ਵਿਜੀਲੈਂਸ ਨੇ 15,000 ਰੁਪਏ ਦੀ ਰਿਸ਼ਵਤ ਲੈਂਦਾ ਸਹਾਇਕ ਜੇਲ ਸੁਪਰਡੰਟ ਰੰਗੇ ਹੱਥੀਂ ਦਬੋਚਿਆ
Published : Oct 29, 2020, 4:40 pm IST
Updated : Oct 29, 2020, 4:40 pm IST
SHARE ARTICLE
Bribe
Bribe

ਬੈਰਕ ਅੰਦਰੋਂ ਮੋਬਾਈਲ ਫੋਨ ਬਰਾਮਦ ਹੋਣ 'ਤੇ ਕੇਸ ਦਰਜ ਨਾ ਦਰਜ ਕਰਨ ਬਦਲੇ ਮੰਗੇ ਸੀ 15,000

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਮਾਡਰਨ ਜੇਲ ਫਰੀਦਕੋਟ ਵਿਖੇ ਤਾਇਨਾਤ ਸਹਾਇਕ ਜੇਲ ਸੁਪਰਡੰਟ ਹਰਬੰਸ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। 

Uttar pradesh road transport official arrested while taking bribeBribe

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਸਹਾਇਕ ਜੇਲ ਸੁਪਰਡੰਟ ਨੂੰ ਸ਼ਿਕਾਇਤਕਰਤਾ ਸਤਵਿੰਦਰ ਸਿਘ, ਵਾਸੀ ਪਿੰਡ ਟਹਿਣਾ, ਜਿਲਾ ਫਰੀਦਕੋਟ ਦੀ ਸ਼ਿਕਾਇਤ 'ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਦਾ ਭਤੀਜਾ ਜੇਲ੍ਹ  ਵਿਚ ਬੰਦ ਹੈ ਅਤੇ ਉਸ ਦੀ ਬੈਰਕ ਅੰਦਰੋਂ ਮੋਬਾਈਲ ਫੋਨ ਬਰਾਮਦ ਹੋਣ 'ਤੇ ਉਸਦੇ ਭਤੀਜੇ ਖਿਲਾਫ ਪੁਲਿਸ ਕੇਸ ਦਰਜ ਨਾ ਦਰਜ ਕਰਨ ਬਦਲੇ ਉਕਤ ਸਹਾਇਕ ਜੇਲ ਸੁਪਰਡੰਟ ਵਲੋਂ 15,000 ਰੁਪਏ ਦੀ ਮੰਗ ਕੀਤੀ ਗਈ ਹੈ।

Bribe Bribe

ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਸਹਾਇਕ ਜੇਲ ਸੁਪਰਡੰਟ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਦਬੋਚ ਲਿਆ। ਉਹਨਾਂ ਦੱਸਿਆ ਕਿ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜਪੁਰ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM
Advertisement