
ਅਕਾਲੀਆਂ ਨੇ ਪੰਥ ਅਤੇ ਕਿਸਾਨਾਂ ਦੀ ਪਿੱਠ 'ਚ ਛੁਰਾ ਮਾਰਿਆ'
ਸ਼੍ਰੋਮਣੀ ਅਕਾਲੀ ਦਲ ਦੀ ਗੱਲ ਕਰਦਿਆਂ ਸੁਨੀਲ ਜਾਖੜ ਨੇ ਕਿਹਾ ਕਿ ਇਸ ਦੇ ਮੌਜੂਦਾ ਆਗੂਆਂ ਨੇ ਪਹਿਲਾਂ ਪੰਥ ਦੀ ਪਿਠ ਵਿਚ ਤੇ ਹੁਣ ਕਿਸਾਨ ਦੀ ਪਿਠ ਵਿਚ ਛੁਰਾ ਮਾਰਿਆ ਹੈ। ਉਨ੍ਹਾਂ ਕਿਹਾ ਕਿ ਸੰਨ 2017 ਵਿਚ ਵੋਟਾਂ ਦੇ ਨਤੀਜੇ ਆਉਣ ਤੋਂ ਇਕ ਦਿਨ ਪਹਿਲਾਂ ਇਸ ਦੇ ਮੰਤਰੀਆਂ ਵਲੋਂ ਕੇਂਦਰ ਕੋਲ ਜਾ ਕੇ ਜੋ 31 ਹਜ਼ਾਰ ਕਰੋੜ ਰੁਪਏ ਦਾ ਅਨਾਜ ਘੁਟਾਲਾ ਸਵਿਕਾਰ ਕਰ ਕੇ ਇਸ ਦੇ ਪੈਸੇ ਕਿਸ਼ਤਾਂ ਵਿਚ ਵਾਪਸ ਕਰਨ ਲਈ ਦਸਤਖਤ ਕੀਤੇ ਗਏ ਸਨ, ਉਸਨੇ ਨਵੇਂ ਕਾਨੂੰਨਾਂ ਦਾ ਖਰੜਾ ਤਿਆਰ ਕਰਨ ਵਾਲੀ ਸਾਂਤਾ ਕੁਮਾਰ ਕਮੇਟੀ ਦੀਆਂ ਸਿਫਾਰਸਾਂ ਦੀ ਪ੍ਰੋੜਤਾ ਕੀਤੀ ਅਤੇ ਇਹ ਕਿਸਾਨਾਂ ਦੀ ਕਬਰ ਵਿਚ ਪਹਿਲਾ ਕਿੱਲ ਸਾਬਤ ਹੋਇਆ।
image