
ਪੰਜਾਬ ਸਰਕਾਰ ਦੀ ਸਬ ਕਮੇਟੀ ਨੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂਆਂ ਨਾਲ ਕੀਤੀ ਬੈਠਕ
ਚੰਡੀਗੜ੍ਹ (ਚਰਨਜੀਤ ਸਿੰਘ ਸੁਰਖ਼ਾਬ): ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂਆਂ ਵੱਲੋਂ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਤਿੰਨ ਮੰਤਰੀਆਂ ਦੀ ਸਬ ਕਮੇਟੀ ਨਾਲ ਬੈਠਕ ਕੀਤੀ ਗਈ। ਇਸ ਕਮੇਟੀ ਵਿਚ ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਸਮੇਤ ਕੈਪਟਨ ਸੰਦੀਪ ਸੰਧੂ, ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਕੁਲਜੀਤ ਨਾਗਰਾ ਵੀ ਸ਼ਾਮਲ ਸਨ।
Sukhjinder Randhawa
ਇਸ ਬੈਠਕ ਤੋਂ ਬਾਅਦ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਪੱਤਰਕਾਰਾਂ ਨਾਲ ਗੱਲਬਾਤ ਕੀਤੀ। ਉਹਨਾਂ ਕਿਹਾ ਕਿ ਕਿਸਾਨਾਂ ਨੇ ਉਹਨਾਂ ਨੂੰ ਦੱਸਿਆ ਹੈ ਕਿ ਕਿਸਾਨ ਜਥੇਬੰਦੀਆਂ ਨੇ ਕੋਈ ਰੇਲਵੇ ਟਰੈਕ ਨਹੀਂ ਰੋਕੇ ਬਲਕਿ ਉਹਨਾਂ ਨੇ ਨਿੱਜੀ ਥਰਮਲ ਪਲਾਂਟ ਅੰਦਰ ਜਾਂਦੇ ਟਰੈਕ ਹੀ ਰੋਕੇ ਹਨ।
Farmers Protest
ਰੰਧਾਵਾ ਨੇ ਦੱਸਿਆ ਕਿ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਤੋਂ ਬਾਅਦ ਹੀ ਕਿਸਾਨਾਂ ਨੇ ਰੇਲਵੇ ਟਰੈਕ ਖਾਲੀ ਕਰ ਦਿੱਤੇ ਸਨ। ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਕਿਸਾਨਾਂ ਵੱਲੋਂ ਸੂਬੇ ਵਿਚ ਸ਼ਾਂਤਮਈ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਕੇਂਦਰ ਸਰਕਾਰ ਵੱਲੋਂ ਲਏ ਫੈਸਲਿਆਂ 'ਤੇ ਰੰਧਾਵਾ ਨੇ ਕਿਹਾ ਕਿ ਸਰਕਾਰ ਨੂੰ ਇੰਨਾ ਸਖ਼ਤ ਨਹੀਂ ਹੋਣਾ ਚਾਹੀਦਾ। ਉਹਨਾਂ ਕਿਹਾ ਜੇਕਰ ਪੰਜਾਬ ਵਿਚ ਜੇਕਰ ਪੰਜਾਬ ਵਿਚ ਮਾਲ ਗੱਡੀਆਂ ਨਹੀਂ ਆਉਂਦੀਆਂ ਤਾਂ ਪੰਜਾਬ ਦਾ ਨਹੀਂ, ਬਲਕਿ ਪੂਰੇ ਦੇਸ਼ ਦਾ ਨੁਕਸਾਨ ਹੈ।
PM modi
ਪ੍ਰਦੂਸ਼ਣ ਸਬੰਧੀ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਆਰਡੀਨੈਂਸ ਸਬੰਧੀ ਬੋਲਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਭਾਜਪਾ ਸਰਕਾਰ ਕਿਸਾਨਾਂ ਖਿਲਾਫ਼ ਤੁਗਲਕੀ ਫੁਰਮਾਨ ਦੇ ਰਹੀ ਹੈ, ਇਹ ਪੂਰੇ ਦੇਸ਼ ਲਈ ਨੁਕਸਾਨਦਾਇਕ ਹਨ। ਰੰਧਾਵਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਿਸਾਨਾ ਨੂੰ ਲੈ ਕੇ ਅਜਿਹੇ ਫ਼ੈਸਲੇ ਲੈਣਾ ਕੋਈ ਚੰਗਾ ਸੰਕੇਤ ਨਹੀਂ ਹੈ। ਰੰਧਾਵਾ ਨੇ ਕਿਹਾ ਕਿ ਜੀਐਸਟੀ ਅਤੇ ਆਰਟੀਐਫ ਤੋਂ ਬਾਅਦ ਹੁਣ ਕੇਂਦਰ ਸਰਕਾਰ ਪੰਜਾਬ ਸਰਕਾਰ ਖਿਲਾਫ਼ ਵੀ ਸਖ਼ਤ ਕਦਮ ਚੁੱਕ ਸਕਦੀ ਹੈ।
Kuljeet Nagra
ਕੇਂਦਰ ਸਰਕਾਰ ਦੇ ਫੁਰਮਾਨ ਨੂੰ ਕਿਸਾਨ ਅਤੇ ਕਿਸਾਨ ਹਿਤੈਸ਼ੀ ਸਰਕਾਰਾਂ ਬਰਦਾਸ਼ਤ ਨਹੀਂ ਕਰਨਗੀਆਂ- ਕੁਲਜੀਤ ਨਾਗਰਾ
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੁਲਜੀਤ ਨਾਗਰਾ ਨੇ ਕਿਹਾ ਕਿ ਹੋਰ ਪ੍ਰਦੂਸ਼ਣ ਸਬੰਧੀ ਕਦੀ ਵੀ ਅਜਿਹਾ ਫਰਮਾਨ ਨਹੀਂ ਆਇਆ। ਉਹਨਾਂ ਕਿਹਾ ਕਿ ਇਹ ਭਾਜਪਾ ਅਤੇ ਮੋਦੀ ਸਰਕਾਰ ਦੀ ਕਿਸਾਨਾਂ ਖਿਲਾਫ਼ ਸੋਚੀ ਸਮਝੀ ਸਾਜ਼ਿਸ਼ ਹੈ। ਨਾਗਰਾ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਇਸ ਫੁਰਮਾਨ ਨੂੰ ਨਾ ਕਿਸਾਨ ਬਰਦਾਸ਼ਤ ਕਰਨਗੇ ਤੇ ਨਾ ਹੀ ਕਿਸਾਨ ਹਿਤੈਸ਼ੀ ਸਰਕਾਰਾਂ। ਇਸ ਦਾ ਖਾਮਿਆਜ਼ਾ ਭਾਜਪਾ ਨੂੰ ਭੁਗਤਣਾ ਪਵੇਗਾ।