ਆਰਡੀਐਫ ਰੋਕ ਕੇ ਮੋਦੀ ਨੇ ਪੰਜਾਬ 'ਤੇ ਥੋਪਣੇ ਸ਼ੁਰੂ ਕੀਤੇ ਕਾਲੇ ਕਾਨੂੰਨ - ਹਰਪਾਲ ਸਿੰਘ ਚੀਮਾ
Published : Oct 29, 2020, 6:11 pm IST
Updated : Oct 29, 2020, 6:11 pm IST
SHARE ARTICLE
AAP
AAP

ਫ਼ੰਡ ਰੋਕਣ ਦੀ ਥਾਂ ਕੇਂਦਰ ਕੈਗ ਕੋਲੋਂ ਜਾਂਚ ਕਰਵਾਏ ਅਤੇ ਕੈਪਟਨ ਵਾਈਟ ਪੇਪਰ ਜਾਰੀ ਕਰਨ

ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਮੋਦੀ ਸਰਕਾਰ ਵੱਲੋਂ ਪੰਜਾਬ ਦਾ ਗ੍ਰਾਮੀਣ ਵਿਕਾਸ ਫ਼ੰਡ (ਆਰਡੀਐਫ) ਰੋਕਣ ਦੀ ਕਾਰਵਾਈ ਨੂੰ ਪੰਜਾਬ ਦੇ ਅੰਦਰੂਨੀ ਮਾਮਲਿਆਂ 'ਚ ਨਜਾਇਜ਼ ਦਖ਼ਲਅੰਦਾਜ਼ੀ ਅਤੇ ਕਾਲੇ ਕਾਨੂੰਨਾਂ ਨੂੰ ਧੋਖੇ ਨਾਲ ਲਾਗੂ ਕਰਨ ਦੀ ਸ਼ੁਰੂਆਤ ਦੱਸੀ ਹੈ। ਵੀਰਵਾਰ ਇੱਥੇ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦੇ ਹੋਏ ਹਰਪਾਲ ਸਿੰਘ ਚੀਮਾ ਨੇ ਮੀਡੀਆ ਨੂੰ ਕੇਂਦਰੀ ਖਪਤਕਾਰ ਮਾਮਲੇ, ਖ਼ੁਰਾਕ ਅਤੇ ਜਨਤਕ ਵੰਡ ਪ੍ਰਣਾਲੀ ਮੰਤਰਾਲੇ ਵੱਲੋਂ 20 ਅਕਤੂਬਰ 2020 ਨੂੰ ਪੰਜਾਬ ਸਰਕਾਰ ਨੂੰ ਭੇਜੀ ਚਿੱਠੀ ਨਸ਼ਰ ਕੀਤੀ ਅਤੇ ਆਰਡੀਐਫ ਰੋਕਣ ਬਾਰੇ ਲਾਇਆ ਗਿਆ ਬਹਾਨਾ ਵੀ ਦੱਸਿਆ।

Harpal CheemaHarpal Cheema

ਇਸ ਮੌਕੇ ਉਨ੍ਹਾਂ ਨਾਲ ਯੂਥ ਵਿੰਗ ਪੰਜਾਬ ਦੇ ਪ੍ਰਧਾਨ ਅਤੇ ਵਿਧਾਇਕ ਮੀਤ ਹੇਅਰ, ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ (ਐਮਐਲਏ) ਅਤੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਵੀ ਮੌਜੂਦ ਸਨ। ਹਰਪਾਲ ਸਿੰਘ ਚੀਮਾ ਨੇ ਕਿਹਾ, ''ਜਿੰਨਾ ਚੁਨੌਤੀ ਭਰੇ ਹਲਾਤਾਂ 'ਚ ਮੋਦੀ ਸਰਕਾਰ ਨੇ ਆਰਡੀਐਫ ਦਾ 1000 ਕਰੋੜ ਰੁਪਏ ਦਾ ਫ਼ੰਡ ਰੋਕਿਆ ਹੈ, ਇਹ ਕਿਸਾਨੀ ਸੰਘਰਸ਼ ਤੋਂ ਬੁਖਲਾਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਨਾਲ ਸਿੱਧੀ ਬਦਲੇਖ਼ੋਰੀ ਹੈ। ਪੰਜਾਬ ਪੰਜਾਬ ਦੇ ਅੰਦਰੂਨੀ ਮਾਮਲਿਆਂ 'ਚ ਨਜਾਇਜ਼ ਦਖ਼ਲ ਹੈ। ਸੰਘੀ ਢਾਂਚੇ ਅਤੇ ਰਾਜ ਦੇ ਅਧਿਕਾਰਾਂ 'ਤੇ ਹਮਲਾ ਹੈ। ਸਭ ਤੋਂ ਵੱਡੀ ਗੱਲ ਖੇਤੀ ਬਾਰੇ ਕਾਲੇ ਕਾਨੂੰਨ ਲਾਗੂ ਕਰਨ ਦੀ ਸ਼ੁਰੂਆਤ ਹੈ। ਜਿਸ ਦਾ ਆਮ ਆਦਮੀ ਪਾਰਟੀ ਸਖ਼ਤ ਵਿਰੋਧ ਕਰਦੀ ਹੈ।''

Harpal CheemaHarpal Cheema

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਬਾਦਲਾਂ ਵਾਂਗ ਕੈਪਟਨ ਸਰਕਾਰ ਵੱਲੋਂ ਗ੍ਰਾਮੀਣ ਵਿਕਾਸ ਫ਼ੰਡ (ਆਰਡੀਐਫ) ਦੀ ਕੀਤੀ ਜਾ ਰਹੀ ਅੰਨ੍ਹੀ ਦੁਰਵਰਤੋਂ ਨੇ ਮੋਦੀ ਸਰਕਾਰ ਨੂੰ ਆਰਡੀਐਫ ਰੋਕਣ ਦਾ ਬਹਾਨਾ ਦੇ ਦਿੱਤਾ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਵੈਸੇ ਕੇਂਦਰ ਸਰਕਾਰ ਕੋਲ ਆਰਡੀਐਫ ਖ਼ਰਚਣ ਦਾ ਹਿਸਾਬ-ਕਿਤਾਬ ਮੰਗਣ ਦਾ ਕੋਈ ਹੱਕ ਨਹੀਂ, ਕਿਉਂਕਿ ਇਹ ਕਿਸੇ ਕਿਸਮ ਦੀ ਕੇਂਦਰੀ ਗ੍ਰਾਂਟ ਨਹੀਂ ਹੈ, ਫਿਰ ਵੀ ਕੇਂਦਰ ਸਰਕਾਰ ਨੂੰ ਆਰਡੀਐਫ ਰੋਕਣ ਦੀ ਥਾਂ ਇਸ ਦੀ ਕੈਗ ਤੋਂ ਜਾਂਚ ਕਰਵਾਉਣੀ ਚਾਹੀਦੀ ਸੀ। ਆਰਡੀਐਫ ਦਾ ਸੂਬਾ ਸਰਕਾਰ ਤੋਂ ਹਿਸਾਬ-ਕਿਤਾਬ ਲੈਣ ਦਾ ਅਧਿਕਾਰ ਸਿਰਫ਼ ਪੰਜਾਬ ਦੇ ਲੋਕਾਂ ਨੂੰ ਹੈ।

Harpal Cheema And CM Amrinder SinghHarpal Cheema And CM Amrinder Singh

ਹਰਪਾਲ ਸਿੰਘ ਚੀਮਾ ਨੇ ਅਮਰਿੰਦਰ ਸਿੰਘ ਸਰਕਾਰ 'ਤੇ ਵਰ੍ਹਦਿਆਂ ਕਿਹਾ ਕਿ ਬਾਦਲਾਂ ਵਾਂਗ ਅਮਰਿੰਦਰ ਸਿੰਘ ਸਰਕਾਰ ਨੇ ਵੀ ਆਰਡੀਐਫ ਦੀ ਰੱਜ ਕੇ ਦੁਰਵਰਤੋਂ ਕੀਤੀ ਹੈ। ਇੱਥੋਂ ਤੱਕ ਕਿ ਕਰਜ਼ਿਆਂ ਦਾ ਵਿਆਜ ਚੁਕਾਉਣ ਲਈ ਆਰਡੀਐਫ ਦੇ ਫ਼ੰਡ ਵਰਤੇ ਜਾ ਰਹੇ ਹਨ। ਜਦਕਿ ਇਹ ਪੈਸਾ ਕਿਸਾਨਾਂ, ਮਜ਼ਦੂਰਾਂ ਦੇ ਕਲਿਆਣ ਅਤੇ ਪਿੰਡਾਂ, ਲਿੰਕ ਸੜਕਾਂ ਅਤੇ ਮੰਡੀਆਂ ਦੀ ਸਾਂਭ-ਸੰਭਾਲ ਅਤੇ ਸੁੰਦਰੀਕਰਨ 'ਤੇ ਖ਼ਰਚਿਆ ਜਾਣਾ ਚਾਹੀਦਾ ਸੀ। ਇਸੇ ਦੁਰਵਰਤੋਂ ਨੂੰ ਕੇਂਦਰ ਨੇ ਹਥਿਆਰ ਵਜੋਂ ਪੰਜਾਬ ਦੇ ਵਿਰੁੱਧ ਵਰਤਿਆ ਹੈ। ਹਰਪਾਲ ਸਿੰਘ ਚੀਮਾ ਨੇ ਮੰਗ ਕੀਤੀ ਕਿ ਮੁੱਖ ਮੰਤਰੀ ਅਮਰਿੰਦਰ ਸਿੰਘ ਨਾ ਕੇਵਲ ਆਪਣੀ ਬਲਕਿ ਪਿਛਲੀ ਬਾਦਲ ਸਰਕਾਰ ਵੱਲੋਂ ਵਰਤੀ ਗਈ ਆਰਡੀਐਫ ਉੱਤੇ ਤੁਰੰਤ ਵਾਈਟ ਪੇਪਰ ਜਾਰੀ ਕਰਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement