AAP ਦੀ ਸਰਕਾਰ ਬਣਨ 'ਤੇ ਹਰ ਵਪਾਰੀ ਦੀ ਸੁਰੱਖਿਆ ਸਾਡੀ ਜ਼ਿੰਮੇਵਾਰੀ ਹੈ - ਅਰਵਿੰਦ ਕੇਜਰੀਵਾਲ
Published : Oct 29, 2021, 5:16 pm IST
Updated : Oct 29, 2021, 5:16 pm IST
SHARE ARTICLE
Arvind Kejriwal
Arvind Kejriwal

ਕੇਜਰੀਵਾਲ ਨੇ ਐਲਾਨ ਕੀਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ 'ਤੇ 1 ਅਪ੍ਰੈਲ 2022 ਤੋਂ ਬਾਅਦ ਹਰ ਵਪਾਰੀ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਸਾਡੀ ('ਆਪ' ਸਰਕਾਰ) ਹੋਵੇਗੀ।

ਬਠਿੰਡਾ: ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ 'ਚ ਫੈਲੇ ਭ੍ਰਿਸ਼ਟਾਚਾਰ, ਅਪਰਾਧ ਅਤੇ ਇੰਸਪੈਰਟਰੀ ਅਤੇ ਮਾਫ਼ੀਆ ਰਾਜ 'ਤੇ ਚੋਟ ਕਰਦਿਆਂ ਐਲਾਨ ਕੀਤਾ ਕਿ 2022 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ 'ਤੇ ਪੰਜਾਬ ਨੂੰ ਅਪਰਾਧੀਆਂ, ਗੁੰਡਿਆਂ, ਭ੍ਰਿਸ਼ਟਾਚਾਰੀਆਂ ਅਤੇ ਇੰਸਪੈਰਟਰੀ ਰਾਜ ਤੋਂ ਮੁਕਤ ਕਰ ਦਿੱਤਾ ਜਾਵੇਗਾ। ਪਹਿਲੀ ਅਪ੍ਰੈਲ ਤੋਂ ਬਾਅਦ ਹਰ ਵਪਾਰੀ-ਕਾਰੋਬਾਰੀ ਦੀ ਸੁਰੱਖਿਆ ਦੀ ਜ਼ਿੰਮੇਵਾਰੀ 'ਆਪ' ਸਰਕਾਰ ਦੀ ਹੋਵੇਗੀ।

Arvind KejriwalArvind Kejriwal

ਹੋਰ ਪੜ੍ਹੋ: “ਪੰਜਾਬੀ ਭਾਸ਼ਾ ਦੀ ਦੁਰਦਸ਼ਾ ਲਈ ਸਿਆਸਤਦਾਨਾਂ ਦੇ ਨਾਲ- ਨਾਲ ਵਿਦਵਾਨ ਵੀ ਜ਼ਿੰਮੇਵਾਰ”

ਸ਼ੁੱਕਰਵਾਰ ਨੂੰ ਬਠਿੰਡਾ 'ਚ ''ਵਪਾਰੀਆਂ ਤੇ ਕਾਰੋਬਾਰੀਆਂ ਨਾਲ ਕੇਜਰੀਵਾਲ ਦੀ ਗੱਲਬਾਤ'' ਪ੍ਰੋਗਰਾਮ ਨੂੰ ਸੰਬੋਧਨ ਕਰਦੇ ਹੋਏ ਅਰਵਿੰਦ ਕੇਜਰੀਵਾਲ ਨੇ ਜਿੱਥੇ ਵਪਾਰੀਆਂ-ਕਾਰੋਬਾਰੀਆਂ ਅਤੇ ਉਦਯੋਗਪਤੀਆਂ ਦੀਆਂ ਸਮੱਸਿਆਵਾਂ ਅਤੇ ਲੋੜਾਂ ਬਾਰੇ ਜਾਣਿਆਂ, ਉੱਥੇ ਹੀ ਉਹਨਾਂ ਨੇ ਕਾਰੋਬਾਰੀਆਂ ਲਈ ਦੋ ਵੱਡੇ ਐਲਾਨ ਕੀਤੇ। ਕੇਜਰੀਵਾਲ ਨੇ ਪਹਿਲਾ ਐਲਾਨ ਕੀਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ 'ਤੇ 1 ਅਪ੍ਰੈਲ 2022 ਤੋਂ ਬਾਅਦ ਹਰ ਵਪਾਰੀ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਸਾਡੀ ('ਆਪ' ਸਰਕਾਰ) ਹੋਵੇਗੀ। ਡਰਨਾ ਛੱਡ ਦੇਵੋ ਅਤੇ ਵਪਾਰ ਅਤੇ ਉਦਯੋਗ ਦੇ ਵਿਕਾਸ ਲਈ ਹੁਣ ਤੋਂ ਯੋਜਨਾਬੰਦੀ ਸ਼ੁਰੂ ਕਰ ਦੇਵੋ।

Arvind KejriwalArvind Kejriwal

ਹੋਰ ਪੜ੍ਹੋ: BJP ਆਗੂ ਮੀਨਾਕਸ਼ੀ ਲੇਖੀ ਦਾ ਬਿਆਨ, 'ਪੰਜਾਬ 'ਚ BJP ਦੀ ਸਰਕਾਰ ਬਣਨ ਦਾ ਇਹੀ ਸਹੀ ਸਮਾਂ’

ਦੂਸਰਾ ਐਲਾਨ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਦਿੱਲੀ ਵਾਂਗ ਪੰਜਾਬ ਵਿੱਚ ਵੀ ਇੱਕ ਇਮਾਨਦਾਰ ਸਰਕਾਰ ਦੇਵਾਂਗੇ। ਕੇਜਰੀਵਾਲ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ, ''ਪੰਜਾਬ ਨੇ ਕਾਂਗਰਸ, ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਨੂੰ ਪੰਜਾਬ 'ਚ ਸਰਕਾਰ ਬਣਾਉਣ ਦੇ ਬਹੁਤ ਮੌਕੇ ਦਿੱਤੇ ਹਨ, ਪਰ ਹੁਣ ਇੱਕ ਮੌਕਾ ਆਮ ਆਦਮੀ ਪਾਰਟੀ ਨੂੰ ਦੇ ਕੇ ਦੇਖੋ। ਇੱਕ ਵਾਰ ਮੌਕਾ ਦੇਵੋ ਫਿਰ ਦਿੱਲੀ ਵਾਂਗ 'ਆਪ' ਦੀ ਸਰਕਾਰ ਨੂੰ ਕੋਈ ਵੀ ਹਿਲਾ ਨਹੀਂ ਸਕੇਗਾ।

Arvind KejriwalArvind Kejriwal

ਹੋਰ ਪੜ੍ਹੋ: ਬਾਨੀ ਅਤੇ ਸ਼ਿਵੇ ਦੀ ਕਹਾਣੀ ਨੂੰ ਪਰਿਭਾਸ਼ਿਤ ਕਰਦੀ ਫਿਲਮ Qismat 2 ਅੱਜ ZEE5 'ਤੇ ਹੋਵੇਗੀ ਸਟ੍ਰੀਮ

ਇਸ ਮੌਕੇ ਮੰਚ 'ਤੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ, ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ, ਸਹਿ-ਇੰਚਾਰਜ ਰਾਘਵ ਚੱਢਾ,ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਮੌਜੂਦ ਸਨ, ਜਦਕਿ ਮੰਚ ਸੰਚਾਲਨ ਦੀ ਜ਼ਿੰਮੇਵਾਰੀ ਸੀਨੀਅਰ ਆਗੂ ਅਤੇ ਵਿਧਾਇਕ ਅਮਨ ਅਰੋੜਾ ਨੇ ਨਿਭਾਈ। ਅਰਵਿੰਦ ਕੇਜਰੀਵਾਲ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਤੋਂ ਸਹਿਯੋਗ ਦੀ ਮੰਗ ਕਰਦਿਆਂ ਅਪੀਲ ਕੀਤੀ ਕਿ ਸਮੁੱਚਾ ਕਾਰੋਬਾਰੀ ਜਗਤ ਪੰਜਾਬ 'ਚ ਬਣਨ ਵਾਲੀ 'ਆਪ' ਦੀ ਇਮਾਨਦਾਰ ਸਰਕਾਰ 'ਚ ਪਾਰਟਨਰ (ਭਾਗੀਦਾਰ) ਬਣੇ। ਉਹਨਾਂ ਕਿਹਾ ਕਿ ਅਸੀਂ ਹੋਰਨਾਂ ਪਾਰਟੀਆਂ ਵਾਂਗ ਵਪਾਰੀਆਂ ਕੋਲੋਂ ਪੈਸੇ ਲੈਣ ਨਹੀਂ, ਸਗੋਂ ਸਹਿਯੋਗ ਮੰਗਣ ਅਤੇ ਸਰਕਾਰ 'ਚ ਹਿੱਸੇਦਾਰ ਬਣਾਉਣ ਆਏ ਹਾਂ, ਕਿਉਂ ਜੋ ਕਿ ਪੰਜਾਬ ਨੂੰ ਵੱਖਰੇ ਤੌਰ 'ਤੇ ਸਥਾਪਤ ਕਰਨਾ ਹੈ ਅਤੇ ਵਿਕਾਸ 'ਤੇ ਸਿਖ਼ਰ 'ਤੇ ਲੈ ਕੇ ਜਾਣਾ ਹੈ।

Arvind KejriwalArvind Kejriwal

ਹੋਰ ਪੜ੍ਹੋ: 1984 ਸਿੱਖ ਕਤਲੇਆਮ ਦੇ ਆਰੋਪੀ ਜਗਦੀਸ਼ ਟਾਈਟਲਰ ਨੂੰ ਦਿੱਲੀ ਕਾਂਗਰਸ ਕਮੇਟੀ 'ਚ ਦਿੱਤੀ ਥਾਂ

ਕੇਜਰੀਵਾਲ ਨੇ ਪੰਜਾਬ 'ਚ ਫੈਲੇ ਅਪਰਾਧ, ਭ੍ਰਿਸ਼ਟਾਚਾਰ ਅਤੇ ਇੰਸਪੈਕਟਰੀ ਰਾਜ ਨੂੰ ਪੂਰੀ ਤਰਾਂ ਖ਼ਤਮ ਕਰਨ ਦਾ ਭਰੋਸਾ ਦਿੱਤਾ। ਉਹਨਾਂ ਕਿਹਾ ਕਿ ਵਪਾਰੀ ਅਤੇ ਕਾਰੋਬਾਰੀ ਡਰ ਵਿੱਚ ਜੀਅ ਰਹੇ ਹਨ। ਅਜਿਹੇ ਮਾਹੌਲ ਵਿੱਚ ਵਪਾਰ ਕਿਵੇਂ ਤਰੱਕੀ ਕਰੇਗਾ? ਉਲਟਾ ਵਪਾਰੀ ਆਪਣੇ ਵਪਾਰ ਨੂੰ ਸੀਮਤ ਹੀ ਰੱਖਣਾ ਚਾਹੇਗਾ। ਜਦੋਂ ਕਿ ਪੰਜਾਬ 'ਚ ਲੋੜ ਹੈ ਕਿ ਵਪਾਰ ਤਰੱਕੀ ਕਰੇ ਤਾਂ ਜੋ ਨੌਜਵਾਨਾਂ ਨੂੰ ਰੋਜ਼ਗਾਰ ਮਿਲੇ। ਇਸ ਲਈ ਪੰਜਾਬ 'ਚ ਅਪਰਾਧ ਅਤੇ ਭ੍ਰਿਸ਼ਟਾਚਾਰ ਮੁਕਤ ਸੁਰੱਖਿਅਤ ਮਾਹੌਲ ਸਿਰਜਿਆ ਜਾਵੇਗਾ। ਉਹਨਾਂ ਵਪਾਰੀਆਂ ਨੂੰ ਹੈਰਾਨੀ ਨਾਲ ਪੁੱਛਿਆ ਕਿ ਜੋ-ਜੋ ਟੈਕਸ ਕੀ ਹੈ? ਪੁਲੀਸ ਗੁੰਡਾ ਅਨਸਰਾਂ ਖ਼ਿਲਾਫ਼ ਕਾਰਵਾਈ ਕਿਉਂ ਨਹੀਂ ਕਰਦੀ?

Arvind KejriwalArvind Kejriwal

ਚੰਨੀ ਸਰਕਾਰ 'ਤੇ ਤੰਜ ਕਸਦਿਆਂ ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਦੀ ਨਕਲ ਕਰਨਾ ਆਸਾਨ ਹੈ, ਪਰ ਅਮਲ ਕਰਨਾ ਮੁਸ਼ਕਿਲ ਹੈ, ਕਿਉਂਕਿ ਮੁੱਖ ਮੰਤਰੀ ਚਰਨਜੀਤ ਸਿੰਘ 'ਆਪ ਸਰਕਾਰ' ਦੇ ਕੰਮਾਂ ਨੂੰ ਦੇਖ ਇੰਸਪੈਕਟਰੀ ਰਾਜ ਖ਼ਤਮ ਕਰਨ, ਵਪਾਰੀਆਂ ਨੂੰ ਭਾਗੀਦਾਰ ਬਣਾਉਣ ਅਤੇ ਉਦਯੋਗਾਂ ਨੂੰ ਸਹੂਲਤਾਂ ਦੇਣ ਦਾ ਐਲਾਨ ਤਾਂ ਜ਼ਰੂਰ ਕਰਦੇ ਹਨ, ਪਰ ਅਮਲ ਨਹੀਂ ਕਰਦੇ। ਉਹਨਾਂ ਦੋਸ਼ ਲਾਇਆ ਕਿ ਚੰਨੀ ਸਰਕਾਰ ਕੋਲ ਨਾ ਚੰਗੀ ਨੀਅਤ ਅਤੇ ਨਾ ਹੀ ਚੰਗੀ ਨੀਤੀ ਹੈ। ਇਸ ਕਾਰਨ ਪੰਜਾਬ ਵਿੱਚ ਕਰੀਬ 2700 ਹੋਟਲ ਬੰਦ ਹੋ ਗਏ ਅਤੇ ਹਜ਼ਾਰਾਂ ਉਦਯੋਗ ਪੰਜਾਬ ਤੋਂ ਬਾਹਰ ਚਲੇ ਗਏ।

Arvind KejriwalArvind Kejriwal

ਹੋਰ ਪੜ੍ਹੋ: 5 ਸਾਲ ਦੇ ਬੱਚੇ ਨੇ ਸ਼ਰਾਰਤ ਕੀਤੀ ਤਾਂ ਪ੍ਰਿੰਸੀਪਲ ਨੇ ਬਿਲਡਿੰਗ ਤੋਂ ਉਲਟਾ ਲਟਕਾਇਆ, ਮਾਮਲਾ ਦਰਜ

ਇਸ ਮੌਕੇ 'ਆਪ' ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸੰਸਦ ਭਗਵੰਤ ਮਾਨ ਨੇ ਕਿਹਾ, ''ਦੇਸ਼ 'ਚ ਸਥਾਪਤ ਸਰਕਾਰਾਂ ਵਪਾਰੀਆਂ, ਆੜਤੀਆਂ ਅਤੇ ਉਦਯੋਗਪਤੀਆਂ ਨੂੰ ਚੋਰ ਸਮਝਦੀਆਂ ਹਨ, ਜਦੋਂ ਕਿ ਇਹੀ ਲੋਕ ਸਭ ਤੋਂ ਵੱਧ ਟੈਕਸ ਅਦਾ ਕਰਦੇ ਹਨ। ਕਾਰੋਬਾਰੀ ਇਮਾਨਦਾਰ ਸਰਕਾਰ ਨੂੰ ਖ਼ੁਸ਼ੀ ਨਾਲ ਟੈਕਸ ਦਿੰਦਾ, ਕਿਉਂਕਿ ਉਸ ਨੂੰ ਪਤਾ ਇਸ ਟੈਕਸ ਦਾ ਲਾਭ ਕਿਸੇ ਨਾ ਕਿਸੇ ਰੂਪ 'ਚ ਉਸ ਨੂੰ ਜਾਂ ਉਸ ਦੇ ਪਰਿਵਾਰ ਨੂੰ ਮਿਲੇਗਾ।'' ਉਹਨਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਸਰਕਾਰ ਨੇ ਦਿੱਲੀ ਵਿੱਚ ਟੈਕਸ ਘਟਾਏ, ਇੰਸਪੈਕਟਰੀ ਰਾਜ ਖ਼ਤਮ ਕੀਤਾ ਅਤੇ ਫ਼ੈਕਟਰੀਆਂ ਲਈ ਬਿਜਲੀ, ਪਾਣੀ ਤੇ ਹੋਰ ਲੋੜਾਂ ਦੀ ਪੂਰਤੀ ਕੀਤੀ। ਇਸ ਕਾਰਨ ਅੱਜ ਦਿੱਲੀ ਵਿੱਚ ਉਦਯੋਗ, ਵਪਾਰ ਅਤੇ ਹੋਰ ਕਾਰੋਬਾਰ ਤਰੱਕੀਆਂ ਕਰ ਰਹੇ ਹਨ।

Arvind KejriwalArvind Kejriwal

ਭਗਵੰਤ ਮਾਨ ਨੇ ਮੋਦੀ ਸਰਕਾਰ ਦੀ ਅਲੋਚਨਾ ਕਰਦਿਆਂ ਕਿਹਾ, ''ਭਾਜਪਾ ਸਾਡੇ ਆੜਤੀਆਂ ਨੂੰ ਚੋਰ, ਵਿਚੋਲਿਆਂ ਹੋਰ ਪਤਾ ਨਹੀਂ ਕੁੱਝ ਕਹਿੰਦੀ ਹੈ, ਜਦਕਿ ਆੜਤੀ ਕਿਸਾਨ ਦਾ ਸਰਵਿਸ ਪ੍ਰੋਵਾਈਡਰ (ਸੇਵਾਵਾਂ ਦੇਣ ਵਾਲਾ) ਹੈ। ਉਹਨਾਂ ਕਿਹਾ ਕਿ ਕਿਸਾਨਾਂ ਅਤੇ ਆੜਤੀਆਂ ਦਾ ਸਦੀਆਂ ਪੁਰਾਣਾ ਅਟੁੱਟ ਰਿਸ਼ਤਾ ਰਿਹਾ ਹੈ। ਇੱਥੋਂ ਤੱਕ ਕਿ ਆੜਤੀਏ ਕਿਸਾਨਾਂ ਦੇ ਧੀਆਂ-ਪੁੱਤਾਂ ਦੇ ਰਿਸ਼ਤੇ ਵੀ ਕਰਵਾਉਂਦੇ ਹਨ ਅਤੇ ਇਹ ਰਿਸ਼ਤੇ ਸਭ ਤੋਂ ਮਜ਼ਬੂਤ ਸਾਬਤ ਹੁੰਦੇ ਹਨ। ਉਹਨਾਂ ਆੜਤੀਆਂ ਨੂੰ ਕਿਸਾਨਾਂ ਦਾ ਅਨਐਲਾਣਿਆਂ ਸੀ.ਏ.  (ਚਾਰਟਰਡ ਅਕਾਉਟੇਂਟ) ਵੀ ਕਿਹਾ। ਮਾਨ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਕੋਲ ਨਾ ਉਦਯੋਗਿਕ, ਨੀਤੀ ਹੈ, ਨਾ ਵਪਾਰਿਕ ਨੀਤੀ ਹੈ ਅਤੇ ਨਾ ਹੀ ਸਿੱਖਿਆ ਅਤੇ ਸਿਹਤ ਦੀ ਨੀਤੀ ਹੈ।

ਹੋਰ ਪੜ੍ਹੋ: ਲਲਿਤਪੁਰ ਵਿਖੇ ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਪ੍ਰਿਯੰਕਾ ਗਾਂਧੀ

ਉਹਨਾਂ ਕਿਹਾ ਕਿ ਦੇਸ਼ ਇੱਕ ਹਨੇਰੀ ਸੁਰੰਗ 'ਚ ਡਿਗ ਚੁੱਕਾ ਹੈ ਅਤੇ ਇਸ 70 ਸਾਲਾ ਹਨੇਰੀ ਸੁਰੰਗ ਵਿਚ ਆਮ ਆਦਮੀ ਪਾਰਟੀ ਇੱਕ ਰੌਸ਼ਨੀ ਦੀ ਕਿਰਨ ਵਜੋਂ ਨਜ਼ਰ ਆ ਰਹੀ ਹੈ, ਜੋ ਲੋਕ ਪੱਖੀ ਰਾਜਨੀਤਿਕ ਵਿਵਸਥਾ ਸਥਾਪਤ ਕਰ ਰਹੀ ਹੈ। ਭਗਵੰਤ ਮਾਨ ਨੇ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਬਾਰੇ ਕਿਹਾ ਜੇਕਰ ਇਹ ਕਿਸਾਨ ਅਤੇ ਖੇਤੀਬਾੜੀ ਵਿਰੋਧੀ ਕਾਨੂੰਨ ਲਾਗੂ ਹੋ ਗਏ ਤਾਂ ਇਨਾਂ ਦਾ ਸਿੱਧਾ ਮਾਰੂ ਅਸਰ ਵਪਾਰੀਆਂ, ਕਾਰੋਬਾਰੀਆਂ ਅਤੇ ਉਦਯੋਗ ਜਗਤ 'ਤੇ ਪਵੇਗਾ, ਕਿਉਂਕਿ ਸਾਰਾ ਕੁੱਝ ਖੇਤੀ ਨਾਲ ਜੁੜਿਆ ਹੋਇਆ ਹੈ। ਇਸ ਦੌਰਾਨ ਅਮਨ ਅਰੋੜਾ ਨੇ ਵਪਾਰੀਆਂ ਕਾਰੋਬਾਰੀਆਂ ਨੂੰ ਵੈਟ ਬਾਰੇ ਜਾਰੀ ਹੋਏ ਸਵਾ-2 ਲੱਖ ਨੋਟਿਸਾਂ ਨੂੰ ਵਪਾਰ-ਕਾਰੋਬਾਰ ਉੱਤੇ ਸਰਕਾਰ ਦਾ ਘਾਤਕ ਹਮਲਾ ਕਰਾਰ ਦਿੱਤਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

PU Protest:ਨਿਹੰਗ ਸਿੰਘਾਂ ਦੀ ਫ਼ੌਜ ਲੈ ਕੇ Panjab University ਪਹੁੰਚ ਗਏ Raja Raj Singh , ਲਲਕਾਰੀ ਕੇਂਦਰ ਸਰਕਾਰ

09 Nov 2025 3:09 PM

Partap Bajwa | PU Senate Election: ਪੰਜਾਬ ਉੱਤੇ RSS ਕਬਜ਼ਾ ਕਰਨਾ ਚਾਹੁੰਦੀ ਹੈ ਤਾਂ ਹੀ ਅਜਿਹੇ ਫੈਸਲੈ ਲੈ ਰਹੀ ਹੈ

09 Nov 2025 2:51 PM

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM
Advertisement