ਸਿਹਤ ਮੰਤਰੀਨੇਪੰਜਾਬਦੇਸਾਰੇਸ਼ੂਗਰਅਤੇਹਾਈਪਰਟੈਨਸ਼ਨ ਮਰੀਜ਼ਾਂ ਨੂੰਕੋਵਿਡ19ਰੋਕਥਾਮਉਪਾਅਅਪਨਾਉਣਲਈਲਿਖਿਆਪੱਤਰ
Published : Oct 29, 2020, 7:22 am IST
Updated : Oct 29, 2020, 7:22 am IST
SHARE ARTICLE
image
image

ਸਿਹਤ ਮੰਤਰੀ ਨੇ ਪੰਜਾਬ ਦੇ ਸਾਰੇ ਸ਼ੂਗਰ ਅਤੇ ਹਾਈਪਰਟੈਨਸ਼ਨ ਮਰੀਜ਼ਾਂ ਨੂੰ ਕੋਵਿਡ-19 ਰੋਕਥਾਮ ਉਪਾਅ ਅਪਨਾਉਣ ਲਈ ਲਿਖਿਆ ਪੱਤਰ

'ਪੰਜਾਬ ਹੈਲਥ ਰਿਸਪਾਂਸ ਟੂ ਕੋਵਿਡ -19: ਐਪਰੋਪ੍ਰੀਏਟ ਬਿਹੇਵੀਅਰ' ਮੁਹਿੰਮ ਸ਼ੁਰੂ
 

ਚੰਡੀਗੜ੍ਹ, 28 ਅਕਤੂਬਰ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਦੇ ਸਾਰੇ ਸ਼ੂਗਰ ਅਤੇ ਹਾਈਪਰਟੈਨਸ਼ਨ ਮਰੀਜ਼ਾਂ ਵਿਚ ਰੋਕਥਾਮ ਉਪਾਅ ਅਪਣਾਉਣ, ਖੁਰਾਕ ਅਤੇ ਕਸਰਤ ਸਬੰਧੀ ਜਾਗਰੂਕਤਾ ਫੈਲਾਉਣ ਲਈ ਸਿਹਤ ਅਤੇ ਪਰਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਇਨ੍ਹਾਂ ਮਰੀਜ਼ਾਂ ਨੂੰ ਪੱਤਰ ਲਿਖੇ ਹਨ। ਇਸ ਸਬੰਧੀ ਇਕ ਪ੍ਰੈਸ ਬਿਆਨ ਵਿਚ ਜਾਣਕਾਰੀ ਦਿੰਦਿਆਂ ਸ. ਸਿੱਧੂ ਨੇ ਕਿਹਾ ਕਿ ਇਸ ਗੱਲ ਨੂੰ ਵਿਚਾਰਦਿਆਂ ਕਿ ਸਿਰਫ਼ ਜਾਗਰੂਕਤਾ ਤੇ ਰੋਕਥਾਮ ਹੀ ਕੋਰੋਨਾ ਵਾਇਰਸ ਦਾ ਇਲਾਜ ਹੈ, ਜਿਸ ਲਈ ਉਨ੍ਹਾਂ ਨੇ ਪੱਤਰ ਭੇਜ ਕੇ ਮਰੀਜ਼ਾਂ ਨਾਲ ਨਿੱਜੀ ਤੌਰ 'ਤੇ ਗੱਲਬਾਤ ਕਰਨ ਦਾ ਫ਼ੈਸਲਾ ਵੀ ਕੀਤਾ ਹੈ। ਇਸ ਪੱਤਰ ਵਿਚ ਰੋਕਥਾਮ ਉਪਾਵਾਂ ਸਮੇਤ ਸ਼ੂਗਰ ਅਤੇ ਹਾਈਪਰਟੈਨਸ਼ਨ ਦੇ ਲੱਛਣਾਂ ਤੋਂ ਇਲਾਵਾ, ਸਿਹਤਮੰਦ ਅਤੇ ਬਿਮਾਰੀ-ਰਹਿਤ ਜ਼ਿੰਦਗੀ ਜੀਉਣ ਲਈ ਸਾਰੀ ਜ਼ਰੂਰੀ ਜਾਣਕਾਰੀ ਦਿਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ, ਵਿਸ਼ੇਸ਼ ਤੌਰ 'ਤੇ ਸਹਿ-ਬਿਮਾਰੀ ਨਾਲ ਜੂਝ ਰਹੇ ਲੋਕਾਂ ਨੂੰ ਜਾਗਰੂਕ ਕਰਨ ਲਈ 'ਪੰਜਾਬ ਹੈਲਥ ਰਿਸਪਾਂਸ ਟੂ ਕੋਵਿਡ-19 : ਐਪਰੋਪ੍ਰੀਏਟ ਬਿਹੇਵੀਅਰ' ਸਿਰਲੇਖ ਹੇਠ ਮੁਹਿੰਮ ਵੀ ਸ਼ੁਰੂ ਕੀਤੀ ਹੈ। ਸਿਹਤ ਮੰਤਰੀ ਨੇ ਅੱਗੇ ਦਸਿਆ ਕਿ ਸਿਹਤ ਵਿਭਾਗ ਵਲੋਂ ਗ਼ੈਰ-ਸੰਚਾਰਿਤ ਰੋਗਾਂ ਦੀ ਜਾਂਚ ਲਈ ਸਕ੍ਰੀਨਿੰਗ ਪ੍ਰੋਗਰਾਮ ਵੀ ਚਲਾਏ ਜਾ ਰਹੇ ਹਨ ਜਿਸ ਤਹਿਤ 20 ਲੱਖ ਵਿਅਕਤੀਆਂ ਦੀ ਹਾਈਪਰਟੈਨਸ਼ਨ ਅਤੇ 11.5 ਲੱਖ ਦੀ ਸ਼ੂਗਰ ਰੋਗ ਲਈ ਜਾਂਚ ਕੀਤੀ ਗਈ ਹੈ। ਇਸ ਤੋਂ ਇਲਾਵਾ, 17 ਲੱਖ ਵਿਅਕਤੀਆਂ ਦੀ ਮੂੰਹ, ਛਾਤੀ ਅਤੇ ਬੱਚੇਦਾਨੀ ਦੇ ਕੈਂਸਰ ਸਬੰਧੀ ਜਾਂਚ ਕੀਤੀ ਗਈ ਹੈ। ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਵਿਚ ਕੋਰੋਨਾਵਾਇਰਸ ਦੇ ਐਕਟਿਵ ਕੇਸਾਂ ਦੀ ਗਿਣਤੀ ਵੀ ਤੇਜ਼ੀ ਨਾਲ ਘਟਣ ਦੇ ਬਾਵਜੂਦ ਵੀ ਸਿਵਲ ਸਰਜਨਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਮਾਸਕ ਪਹਿਨਣ, ਜਨਤਕ ਥਾਵਾਂ 'ਤੇ ਸਰੀਰਕ ਦੂਰੀ ਦੀ ਪਾਲਣਾ ਕਰਨ ਅਤੇ ਤਿਉਹਾਰਾਂ ਦੇ ਮੌਸਮ ਦੇ ਮੱਦੇਨਜ਼ਰ ਹੱਥਾਂ ਦੀ ਸਫ਼ਾਈ ਰੱਖਣ ਵਰਗੇ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ।




ਉਨ੍ਹਾਂ ਅੱਗੇ ਕਿਹਾ ਕਿ ਉਨ੍ਹਾਂ ਵਿਭਾਗ ਨੂੰ ਇਹ ਵੀ ਹਦਾਇਤ ਕੀਤੀ ਹੈ ਕਿ ਇਹ ਪੱਤਰ ਏਐਨਐਮ ਅਤੇ ਆਸ਼ਾ ਵਰਕਰਾਂ ਦੇ ਸਹਿਯੋਗ ਨਾਲ 15 ਦਿਨਾਂ ਦੇ ਅੰਦਰ ਸਾਰੇ ਸ਼ੂਗਰ ਅਤੇ ਹਾਈਪਰਟੈਨਸ਼ਨimageimage ਦੇ ਮਰੀਜ਼ਾਂ ਨੂੰ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ।
ਕੋਵਿਡ -19 ਦੀ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਸ. ਸਿੱਧੂ ਨੇ ਕਿਹਾ ਕਿ ਮਰੀਜ਼ਾਂ ਦੇ ਸਿਹਤਯਾਬ ਹੋਣ ਦੀ 93.8 ਫ਼ੀ ਸਦੀ ਰਿਕਵਰੀ ਨਾਲ ਪੰਜਾਬ ਮੋਹਰੀ ਸੂਬਿਆਂ ਵਿਚੋਂ ਹੈ। ਪਿਛਲੇ ਹਫ਼ਤੇ ਕੋਵਿਡ ਟੈਸਟ ਲਈ ਲਏ ਗਏ 161086 ਨਮੂਨਿਆਂ ਵਿਚੋਂ ਸਿ

SHARE ARTICLE

ਏਜੰਸੀ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement