾਹ ਕਰ ਦਿੱਤਾ।
ਸੁਰੱਖਿਆ ਦਸਤਿਆਂ ਨੂੰ ਭਾਰੀ ਮਾਤਰਾ ਵਿਚ ਹਥਿਆਰ ਅਤੇ ਗੋਲਾ-ਬਾਰੂਦ ਬਰਾਮਦ ਹੋਇਆ ਹੈ। ਆਪਰੇਸ਼ਨ 27 ਅਤੇ 28 ਅਕਤੂਬਰ ਦੀ ਵਿਚਕਾਰਲੀ ਰਾਤ ਨੂੰ ਕੀਤਾ। ਫੌਜ ਨੇ ਅੱਤਵਾਦੀਆਂ ਦੇ ਟਿਕਾਣੇ ਨੂੰ ਢਹਿ-ਢੇਰੀ ਕਰ ਦਿਤਾ।
ਸੁਰੱਖਿਆ ਦਸਤਿਆਂ ਨੂੰ ਟਿਕਾਣੇ ਤੋਂ ਇਕ ਏਕੇ56, 3 ਮੈਗਜ਼ੀਨ, 1 ਰੇਡੀਓ ਸੈੱਟ, ਪਾਕਿਸਤਾਨ ਦੀ ਬਣੀ ਹੋਈ ਇਕ ਪਿਸਤੌਲ, ਸੋਲਰ ਚਾਰਜਰ, ਏਕੇ ਦੀਆਂ 793 ਗੋਲੀਆਂ ਅਤੇ ਪਾਊਚ ਮਿਲੇ ਹਨ। ਪੁਲਿਸ ਇਸ ਮਾਮਲੇ ਵਿਚ ਜਾਂਚ ਕਰ ਰਹੀ ਹੈ।
ਜ਼ਿਕਰਯੋਗ ਹੈ ਕਿ ਪਾਕਿਸਤਾਨ ਕਸ਼ਮੀਰ ਵਿਚ ਅੱਤਵਾਦੀਆਂ ਨੂੰ ਸਪਲਾਈ ਕਰਨ ਨਾਲ ਹੀ ਉਨ੍ਹਾਂ ਨੂੰ ਹਥਿਆਰ ਸਪਲਾਈ ਕਰਨ ਦਾ ਕੰਮ ਵੀ ਕਰ ਰਿਹਾ ਹੈ। ਹਾਲ ਹੀ 'ਚ ਜੰਮੂ ਦੇ ਆਰ. ਐੱਸ. ਪੁਰਾ ਬਾਰਡਰ 'ਤੇ ਪਾਕਿਸਤਾਨ ਵਲੋਂ ਭੇਜਿਆ ਇਕ ਡਰੋਨ ਵੀ ਮਿਲਿਆ ਸੀ, ਉਸ 'ਚ ਕਾਫੀ ਮਾਤਰਾ ਵਿਚ ਹਥਿਆਰ ਬਰਾਮਦ ਹੋਏ ਸਨ।  (ਏਜੰਸੀ)

SHARE ARTICLE

ਏਜੰਸੀ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement