ਗੁਰਦਵਾਰਾ ਰਤਵਾੜਾ ਸਾਹਿਬ ਵਿਖੇ ਸਾਲਾਨਾ ਸਮਾਗਮ 31 ਅਕਤੂਬਰ ਤੋਂ
Published : Oct 29, 2021, 12:22 am IST
Updated : Oct 29, 2021, 12:22 am IST
SHARE ARTICLE
image
image

ਗੁਰਦਵਾਰਾ ਰਤਵਾੜਾ ਸਾਹਿਬ ਵਿਖੇ ਸਾਲਾਨਾ ਸਮਾਗਮ 31 ਅਕਤੂਬਰ ਤੋਂ

ਕੋਰੋਨਾ ਮਹਾਂਮਾਰੀ ਕਰ ਕੇ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਸਮਾਗਮ ਮਨਾਏ ਜਾ ਰਹੇ ਹਨ : ਬਾਬਾ ਲਖਬੀਰ ਸਿੰਘ 

ਐਸ.ਏ.ਐਸ ਨਗਰ, 28 ਅਕਤੂਬਰ (ਨਰਿੰਦਰ ਸਿੰਘ ਝਾਂਮਪੁਰ) : ਗੁਰਦੁਆਰਾ ਰਤਵਾੜਾ ਸਾਹਿਬ (ਨਿਊ ਚੰਡੀਗੜ੍ਹ) ਵਿਖੇ ਸਾਲਾਨਾ ਸਮਾਗਮ 31 ਅਕਤੂਬਰ ਅਤੇ 1 ਨਵੰਬਰ 2021 ਨੂੰ ਸਵੇਰ ਤੋਂ ਸ਼ਾਮ ਤਕ ਰੋਜ਼ਾਨਾ ਬੜੀ ਹੀ ਸ਼ਰਧਾ ਅਤੇ ਉਤਸ਼ਾਹ ਪੂਰਵਕ ਮਨਾਏ ਜਾ ਰਹੇ ਹਨ। ਇਨ੍ਹਾਂ ਸਮਾਗਮਾਂ ਨੂੰ ਲੈ ਕੇ ਵਿਸ਼ਵ ਗੁਰਮਤਿ ਰੂਹਾਨੀ ਮਿਸ਼ਨ ਚੈਰੀਟੇਬਲ ਟਰੱਸਟ ਰਤਵਾੜਾ ਸਾਹਿਬ ਦੇ ਮੁਖੀ ਬਾਬਾ ਲਖਬੀਰ ਸਿੰਘ ਰਤਵਾੜਾ ਸਾਹਿਬ ਵਾਲਿਆਂ ਨੇ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਦਸਿਆ ਕਿ ਹਰ ਸਾਲ ਦੀ ਤਰ੍ਹਾਂ ਰਤਵਾੜਾ ਸਾਹਿਬ ਵਿਖੇ ਹੋਣ ਵਾਲੇ ਸਮਾਗਮ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਹਨ। ਇਹ ਸਮਾਗਮ ਕੋਰੋਨਾ ਮਹਾਂਮਾਰੀ ਕਰ ਕੇ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਮਨਾਏ ਜਾ ਰਹੇ ਹਨ। 
ਇਨ੍ਹਾਂ ਮਹਾਨ ਗੁਰਮਤਿ ਰੂਹਾਨੀ ਸਮਾਗਮਾਂ ਵਿੱਚ ਸੰਤ ਬਾਬਾ ਵਰਿਆਮ ਸਿੰਘ ਰਤਵਾੜਾ ਸਾਹਿਬ ਅਤੇ ਮਾਤਾ ਰਣਜੀਤ ਕੌਰ ਦੀ ਯਾਦ ਤੋਂ ਇਲਾਵਾ ਸਮੂਹ ਸ਼ਹੀਦਾਂ, ਮਹਾਂਪੁਰਸ਼ਾਂ, ਗੁਰੂ ਘਰ ਵਿਚ ਮਾਤਾਵਾਂ ਦੀਆਂ ਕੁਰਬਾਨੀਆਂ ਸਬੰਧੀ ਸਮਾਗਮ ਕਰਵਾਏ ਜਾਣਗੇ ਅਤੇ ਇਹ ਸਮਾਗਮ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਹੋਣਗੇ ਜਿਸ ਵਿਚ ਪੰਥ ਦੀਆਂ ਮਹਾਨ ਸ਼ਖ਼ਸੀਅਤਾਂ ਸ਼ਿਰਕਤ ਕਰਨਗੀਆਂ। ਇਸ ਸਮਾਗਮ ਵਿਚ ਦੇਸ਼ ਵਿਦੇਸ਼ ਤੋਂ ਸੰਗਤਾਂ ਪੁੱਜ ਰਹੀਆਂ ਹਨ ਜਿਸ ਵਾਸਤੇ ਲੰਗਰ, ਰਿਹਾਇਸ਼ ਆਦਿ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਭਾਈ ਡਾ. ਸੁਖਵਿੰਦਰ ਸਿੰਘ ਰਤਵਾੜਾ ਸਾਹਿਬ ਨੇ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਸਮਾਗਮ ਵਿਚ ਪੰਥ ਪ੍ਰਸਿੱਧ  ਰਾਗੀ, ਢਾਡੀ, ਕੀਰਤਨੀ ਜਥੇ, ਸੰਤ-ਮਹਾਂਪੁਰਸ਼ਾਂ, ਵਿਦਵਾਨ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਨਗੇ।  ਇਸ ਮੌਕੇ ਮਹਾਨ ਅੰਮ੍ਰਿਤ ਸੰਚਾਰ 1 ਨਵੰਬਰ ਨੂੰ ਸਵੇਰੇ 10 ਵਜੇ ਹੋਣਗੇ । ਇਸ ਵਿਚ 31 ਅਤੇ 1 ਨਵੰਬਰ ਨੂੰ ਨਾਮ ਸਿਮਰਨ ਅੰਮ੍ਰਿਤ ਵੇਲੇ 3:00 ਤੋਂ 3:45 ਤੱਕ, ਨਿੱਤਨੇਮ 3:45 ਤੋਂ 4:30 ਤੱਕ, ਆਸਾ ਦੀ ਵਾਰ 6 ਵਜੇ ਤੱਕ, ਗੁਰ ਸ਼ਬਦ ਵਿਚਾਰ ਸਵੇਰੇ 6:00 ਤੋਂ 7:00 ਤਕ, ਕਥਾ ਕੀਰਤਨ, ਗੁਰ ਇਤਿਹਾਸ ਅਤੇ ਗੁਰਮਤਿ ਵਿਚਾਰਾਂ  ਸਵੇਰੇ 7:00 ਤੋਂ ਸ਼ਾਮ 3:30 ਤੱਕ, ਰਹਿਰਾਸ, ਅਰਦਾਸ ਅਤੇ ਹੁਕਮਨਾਮਾ 5:45 ਤੋਂ 6:30 ਤੱਕ, ਕਥਾ ਕੀਰਤਨ ਅਤੇ ਗੁਰਮਤਿ ਵਿਚਾਰਾਂ  ਰਾਤ 10:00 ਵਜੇ ਤੱਕ ਹੋਣਗੇ। ਇਸ ਦੌਰਾਨ ਸਮਾਗਮ ਦੀ ਸਮਾਪਤੀ 1 ਨਵੰਬਰ ਵਾਲੇ ਦਿਨ ਸੋਮਵਾਰ ਸਵੇਰ ਤੋਂ ਸ਼ਾਮ 4 ਵਜੇ ਤਕ ਸਮਾਗਮ ਕਰਵਾਇਆ ਜਾਵੇਗਾ ਅਤੇ ਸ਼ਾਮ 4 ਵਜੇ ਸਮਾਗਮ ਦੀ ਸੰਪੂਰਨਤਾ ਕੀਤੀ ਜਾਵੇਗੀ। ਸਮਾਗਮ ਦਾ ਸਿੱਧਾ ਪ੍ਰਸਾਰਣ ਰਤਵਾੜਾ ਸਾਹਿਬ ਫੇਸਬੁੱਕ ਅਤੇ ਯੂਟਿਊਬ ‘ਤੇ ਕੀਤਾ ਜਾਵੇਗਾ। 

SHARE ARTICLE

ਏਜੰਸੀ

Advertisement

Ludhiana News Update: 26 Lakh's ਦੀ fraud ਮਾਰਨ ਵਾਲੀ ਨੂੰਹ ਬਾਰੇ ਸਹੁਰੇ ਨੇ ਕੀਤੇ ਨਵੇਂ ਖੁਲਾਸੇ | Latest News

18 May 2024 4:23 PM

ਪੰਜਾਬੀ ਨੇ ਲਾਇਆ ਦੇਸੀ ਜੁਗਾੜ, 1990 ਮਾਡਲ ਮਾਰੂਤੀ ‘ਤੇ ਫਿੱਟ ਕੀਤੀ ਗੰਨੇ ਦੇ ਰਸ ਵਾਲੀ ਮਸ਼ੀਨ

18 May 2024 4:03 PM

Spokesman Live || Darbar-E-Siyasat || Amarinder Raja Singh Warring

18 May 2024 3:35 PM

TODAY TOP NEWS LIVE - ਵੇਖੋ ਅੱਜ ਦੀਆਂ ਮੁੱਖ ਖ਼ਬਰਾ, ਜਾਣੋ ਕੀ ਕੁੱਝ ਹੈ ਖ਼ਾਸ SPEED NEWS

18 May 2024 2:27 PM

ਅੱਜ ਦੀਆਂ ਮੁੱਖ ਖ਼ਬਰਾਂ , ਹਰਿਆਣਾ ਦੇ ਨੂੰਹ 'ਚ ਵੱਡਾ ਹਾਦਸਾ, ਸ਼ਰਧਾਲੂਆਂ ਨਾਲ ਭਰੀ ਟੂਰਿਸਟ ਬੱਸ ਨੂੰ ਅਚਾਨਕ ਲੱਗੀ ਅੱਗ

18 May 2024 2:19 PM
Advertisement