
ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਪੋਸਟਮਾਰਟਮ ਲਈ ਭੇਜਿਆ
ਅੰਮ੍ਰਿਤਸਰ: ਅੰਮ੍ਰਿਤਸਰ ਦੇ ਮਸ਼ਹੂਰ ਇੰਡੀਆ ਗੇਟ ਤੋਂ ਲੈ ਕੇ ਅਟਾਰੀ ਸਰਹੱਦ ਤਕ ਸ਼੍ਰੋਮਣੀ ਅਕਾਲੀ ਦਲ ਵਲੋਂ ਅੱਜ ਇਕ ਮੋਟਰਸਾਈਕਲ ਰੈਲੀ ਕੱਢੀ ਗਈ। ਇਹ ਰੈਲੀ ਸ਼੍ਰੋਮਣੀ ਅਕਾਲੀ ਦਲ ਵਲੋਂ ਬੀਐਸਐਫ ਦਾ ਦਾਇਰਾ ਵਧਾਉਣ ਦੇ ਵਿਰੋਧ ਵਿੱਚ ਕੱਢੀ ਗਈ।
Tragic accident during Sukhbir Badal's rally, youth killed in car crash
ਹੋਰ ਵੀ ਪੜ੍ਹੋ: ਸੁਪਰਸਟਾਰ ਪੁਨੀਤ ਰਾਜਕੁਮਾਰ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ |
ਰੈਲੀ ਦੌਰਾਨ ਇੱਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ। ਇਸ ਹਾਦਸੇ 'ਚ ਇਕ ਨੌਜਵਾਨ ਦੀ ਮੌਤ ਹੋ ਗਈ। ਪੁਲਿਸ ਵਲੋਂ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
Tragic accident during Sukhbir Badal's rally, youth killed in car crash
ਹੋਰ ਵੀ ਪੜ੍ਹੋ: ਕੈਨੇਡਾ ਬੈਠੇ ਗੈਂਗਸਟਰ ਲਖਬੀਰ ਲੰਡਾ ਨੇ ਫੇਸਬੁੱਕ ‘ਤੇ ਪੋਸਟ ਪਾ ਕੇ ਪੰਜਾਬ ਪੁਲਿਸ ਨੂੰ ਦਿੱਤੀ ਧਮਕੀ
ਇੱਥੇ ਇਹ ਜ਼ਿਕਰਯੋਗ ਹੈ ਕਿ ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਵੱਡੇ ਲੀਡਰ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ ਅਤੇ ਅਨਿਲ ਜੋਸ਼ੀ ਵੀ ਮੌਕੇ 'ਤੇ ਮੌਜੂਦ ਸਨ। ਅਟਾਰੀ ਵੱਲ ਨੂੰ ਜਾਣ ਵਾਲੀਆਂ ਦੋਹਾਂ ਸੜਕਾਂ ਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਭਰਵੀਂ ਰੈਲੀ ਕੱਢੀ ਜਾ ਰਹੀ ਸੀ ਜਿਸ ਦੌਰਾਨ ਇਹ ਹਾਦਸਾ ਵਾਪਰ ਗਿਆ।
Tragic accident during Sukhbir Badal's rally, youth killed in car crash
ਹੋਰ ਵੀ ਪੜ੍ਹੋ: ਇਟਲੀ ਦੇ ਰਾਸ਼ਟਰਪਤੀ ਨੇ ਕਿਸਾਨ ਦੀ ਧੀ ਨੂੰ ਕੀਤਾ ਸਨਮਾਨਿਤ, 13 ਸਾਲਾਂ ਤੋਂ ਕਰ ਰਹੀ ਕਲਾਸ 'ਚੋ ਟਾਪ |