ਕੇਂਦਰ ਸਰਕਾਰ ਪੰਜਾਬ ਨੂੰ ਸਬਕ ਸਿਖਾਉਣ ਵਾਲੀ ਨੀਤੀ ਨਾਲ ਕੰਮ ਕਰ ਰਹੀ ਹੈ : ਸੁਨੀਲ ਜਾਖੜ
Published : Oct 29, 2020, 7:27 am IST
Updated : Oct 29, 2020, 7:27 am IST
SHARE ARTICLE
image
image

ਕੇਂਦਰ ਸਰਕਾਰ ਪੰਜਾਬ ਨੂੰ ਸਬਕ ਸਿਖਾਉਣ ਵਾਲੀ ਨੀਤੀ ਨਾਲ ਕੰਮ ਕਰ ਰਹੀ ਹੈ : ਸੁਨੀਲ ਜਾਖੜ

ਅਮਰੀਕਾ ਦੀ ਤਰਜ਼ 'ਤੇ ਮੋਦੀ ਹਕੂਮਤ ਵੀ ਪੰਜਾਬ ਦੀ ਨਾਕਾਬੰਦੀ ਇਰਾਨ ਵਾਂਗ ਕਰ ਰਹੀ ਹੈ



ਅੰਮ੍ਰਿਤਸਰ, 28 ਅਕਤੂਬਰ (ਸੁਖਵਿੰਦਰਜੀਤ ਸਿੰਘ ਬਹੋੜੂ) : ਪੰਜਾਬ ਕਾਂਗਰਸ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਨੇ ਕੇਂਦਰ ਸਰਕਾਰ ਵਲੋਂ ਪੰਜਾਬ ਪ੍ਰਤੀ ਅਪਨਾਏ ਜਾ ਰਹੇ ਵਤੀਰਾ ਦਾ ਤਿੱਖਾ ਵਿਰੋਧ ਕਰਦਿਆਂ ਕਿਹਾ ਕਿ ਪੰਜਾਬੀ ਲੋਕ, ਜੋ ਕਿ ਦੇਸ਼ ਦੀ ਖੜਕਭੁਜਾ ਬਣਨ ਦੇ ਨਾਲ-ਨਾਲ ਦੇਸ਼ ਵਾਸੀਆਂ ਦਾ ਪੇਟ ਭਰਦੇ ਆ ਰਹੇ ਹਨ, ਨੂੰ ਸਾਬਾਸ਼ ਦੇਣ ਦੀ ਥਾਂ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਨੂੰ ਸਬਕ ਸਿਖਾਉਣ ਵਾਲੀ ਨੀਤੀ ਨਾਲ ਕੰਮ ਕਰ ਰਹੀ ਹੈ। ਅੱਜ ਅਜਨਾਲਾ ਹਲਕੇ ਦੇ ਪਿੰਡ ਚਮਿਆਰੀ ਅਤੇ ਅਟਾਰੀ ਹਲਕੇ ਦੇ ਪਿੰਡ ਗੁਰੂਵਾਲੀ ਵਿਚ ਕਿਸਾਨਾਂ ਦੇ ਠਾਠਾਂ ਮਾਰਦੇ ਇਕੱਠ ਨੂੰ ਸੰਬੋਧਨ ਕਰਦੇ ਸ੍ਰੀ ਜਾਖੜ ਨੇ ਕਿਹਾ ਕਿ ਕੇਂਦਰ ਵਲੋਂ ਥੋਪੇ ਗਏ ਕਾਨੂੰਨ ਕੇਵਲ ਪੰਜਾਬ ਦੇ ਕਿਸਾਨਾਂ ਲਈ ਹੀ ਨਹੀਂ ਬਲਕਿ ਦੇਸ਼ ਦੀ ਕਿਰਸਾਨੀ ਲਈ ਘਾਤਕ ਹਨ। ਇਸ ਨਾਲ ਪੰਜਾਬ ਵਰਗੇ ਖੇਤੀ ਪ੍ਰਧਾਨ ਸੂਬਿਆਂ ਦੀ ਹੋਂਦ ਨੂੰ ਖ਼ਤਰਾ ਪੈਦਾ ਹੋ ਗਿਆ ਹੈ। ਕਿਸਾਨਾਂ ਨੂੰ ਬੇਜ਼ਮੀਨੇ ਕਰ ਕੇ ਉਨਾਂ ਦੀਆਂ ਜ਼ਮੀਨਾਂ ਖੋਹ ਕੇ ਵੱਡੇ ਘਰਾਣਿਆਂ ਨੂੰ ਦੇਣ ਦੀਆਂ ਸਾਜਸ਼ਾਂ ਰਚੀਆਂ ਗਈਆਂ ਹਨ, ਜਿਨ੍ਹਾਂ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।
ਸ੍ਰੀ ਜਾਖੜ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਿਫ਼ਤ ਕਰਦੇ ਕਿਹਾ ਕਿ ਜੇਕਰ ਸੂਬਾ ਸਰਕਾਰ ਨੇ ਕਿਸਾਨਾਂ ਦੇ ਹਿਤ ਸੁਰੱਖਿਅਤ ਕਰਨ ਲਈ ਕਦਮ ਚੁੱਕੇ ਹਨ, ਤਾਂ ਵੀ ਕੇਂਦਰ ਸਰਕਾਰ ਪੰਜਾਬ ਉਤੇ ਉਸੇ ਤਰ੍ਹਾਂ ਆਰਥਕ ਪਾਬੰਦੀਆਂ ਲਗਾ ਰਹੀ ਹੈ, ਜਿਵੇਂ ਕਿ ਅਮਰੀਕਾ ਆਪਣੇ ਵਿਰੋਧੀ ਦੇਸ਼ਾਂ ਕਿਊਬਾ, ਇਰਾਨ ਵਗੈਰਾ ਉਤੇ ਲਗਾਉਂਦਾ ਹੈ। ਪਹਿਲਾਂ ਜੀ. ਐਸ ਟੀ ਦਾ 9500 ਕਰੋੜ ਰੁਪਏ ਬਕਾਇਆ ਅਤੇ ਹੁਣ ਦਿਹਾਤੀ ਵਿਕਾਸ ਫੰਡ ਦਾ 1100 ਕਰੋੜ ਰੁਪਏ ਫੰਡ ਰੋਕ ਕੇ ਪੰਜਾਬ ਦੇ 'ਗੋਡੇ' ਲਵਾਉਣ ਵਾਲੀ ਚਾਲ ਚੱਲੀ ਜਾ ਰਹੀ ਹੈ, ਪਰ ਸਾਡੀ ਸਰਕਾਰ ਕਿਸਾਨ ਦੇ ਨਾਲ ਖੜੀ ਹੈ, ਚਾਹੇ ਇਸ ਲਈ ਕਿੰਨੀ ਵੀ ਵੱਡੀ ਕੀਮਤ ਕਿਉਂ ਨਾ ਚੁੱਕਾਉਣੀ ਪਵੇ। ਸ੍ਰੀ ਜਾਖੜ ਨੇ ਖਦਸ਼ਾ ਪ੍ਰਗਟ ਕੀਤਾ ਕਿ ਕੇਂਦਰ ਦੀ ਸੋਚ ਦਸਦੀ ਹੈ ਕਿ ਇਹ ਸੰਘਰਸ਼ ਲੰਮਾ ਚੱਲੇਗਾ ਅਥੇ ਪੰਜਾਬੀਆਂ ਨੂੰ ਇਸ ਲਈ ਤਿਆਰ ਰਹਿਣਾ ਚਾਹੀਦਾ ਹੈ। ਭਾਜਪਾ ਨੇਤਾ ਕਦੇ ਕਿਸਾਨਾਂ ਨੂੰ ਬਾਗੀ, ਕਦੇ ਵਿਚੋਲੀਏ ਅਤੇ ਕਦੇ 'ਅਰਬਨ ਨੈਕਸਸ' ਦਸਦੇ ਹਨ, ਜੋ ਕਿ ਦੇਸ਼ ਦੇ ਅੰਨਦਾਤੇ ਲਈ ਸ਼ੋਭਾ ਨਹੀਂ ਦਿੰਦੇ। ਉਨਾਂ ਕਿਹਾ ਕਿ ਅਜਿਹੇ ਸਬਦਾਂ ਲਈ ਭਾਜਪਾ ਆਗੂਆਂ ਨੂੰ ਮੁਆਫ਼ੀ ਮੰਗਣੀ ਚਾਹੀਦੀ ਹੈ। ਇਸ ਮਸਲੇ ਦਾ ਸੌਖਾ ਅਤੇ ਵਧੀਆ ਹੱਲ ਇਹ ਹੈ ਕਿ ਪ੍ਰਧਾਨ ਮੰਤਰੀ ਕਿਸਾਨਾਂ ਨਾਲ ਗੱਲਬਾਤ ਕਰਨ ਅਤੇ ਉਨ੍ਹਾਂ ਨੂੰ ਫ਼ਸਲਾਂ


ਦੀ ਘੱਟੋ-ਘੱਟ ਸਰਕਾਰੀ ਕੀਮਤ ਜਾਰੀ ਰਹਿਣ ਦਾ ਲਿਖਤੀ ਭਰੋਸਾ ਦੇਣ, ਨਾ ਕਿ ਜੁਮਲਿਆਂ ਨਾਲ।
ਵਿਧਾਇਕ ਸ. ਹਰਪ੍ਰਤਾਪ ਸਿੰਘ ਅਜਨਾਲਾ ਨੇ ਕਿਹਾ ਕਿ ਮੋਦੀ ਸਰਕਾਰ ਪੰਜਾਬ ਦੇ ਲੋਕਾਂ ਨਾਲ ਵਿਤਕਰਾ ਕਰ ਰਹੀ ਹੈ ਅਤੇ ਇਕ ਨਵਾਂ ਕਾਰਪੋਰੇਟ ਕਲਚਰ ਲੈ ਕੇ ਆ ਰਹੀ ਹੈ। ਸ੍ਰੀ ਸੁਨੀਲ ਦੱਤੀ ਵਿਧਾਇਕ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹੁਣ ਇਹ ਲੜਾਈ ਕੇਵਲ ਕਿਸਾਨਾਂ ਦੀ ਨਹੀਂ, ਬਲਕਿ ਸਾਰੇ ਪੰਜਾਬੀਆਂ ਦੀ ਹੈ।
ਸ. ਸੰਤੋਖ ਸਿੰਘ ਭਲਾਈਪੁਰ ਵਿਧਾਇਕ ਹਲਕਾ ਬਾਬਾ ਬਕਾਲਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਸਖਤ ਸ਼ਬਦਾਂ ਵਿੱਚ ਸੰਦੇਸ਼ ਦਿੱਤਾ ਹੈ ਕਿ ਸਾਡੀ ਸਰਕਾਰ ਜਾਂਦੀ ਹੈ ਤਾਂ ਜਾਵੇ ਪਰ ਅਸੀਂ ਕਿਰਸਾਨੀ ਦਾ ਸਾਥ ਨਹੀਂ ਛੱਡਾਂਗੇ।  
ਸ. ਭਗਵੰਤਪਾਲ ਸਿੰਘ ਸੱਚਰ ਪ੍ਰਧਾਨ ਕਾਂਗਰਸ ਕਮੇਟੀ ਦਿਹਾਤੀ ਨੇ ਕਿਹਾ ਕਿ ਇਹ ਕੋਈ ਸਿਆਸੀ ਰੈਲੀ ਨਹੀਂ ਇਹ ਸਾਰੇ ਪੰਜਾਬੀਆਂ ਦੀ ਰੈਲੀ ਹੈ। ਅਜੇ ਤੱਕ ਕਿਸਾਨਾਂ ਦੇ ਹੱਕ ਵਿੱਚ ਸ੍ਰ ਪ੍ਰਕਾਸ਼ ਸਿੰਘ ਬਾਦਲ  ਵੱਲੋਂ ਕੋਈ ਵੀ ਬਿਆਨ  ਨਹੀਂ ਦਿੱਤਾ ਗਿਆ ਜਿਸ ਤੋਂ ਸਾਬਤ ਹੁੰਦਾ ਹੈ ਕਿ ਅਕਾਲੀ ਦਲ ਅਤੇ ਬੀ:ਜੇ:ਪੀ ਦੀ ਅੰਦਰੋਂ ਖਿਚੜੀ ਪੱਕ ਰਹੀ ਹੈ।
ਚੇਅਰਮੈਨ ਜਿਲ੍ਹਾ ਪ੍ਰੀਸ਼ਦ ਸ. ਦਿਲਰਾਜ ਸਿੰਘ ਸਰਕਾਰੀਆ ਨੇ ਕਿਹਾ ਕਿ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਦੇ ਪਿਛੇ ਲੱਗੇ ਕੇ ਕਿਰਸਾਨੀ ਨੂੰ ਤਬਾਹ ਕਰਨ 'ਤੇ ਤੁਲੀ ਹੋਈ ਹੈ। ਸ. ਤਰਸੇਮ ਸਿੰਘ ਡੀ.ਸੀ. ਹਲਕਾ ਵਿਧਾਇਕ ਅਟਾਰੀ, ਸ. ਸੁਖਜਿੰਦਰ ਰਾਜ ਸਿੰਘ ਲਾਲੀ ਮਜੀਠੀਆ, ਚੇਅਰਮੈਨ ਨਗਰ ਸੁਧਾਰ ਟਰੱਸਟ ਸ੍ਰੀ ਦਿਨੇਸ਼ ਬੱਸੀ, ਸ੍ਰੀ ਅਕਾਸ਼ਦੀਪ ਸਿੰਘ ਮਜੀਠੀਆ ਆਦਿ ਪਿੰਡਾਂ ਦੇ ਪੰਚ ਸਰਪੰਚ ਅਤੇ ਕਿਸਾਨ ਹਾਜ਼ਰ ਸਨ।
ਕੈਪਸ਼ਨ— ਏ ਐਸ ਆਰ ਬਹੋੜੂ— 28— 3—  ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਦੇ ਸ੍ਰੀ ਸੁਨੀਲ ਜਾਖੜ, ਸਟੇਜ ਤੇ ਬਿਰਾਜਮਨ ਹਨ ਹਰਪ੍ਰਤਾਪ ਸਿੰਘ ਅਜਨਾਲਾ, ਭਗਵੰਤਪਾਲ ਸਿੰਘ ਸੱਚਰ ਤੇ ਦਿਨੇਸ਼ ਬੱਸੀ।

imageimageਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਦੇ ਸ੍ਰੀ ਸੁਨੀਲ ਜਾਖੜ, ਸ

SHARE ARTICLE

ਏਜੰਸੀ

Advertisement

ਜੰਗ ਨੂੰ ਲੈ ਕੇ Fake news ਫ਼ੈਲਾਉਣ ਵਾਲਿਆਂ ਦੀ ਨਹੀਂ ਖ਼ੈਰ,Ludhiana Police Arrested 2 youth|Operation Sindoor

10 May 2025 5:20 PM

"Pakistan ਜਿੰਨੇ ਮਰਜ਼ੀ ਬੰਬ ਵਰਸਾ ਲਵੇ, ਅਸੀਂ ਭੱਜਣ ਵਾਲੇ ਨਹੀਂ"| Chandigarh Volunteers To Aid In Assistance

10 May 2025 5:18 PM

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM
Advertisement