36ਵੇਂ ਦਿਨ ਵੀ ਕਿਸਾਨ ਮਜ਼ਦੂਰ ਕੇਂਦਰ ਖ਼ਿਲਾਫ਼ ਡਟੇ
Published : Oct 29, 2020, 1:37 pm IST
Updated : Oct 29, 2020, 1:40 pm IST
SHARE ARTICLE
Farmer
Farmer

ਕੇਂਦਰ ਸਰਕਾਰ ਖ਼ਿਲਾਫ਼ ਜੰਮਕੇ ਕੀਤੀ ਨਾਅਰੇਬਾਜ਼ੀ

ਜੰਡਿਆਲਾ ਗੁਰੂ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ- ਮਜ਼ਦੂਰਾਂ ਵੱਲੋਂ ਜੰਡਿਆਲਾ ਗੁਰੂ ਨਜ਼ਦੀਕ ਰੇਲਵੇ ਸਟੇਸ਼ਨ ਗਹਿਰੀ ਮੰਡੀ ਵਿਖੇ ਚੱਲ ਰਿਹਾ ਧਰਨਾ ਅੱਜ 36ਵੇਂ ਦਿਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਰਣਜੀਤ ਸਿੰਘ ਕਲੇਰਬਾਲਾ ਦੀ ਅਗਵਾਈ ਹੇਠ ਨਿਰੰਤਰ ਜਾਰੀ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਨਾਲ ਗੱਲਬਾਤ ਕਰਨ ਦੀ ਬਜਾਏ ਕਿਸਾਨੀ ਸੰਘਰਸ਼ ਨੂੰ ਫੇਲ੍ਹ ਕਰਨ ਲਈ ਤਰ੍ਹਾਂ –ਤਰ੍ਹਾਂ ਦੇ ਹੱਥ ਕੰਡੇ ਵਰਤ ਰਹੀ ਹੈ । pm modiPm modi
 

ਉਨਾਂ ਕਿਹਾ ਕਿ ਮਾਲ ਗੱਡੀਆਂ ਚੱਲਣ 'ਤੇ ਰੋਕ ਲਾਉਣਾ ਇਹ ਗੱਲ ਸਾਬਿਤ ਕਰਦਾ ਹੈ ਕਿ ਕੇਂਦਰ ਸਰਕਾਰ ਕਿਸਾਨੀ ਮਸਲੇ ਨੂੰ ਕਰਨ ਲਈ ਗੰਭੀਰ ਨਹੀਂ ਹੈ । ਕਿਸਾਨ ਆਗੂਆਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਿਆਂਦੇ ਖੇਤੀ ਕਾਨੂੰਨ ਕਿਸਾਨੀ ਬਹੁਤ ਖਤਰਨਾਕ ਹਨ ਜਿਸ ਨਾਲ ਪੰਜਾਬ ਦੀ ਕਿਸਾਨੀ ਅਤੇ ਮੰਡੀਬੋਰਡ ਪੂਰੀ ਤਰ੍ਹਾਂ ਤਬਾਹ ਹੋ ਜਾਵੇਗਾ । ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨ ਵੀ ਕੇਂਦਰ ਖਿਲਾਫ ਲੜਨ ਦਾ ਮਨ ਬਾ ਚੁੱਕੇ ਹਨ । ਇਸੇ ਕੜੀ ਤਹਿਤ ਕਿਸਾਨਾਂ ਵੱਲੋਂ ਕਾਰਪੋਰੇਟ ਘਰਾਣਿਆਂ ਤੇ ਕੇਂਦਰ ਸਰਕਾਰ ਦੇ ਪੁਤਲੇ ਸਾੜੇ ਗਏ ਅਤੇ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਕਿਸਾਨ ਆਰਡੀਨੈਂਸ ਨੂੰ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਗਈ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement