ਭਾਰਤ 'ਚ ਕੋਰੋਨਾ ਦੇ 43,893 ਨਵੇਂ ਮਾਮਲੇ ਸਾਹਮਣੇ ਆਏ
Published : Oct 29, 2020, 12:37 am IST
Updated : Oct 29, 2020, 12:37 am IST
SHARE ARTICLE
image
image

ਭਾਰਤ 'ਚ ਕੋਰੋਨਾ ਦੇ 43,893 ਨਵੇਂ ਮਾਮਲੇ ਸਾਹਮਣੇ ਆਏ

ਨਵੀਂ ਦਿੱਲੀ: ਦੇਸ਼ ਵਿਚ ਕੋਰੋਨਾ ਪੀੜਤਾਂ ਦਾ ਅੰਕੜਾ 80 ਲੱਖ ਦੇ ਕਰੀਬ ਪਹੁੰਚ ਗਿਆ ਹੈ। ਸਿਹਤ ਮੰਤਰਾਲੇ ਵੱਲੋਂ ਬੁੱਧਵਾਰ ਸਵੇਰੇ ਜਾਰੀ ਕੀਤੇ ਅੰਕੜਿਆਂ ਮੁਤਾਬਕ ਦੇਸ਼ ਵਿੱਚ ਕੋਰੋਨਾ ਪੀੜਤਾਂ ਦੀ ਕੁੱਲ ਗਿਣਤੀ 79,90,322 ਹੋ ਗਈ ਹੈ। ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 43,893 ਨਵੇਂ ਮਾਮਲੇ ਦਰਜ ਕੀਤੇ ਹਨ।
ਬੀਤੇ 24 ਘੰਟਿਆਂ ਵਿਚ 58,439 ਮਰੀਜ਼ ਠੀਕ ਹੋਏ ਹਨ। ਇਸ ਦੌਰਾਨ 508 ਕੋਰੋਨਾ ਮਰੀਜ਼ਾਂ ਦੀ ਮੌਤ ਹੋਈ ਹੈ। ਦੇਸ਼ ਵਿਚ ਹੁਣ ਤੱਕ ਕੁੱਲ 72,59,509 ਮਰਜ਼ਾਂ ਨੇ ਕੋਰੋਨਾ ਵਾਇਰਸ ਨੂੰ ਮਾਤ ਦਿੱਤੀ ਹੈ। ਹੁਣ ਤੱਕ ਕੋਰੋਨਾ ਵਾਇਰਸ ਨਾਲ ਦੇਸ਼ ਭਰ ਵਿਚ 1,20,010 ਮੌਤਾਂ ਹੋ ਚੁੱਕੀਆਂਂ ਹਨ। ਦੇਸ਼ ਵਿਚ ਕੋਰੋਨਾ ਵਾਇਰਸ ਦੇ ਐਕਟਿਵ ਕੇਸ 6,10,803 ਹਨ। ਰਿਕਵਰੀ ਰੇਟ ਦੀ ਗੱਲ ਕੀਤੀ ਜਾਵੇ ਤਾਂ ਇਹ ਮਾਮੂਲੀ ਵਾਧੇ ਤੋਂ ਬਾਅਦ 90.85 ਫੀਸਦੀ 'ਤੇ ਪਹੁੰਚ ਗਿਆ ਹੈ।
ਸਿਹਤ ਮੰਤਰਾਲੇ ਮੁਤਾਬਕ ਬੀਤੇ ਦਿਨ ਭਾਰਤ ਵਿਚ ਕੁੱਲ 10,66,786 ਕੋਰੋਨਾ ਸੈਂਪਲ ਟੈਸਟ ਕੀਤੇ ਗਏ। ਹੁਣ ਤੱਕ ਕੁੱਲ 10,54,87,680 ਸੈਂਪਲ ਟੈਸਟ ਕੀਤੇ ਜਾ ਚੁੱਕੇ ਹਨ।
ਦੁਨੀਆਂ ਭਰ ਵਿਚ ਹੁਣ ਤੱਕ 4.39 ਕਰੋੜ ਤੋਂ ਜ਼ਿਆਦਾ ਲੋਕ ਕੋਰੋਨਾ ਵਾਇਰਸ ਦੀ ਲਪੇਟ ਵਿਚ ਆ ਚੁੱਕੇ ਹਨ। ਇਸ ਵਾਇਰਸ ਕਾਰਨ 11.66 ਲੱਖ ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਚੁੱਕੀ ਹੈ। (ਏਜੰਸੀ)

SHARE ARTICLE

ਏਜੰਸੀ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement