ਬੀਬੀ ਜਗੀਰ ਕੌਰ ਨੇ ਢਾਈ ਕਰੋੜ ਰੁਪਏ ਦੀ ਲਾਗਤ ਵਾਲੀ ਸਰਾਂ ਦਾ ਰਖਿਆ ਨੀਂਹ ਪੱਥਰ
Published : Oct 29, 2021, 12:20 am IST
Updated : Oct 29, 2021, 12:20 am IST
SHARE ARTICLE
image
image

ਬੀਬੀ ਜਗੀਰ ਕੌਰ ਨੇ ਢਾਈ ਕਰੋੜ ਰੁਪਏ ਦੀ ਲਾਗਤ ਵਾਲੀ ਸਰਾਂ ਦਾ ਰਖਿਆ ਨੀਂਹ ਪੱਥਰ

ਗੁਰਦਵਾਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਤਿੰਨ ਯਾਦਗਾਰੀ ਗੇਟਾਂ ਦਾ ਕੀਤਾ ਉਦਘਾਟਨ

ਪਟਿਆਲਾ, 28 ਅਕਤੂਬਰ (ਦਲਜਿੰਦਰ ਸਿੰਘ/ਜਗਤਾਰ ਸਿੰਘ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਹੈ ਕਿ ਸ਼੍ਰੋਮਣੀ ਕਮੇਟੀ ਦਾ ਸਥਾਪਨਾ ਦਿਵਸ 15 ਨਵੰਬਰ ਨੂੰ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਅੰਮ੍ਰਿਤਸਰ ਵਿਖੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ।  ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ 400 ਸਾਲਾ ਸ਼ਤਾਬਦੀ ਨੂੰ ਸਮਰਪਤ ਮਹਾਨ ਸ਼ਹੀਦ ਭਾਈ ਸਤੀ ਦਾਸ, ਭਾਈ ਮਤੀ ਦਾਸ ਅਤੇ ਭਾਈ ਦਿਆਲਾ ਦੀ ਯਾਦ ’ਚ ਮਨਾਏ ਗਏ ਇਤਿਹਾਸਕ ਯਾਦਗਾਰੀ ਗੇਟਾਂ ਦਾ ਉਦਘਾਟਨ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। 
ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਵਿਖੇ ਢਾਈ ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੀ ਸਰਾਂ ਦਾ ਨੀਂਹ ਪੱਥਰ ਵੀ ਰਖਿਆ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਗੌਰ ਨੇ ਕਿਹਾ ਕਿ ਸੰਗਤਾਂ ਦੀ ਪੁਰਜ਼ੋਰ ਮੰਗ ਸੀ ਕਿ ਗੁਰਦੁਆਰਾ ਮੋਤੀ ਬਾਗ਼ ਸਾਹਿਬ ਵਿਖੇ ਸੰਗਤਾਂ ਦੇ ਠਹਿਰਣ ਲਈ ਸਰਾਂ ਤਿਆਰ ਕਰਵਾਈ ਜਾਵੇ, ਜਿਸ ਤਹਿਤ ਸ਼੍ਰੋਮਣੀ ਕਮੇਟੀ ਵਲੋਂ 2.5 ਕਰੋੜ ਰੁਪਏ ਦੀ ਲਾਗਤ ਨਾਲ 20 ਕਮਰਿਆਂ ਵਾਲੀ ਸਰਾਂ ਦਾ ਨਿਰਮਾਣ ਕਰਵਾਕੇ ਸੰਗਤਾਂ ਨੂੰ ਸਮਰਪਿਤ ਕੀਤਾ ਜਾਵੇਗਾ ਅਤੇ ਸਰਾਂ ਦੇ ਨਿਰਮਾਣ ਕਰਵਾਏ ਜਾਣ ਦੀ ਸੇਵਾ ਬਾਬਾ ਅਮਰੀਕ ਸਿੰਘ ਕਾਰ ਸੇਵਾ ਵਾਲਿਆਂ ਨੂੰ ਸੌਂਪੀ ਗਈ ਹੈ। ਇਸ ਮੌਕੇ ਹੈਡ ਗ੍ਰੰਥੀ ਭਾਈ ਪਿ੍ਰਤਪਾਲ ਸਿੰਘ ਵੱਲੋਂ ਅਰਦਾਸ ਉਪਰੰਤ ਬੋਲੇ ਸੋ ਨਿਹਾਲ ਦੇ ਜੈਕਾਰਿਆਂ ਨਾਲ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਸਤਵਿੰਦਰ ਸਿੰਘ ਟੌਹੜਾ, ਜਥੇਦਾਰ ਕੁਲਦੀਪ ਸਿੰਘ ਨੱਸੂਪੁਰ, ਜਥੇਦਾਰ ਨਿਰਮਲ ਸਿੰਘ ਹਰਿਆਊ, ਜਥੇਦਾਰ ਜਸਮੇਲ ਸਿੰਘ ਲਾਛੜ ਆਦਿ ਵਲੋਂ ਯਾਦਗਾਰੀ ਗੇਟ ਦਾ ਉਦਘਾਟਨ ਆਪਣੇ ਕਰ ਕਮਲਾਂ ਨਾਲ ਕੀਤਾ।
 

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement