
ਰਾਹੁਲ ਨੇ ਮੋਦੀ 'ਤੇ ਕੀਤੇ ਸ਼ਬਦੀ ਵਾਰ
ਕਿਹਾ, ਰਾਵਣ ਦੀ ਥਾਂ ਪਹਿਲੀ ਵਾਰ ਦੁਸਹਿਰੇ ਮੌਕੇ ਮੋਦੀ ਦਾ ਪੁਤਲਾ ਸੜਿਆ
ਪਟਨਾ, 28 ਅਕਤੂਬਰ: ਬਿਹਾਰ 'ਚ ਵੋਟਿੰਗ ਦੇ ਮੱਦੇਨਜ਼ਰ ਚੋਣ ਪ੍ਰਚਾਰ ਜ਼ੋਰਾਂ ਉੱਤੇ ਚੱਲ ਰਿਹਾ ਹੈ। ਸੱਤਾ ਧਿਰ ਅਤੇ ਵਿਰੋਧੀ ਧਿਰ ਵਲੋਂ ਥਾਂ-ਥਾਂ ਰੈਲੀਆਂ ਕੀਤੀਆਂ ਜਾ ਰਹੀ ਹੈ। ਕਾਂਗਰਸ ਆਗੂ ਰਾਹੁਲ ਗਾਂਧੀ ਨੇ ਪਛਮੀ ਚੰਪਾਰਨ 'ਚ ਰੈਲੀ ਕਰ ਕੇ ਮਹਾਂਗਠਜੋੜ ਨੂੰ ਵੋਟਾਂ ਦੀ ਅਪੀਲ ਕੀਤੀ। ਇਸ ਦੌਰਾਨ ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮੁੱਖ ਮੰਤਰੀ ਨਿਤਿਸ਼ ਕੁਮਾਰ 'ਤੇ ਨਿਸ਼ਾਨੇ ਵੀ ਲਾਏ। ਪੰਜਾਬ 'ਚ ਖੇਤੀ ਕਾਨੂੰਨਾਂ ਦੇ ਮੁੱਦੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹੋ ਰਹੇ ਵਿਰੋਧ ਨੂੰ ਲੈ ਕੇ ਰਾਹੁਲ ਗਾਂਧੀ ਨੇ ਕਿਹਾ ਕਿ 'ਆਮ ਤੌਰ 'ਤੇ ਦੁਸਹਿਰੇ ਮੌਕੇ ਰਾਵਣ, ਕੁੰਭਕਰਨ ਅਤੇ ਮੇਘਨਾਥ ਦੇ ਪੁਤਲੇ ਸਾੜੇ ਜਾਂਦੇ ਹਨ।
ਰਾਹੁਲ ਗਾਂਧੀ ਹੁਰਾਂ ਕਿਹਾ ਕਿ ਪਹਿਲੀ ਵਾਰ ਵੇਖਣ ਨੂੰ ਮਿਲਿਆ ਕਿ ਪੰਜਾਬ 'ਚ ਦੁਸਹਿਰੇ ਮੌਕੇ ਨਰਿੰਦਰ ਮੋਦੀ, ਅੰਬਾਨੀ, ਅਡਾਨੀ ਦੇ ਪੁਤਲੇ ਸਾੜੇ। ਨਰਿੰਦਰ ਮੋਦੀ ਦੇਸ਼ ਦੇ ਪ੍ਰਧਾਨ ਮੰਤਰੀ ਹਨ ਅਤੇ ਦੁੱਖ ਦੀ ਗੱਲ ਹੈ ਕਿ ਦੁਸਹਿਰੇimage 'ਤੇ ਪ੍ਰਧਾਨ ਮੰਤਰੀ ਦਾ ਪੁਤਲਾ ਸਾੜਿਆ ਗਿਆ।