ਸੜਕ ਸੁਰੱਖਿਆ ਨੂੰ ਸਕੂਲਾਂ ਤੇ ਕਾਲਜਾਂ ਦੇ ਸਿਲੇਬਸ ਦਾ ਹਿੱਸਾ ਬਣਾਇਆ ਜਾਵੇਗਾ : ਰਾਜਾ ਵੜਿੰਗ
Published : Oct 29, 2021, 5:57 pm IST
Updated : Oct 29, 2021, 5:57 pm IST
SHARE ARTICLE
Transport Minister Raja Warring during meeting
Transport Minister Raja Warring during meeting

ਲੋਕਾਂ ਨੂੰ ਟ੍ਰੈਫ਼ਿਕ ਨਿਯਮਾਂ ਪ੍ਰਤੀ ਜਾਗਰੂਕ ਕਰਨ ਲਈ 14 ਨਵੰਬਰ ਨੂੰ ਮਨਾਇਆ ਜਾਵੇਗਾ "ਨੋ ਚਲਾਨ ਡੇਅ"

ਟਰਾਂਸਪੋਰਟ ਵਿਭਾਗ ਵਲੋਂ ਸਬੰਧਤ ਵਿਭਾਗਾਂ ਨੂੰ ਲਿਖਿਆ ਜਾਵੇਗਾ ਪੱਤਰ

ਪੇਂਡੂ ਅਤੇ ਮਿਊਂਸੀਪਲ ਸੜਕਾਂ 'ਤੇ ਪੈਦਲ ਚਾਲਕਾਂ ਅਤੇ ਸਾਈਕਲ ਸਵਾਰਾਂ ਲਈ ਸੰਕੇਤਾਂ ਨੂੰ ਸੁਧਾਰਨ ਦੇ ਨਿਰਦੇਸ਼

ਵਿਧਾਇਕਾਂ ਅਤੇ ਹੋਰ ਆਗੂਆਂ ਵੱਲੋਂ ਸੜਕ ਸੁਰੱਖਿਆ ਜਾਗਰੂਕਤਾ ਪ੍ਰੋਗਰਾਮਾਂ ਵਿੱਚ ਪੂਰਣ ਸਹਿਯੋਗ ਦਾ ਭਰੋਸਾ

ਚੰਡੀਗੜ੍ਹ : ਪੰਜਾਬ ਵਿੱਚ ਸੜਕ ਸੁਰੱਖਿਆ ਪ੍ਰਤੀ ਜਾਗਰੂਕਤਾ ਲਿਆਉਣ ਅਤੇ ਰਾਹਗੀਰਾਂ ਨੂੰ ਸੜਕੀ ਨਿਯਮਾਂ ਦੀ ਪਾਲਣਾ ਪ੍ਰਤੀ ਪਾਬੰਦ ਕਰਨ ਦੇ ਮਨਸ਼ੇ ਨਾਲ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ 14 ਨਵੰਬਰ ਨੂੰ “ਨੋ ਚਲਾਨ ਡੇਅ” ਮੁਹਿੰਮ ਚਲਾਉਣ ਦੇ ਨਿਰਦੇਸ਼ ਦਿਤੇ ਹਨ। ਇਸ ਮੁਹਿੰਮ ਦੌਰਾਨ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਜਿਵੇਂ ਤੇਜ਼ ਰਫ਼ਤਾਰ, ਸ਼ਰਾਬ ਪੀ ਕੇ ਗੱਡੀ ਚਲਾਉਣਾ, ਬਿਨਾਂ ਹੈਲਮੇਟ ਤੋਂ ਗੱਡੀ ਚਲਾਉਣਾ, ਵਾਹਨ ਚਲਾਉਂਦੇ ਸਮੇਂ ਮੋਬਾਈਲ ਸੁਣਨਾ ਅਤੇ ਓਵਰਲੋਡਿੰਗ ਆਦਿ ਨੂੰ ਰੋਕਿਆ ਜਾਵੇਗਾ, ਸੜਕ ਸੁਰੱਖਿਆ ਬਾਰੇ ਆਵਾਜਾਈ ਬਾਰੇ ਸੰਖੇਪ ਜਾਣਕਾਰੀ ਰਾਹਗੀਰਾਂ ਨਾਲ ਸਾਂਝੀ ਕੀਤੀ ਜਾਵੇਗੀ ਅਤੇ ਉਲੰਘਣਾ ਕਰਨ ਵਾਲਿਆਂ ਤੇ ਆਮ ਲੋਕਾਂ ਨੂੰ ਸੜਕ ਸੁਰੱਖਿਆ ਸਬੰਧੀ ਪੈਂਫ਼ਲਿਟ ਅਤੇ ਬੈਜ ਵੰਡੇ ਜਾਣਗੇ।

ਸੂਬੇ ਦੇ ਸਾਰੇ ਬਲਾਕਾਂ, ਜ਼ਿਲ੍ਹਿਆਂ ਅਤੇ ਵੱਡੇ ਸ਼ਹਿਰਾਂ ਵਿਚ 14 ਨਵੰਬਰ, 2021 ਨੂੰ ਵਿੱਢੀ ਜਾਣ ਵਾਲੀ ਇਸ ਸੜਕ ਸੁਰੱਖਿਆ ਮੁਹਿੰਮ ਦੀ ਤਿਆਰੀ ਦਾ ਜਾਇਜ਼ਾ ਲੈਣ ਲਈ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੇ ਜ਼ੋਰ ਦਿਤਾ ਕਿ ਸੜਕ ਸੁਰੱਖਿਆ ਨੂੰ ਸਕੂਲਾਂ ਅਤੇ ਕਾਲਜਾਂ ਵਿਚ ਪਾਠਕ੍ਰਮ ਦਾ ਹਿੱਸਾ ਬਣਾਇਆ ਜਾਵੇ ਅਤੇ ਵਿਦਿਆਰਥੀਆਂ ਦਾ ਮੁਲਾਂਕਣ ਸੜਕ ਸੁਰੱਖਿਆ ਸਮੱਗਰੀ ਦੇ ਆਧਾਰ 'ਤੇ ਗਰੇਡਾਂ ਨਾਲ ਕੀਤਾ ਜਾਵੇ ਨਾਕਿ ਇੱਕ ਆਪਸ਼ਨਲ ਪਾਠ ਵਜੋਂ। ਉਨ੍ਹਾਂ ਲੀਡ ਏਜੰਸੀ ਨੂੰ ਨਿਰਦੇਸ਼ ਦਿਤੇ ਕਿ ਸਕੂਲਾਂ ਤੇ ਕਾਲਜਾਂ ਵਿਚ ਸੜਕ ਸੁਰੱਖਿਆ ਨੂੰ ਸਿਲੇਬਸ ਦਾ ਹਿੱਸਾ ਬਣਾਉਣ ਲਈ ਸਕੂਲ, ਉਚੇਰੀ ਅਤੇ ਤਕਨੀਕੀ ਸਿੱਖਿਆ ਵਿਭਾਗਾਂ ਨੂੰ ਪੱਤਰ ਜਾਰੀ ਕੀਤਾ ਜਾਵੇ।

raja warringraja warring

ਕੈਬਨਿਟ ਮੰਤਰੀ ਨੇ ਦੱਸਿਆ ਕਿ 14 ਨਵੰਬਰ, 2021 ਨੂੰ "ਨੋ ਚਲਾਨ ਡੇਅ" ਸਵੇਰੇ 10:00 ਤੋਂ ਦੁਪਹਿਰ 12:00 ਵਜੇ ਤੱਕ ਮਨਾਇਆ ਜਾਵੇਗਾ ਜਿਸ ਦੌਰਾਨ ਟਰਾਂਸਪੋਰਟ ਵਿਭਾਗ ਅਤੇ ਟ੍ਰੈਫ਼ਿਕ ਪੁਲਿਸ ਦੇ ਅਧਿਕਾਰੀ, ਇਲਾਕੇ ਦੇ ਲੋਕ ਨੁਮਾਇੰਦਿਆਂ ਦੇ ਸਹਿਯੋਗ ਅਤੇ ਗ਼ੈਰ ਸਰਕਾਰੀ ਸੰਗਠਨਾਂ ਤੇ ਸਿਵਲ ਸੁਸਾਇਟੀ ਸੰਸਥਾਵਾਂ ਦੀ ਸਰਗਰਮ ਸ਼ਮੂਲੀਅਤ ਨਾਲ ਰਾਹਗੀਰਾਂ ਨੂੰ ਜਾਗਰੂਕ ਕਰਨਗੇ। ਉਨ੍ਹਾਂ ਕਿਹਾ ਕਿ ਗ਼ੈਰ ਸਰਕਾਰੀ ਅਤੇ ਸਿਵਲ ਸੁਸਾਇਟੀ ਸੰਸਥਾਵਾਂ ਆਮ ਲੋਕਾਂ ਵਿਚ ਸੜਕ ਸੁਰੱਖਿਆ ਜਾਗਰੂਕਤਾ ਲਿਆਉਣ ਲਈ ਪੂਰੀ ਤਰ੍ਹਾਂ ਸ਼ਮੂਲੀਅਤ ਕਰਦਿਆਂ ਹੈਲਮਟ ਵੰਡਣਗੀਆਂ ਅਤੇ ਰੈਟਰੋ ਰਿਫ਼ਲੈਕਟਿਵ ਟੇਪ ਆਦਿ ਵੀ ਲਾਉਣਗੀਆਂ। ਮੀਟਿੰਗ ਵਿਚ ਇਹ ਵੀ ਫ਼ੈਸਲਾ ਕੀਤਾ ਗਿਆ ਕਿ ਸੂਬੇ ਵਿਚ ਰੇਟਰੋ ਰਿਫ਼ਲੈਕਟਿਵ ਬੈਂਡ, ਸੜਕ ਸੰਕੇਤਾਂ ਅਤੇ ਹੋਰ ਸੜਕ ਸੁਰੱਖਿਆ ਉਪਕਰਣਾਂ ਦੀ ਖ਼ਰੀਦ ਲਈ ਸੜਕ ਸੁਰੱਖਿਆ ਗਤੀਵਿਧੀਆਂ ਲਈ ਬਜਟ ਵਿਚ ਰਾਖਵੀਂ ਗ੍ਰਾਂਟ ਜਾਰੀ ਕਰਨ ਲਈ ਸੂਬਾ ਸਰਕਾਰ ਨਾਲ ਤੁਰਤ ਤਾਲਮੇਲ ਕੀਤਾ ਜਾਵੇਗਾ।

meetingmeeting

ਰਾਜਾ ਵੜਿੰਗ ਨੇ ਸੜਕੀ ਢਾਂਚੇ ਨਾਲ ਸਬੰਧਤ ਵਿਭਾਗਾਂ ਨੂੰ ਸੜਕ ਸੁਰੱਖਿਆ ਗਤੀਵਿਧੀਆਂ ਲਈ ਡੀ.ਪੀ.ਆਰ. ਵਿਚ ਨਵੀਆਂ ਸੜਕਾਂ ਬਾਰੇ ਕੀਤੇ ਬਜਟ ਉਪਬੰਧਾਂ ਦੀ ਪੂਰੀ ਵਰਤੋਂ ਕਰਨ ਦੇ ਨਿਰਦੇਸ਼ ਦਿਤੇ ਅਤੇ ਵਿਭਾਗਾਂ ਨੂੰ ਪੇਂਡੂ ਅਤੇ ਮਿਊਂਸੀਪਲ ਸੜਕਾਂ 'ਤੇ ਪੈਦਲ ਚਾਲਕਾਂ ਅਤੇ ਸਾਈਕਲ ਸਵਾਰਾਂ ਲਈ ਸੰਕੇਤਕ ਬੋਰਡਾਂ ਅਤੇ ਚਿੰਨ੍ਹਾਂ ਵਿੱਚ ਸੁਧਾਰ ਲਿਆਉਣ ਦੀ ਹਦਾਇਤ ਕੀਤੀ। ਇਸ ਸਬੰਧੀ ਲੀਡ ਏਜੰਸੀ ਵਲੋਂ ਸਮੂਹ ਅਥਾਰਟੀਆਂ ਨੂੰ ਪੱਤਰ ਲਿਖਿਆ ਜਾਵੇਗਾ।

ਇਹ ਵੀ ਪੜ੍ਹੋ : ਕਿਸਾਨ ਅੰਦੋਲਨ : ਇੱਕ ਹੋਰ ਸੰਘਰਸ਼ੀ ਕਿਸਾਨ ਨੇ ਦੁਨੀਆਂ ਨੂੰ ਕਿਹਾ ਅਲਵਿਦਾ 

ਮੀਟਿੰਗ ਵਿਚ ਪੰਜਾਬ ਦੇ ਲਗਭਗ ਸਾਰੇ ਜ਼ਿਲ੍ਹਿਆਂ ਤੋਂ ਵਿਧਾਇਕਾਂ ਅਤੇ ਯੂਥ ਕਾਂਗਰਸ ਦੇ ਆਗੂਆਂ ਸਣੇ ਮਹਿਲਾ ਕਾਂਗਰਸ ਆਗੂਆਂ ਨੇ ਸ਼ਮੂਲੀਅਤ ਕੀਤੀ ਅਤੇ ਸੂਬੇ ਵਿੱਚ ਸੜਕਾਂ, ਫੁੱਟਪਾਥਾਂ, ਸੰਕੇਤਾਂ ਦੇ ਸੁਧਾਰ ਅਤੇ ਸੜਕ ਹਾਦਸਿਆਂ ਨੂੰ ਰੋਕਣ ਸਬੰਧੀ ਵਡਮੁੱਲੇ ਸੁਝਾਅ ਦਿਤੇ। ਮੀਟਿੰਗ ਵਿੱਚ ਮੌਜੂਦ ਵਿਧਾਇਕਾਂ ਅਤੇ ਹੋਰ ਆਗੂਆਂ ਨੇ ਟਰਾਂਸਪੋਰਟ ਮੰਤਰੀ ਨੂੰ ਸੂਬੇ ਭਰ ਵਿਚ ਲੋਕਾਂ ਵਿਚ ਆਵਾਜਾਈ ਨਿਯਮਾਂ ਬਾਰੇ ਜਾਗਰੂਕਤਾ ਲਿਆਉਣ ਲਈ ਜ਼ਿਲ੍ਹਾ ਅਤੇ ਬਲਾਕ ਪੱਧਰੀ ਪ੍ਰੋਗਰਾਮਾਂ ਵਿਚ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿਤਾ ਕਿਉਂਕਿ ਉੱਤਰ ਪ੍ਰਦੇਸ਼, ਮਹਾਰਾਸ਼ਟਰ, ਰਾਜਸਥਾਨ ਆਦਿ ਸਣੇ ਪੰਜਾਬ ਉਨ੍ਹਾਂ ਪੰਜ ਸੂਬਿਆਂ ਵਿੱਚ ਸ਼ਾਮਲ ਹੈ, ਜਿਥੇ ਪ੍ਰਤੀ ਲੱਖ ਆਬਾਦੀ ਪਿੱਛੇ ਮੌਤਾਂ ਵੱਧ ਹਨ।

meetingmeeting

ਏ.ਡੀ.ਜੀ.ਪੀ. (ਟਰੈਫ਼ਿਕ) ਡਾ. ਐਸ.ਐਸ. ਚੌਹਾਨ ਨੇ ਸੁਝਾਅ ਦਿਤਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪੁਰਬ ਨੂੰ ਵਿਸ਼ਵ ਪੈਦਲ ਯਾਤਰੀ ਦਿਵਸ ਵਜੋਂ ਮਨਾਇਆ ਜਾਣਾ ਚਾਹੀਦਾ ਹੈ। ਉਨ੍ਹਾਂ ਟਰਾਂਸਪੋਰਟ ਮੰਤਰੀ ਨੂੰ ਬੇਨਤੀ ਕੀਤੀ ਕਿ ਉਹ ਇਸ ਸਬੰਧੀ ਭਾਰਤ ਸਰਕਾਰ ਦੇ ਸੜਕੀ ਆਵਾਜਾਈ ਅਤੇ ਰਾਜ ਮਾਰਗ ਮੰਤਰਾਲੇ ਨੂੰ ਤਜਵੀਜ਼ ਭੇਜਣ।

raja warringraja warring

ਮੀਟਿੰਗ ਦੌਰਾਨ ਟਰਾਂਸਪੋਰਟ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਕੇ. ਸਿਵਾ ਪ੍ਰਸਾਦ, ਡਾਇਰੈਕਟਰ ਜਨਰਲ ਲੀਡ ਏਜੰਸੀ ਸ੍ਰੀ ਆਰ. ਵੈਂਕਟਰਤਨਮ, ਏ.ਡੀ.ਜੀ.ਪੀ. (ਟ੍ਰੈਫ਼ਿਕ) ਡਾ. ਐਸ.ਐਸ. ਚੌਹਾਨ ਅਤੇ ਟ੍ਰੈਫ਼ਿਕ ਸਲਾਹਕਾਰ ਪੰਜਾਬ ਅਤੇ ਐਨ.ਐਚ.ਏ.ਆਈ., ਲੋਕ ਨਿਰਮਾਣ ਵਿਭਾਗ (ਬੀ.ਐਂਡ.ਆਰ.), ਸਥਾਨਕ ਸਰਕਾਰਾਂ, ਟ੍ਰੈਫ਼ਿਕ ਪੁਲਿਸ ਅਤੇ ਟਰਾਂਸਪੋਰਟ ਵਿਭਾਗ ਦੇ ਅਧਿਕਾਰੀ ਵੀ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

328 pawan saroop ਦੇ ਮਾਮਲੇ 'ਚ Sukhbir Badal ਨੂੰ Sri Akal Takht Sahib ਤਲਬ ਕਰਨ ਦੀ ਮੰਗ |Satinder Kohli

02 Jan 2026 3:08 PM

Raen Basera Reality Check: ਰੈਣ ਬਸੇਰਾ ਵਾਲੇ ਕਰਦੇ ਸੀ ਮਨਮਰਜ਼ੀ,ਗਰੀਬਾਂ ਨੂੰ ਨਹੀ ਦਿੰਦੇ ਸੀ ਵੜ੍ਹਨ, ਦੇਖੋ..

01 Jan 2026 2:35 PM

ਨਵੇਂ ਸਾਲ ਤੇ ਜਨਮਦਿਨ ਦੀਆਂ ਖੁਸ਼ੀਆਂ ਮਾਤਮ 'ਚ ਬਦਲੀਆਂ

01 Jan 2026 2:34 PM

Robbers Posing As Cops Loot Family Jandiala Guru: ਬੰਧਕ ਬਣਾ ਲਿਆ ਪਰਿਵਾਰ, ਕਰਤਾ ਵੱਡਾ ਕਾਂਡ !

31 Dec 2025 3:27 PM

Traditional Archery : 'ਦੋ ਕਿਲੋਮੀਟਰ ਤੱਕ ਇਸ ਤੀਰ ਦੀ ਮਾਰ, ਤੀਰ ਚਲਾਉਣ ਲਈ ਕਰਦੇ ਹਾਂ ਅਭਿਆਸ'

29 Dec 2025 3:02 PM
Advertisement