ਮੁੜ ਸ਼ੁਰੂ ਹੋ ਸਕਦਾ ਹੈ ਵੱਡਾ ਕਿਸਾਨ ਅੰਦੋਲਨ, ਰਾਕੇਸ਼ ਟਿਕੈਤ ਨੇ ਦਿੱਤੇ ਸੰਕੇਤ! 
Published : Oct 29, 2022, 4:13 pm IST
Updated : Oct 29, 2022, 4:13 pm IST
SHARE ARTICLE
Rakesh Tikait
Rakesh Tikait

ਰਕਾਰ ਸੰਯੁਕਤ ਕਿਸਾਨ ਮੋਰਚੇ ਨੂੰ ਦੋ ਫਾੜ ਕਰਨਾ ਚਾਹੁੰਦੀ ਹੈ। 

 

ਜਲੰਧਰ - ਭਾਰਤੀ ਕਿਸਾਨ ਯੂਨੀਅਨ ਦੇ ਰਾਸ਼ਟਰੀ ਬੁਲਾਰੇ ਰਾਕੇਸ਼ ਟਿਕੈਤ ਅੱਜ ਜਲੰਧਰ ਪਹੁੰਚੇ। ਜਲੰਧਰ ਦੇ ਕਿਸ਼ਨਗੜ੍ਹ ਇਲਾਕੇ ਵਿੱਚ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਅਤੇ ਕਿਸਾਨਾਂ ਵੱਲੋਂ ਉਨ੍ਹਾਂ ਦਾ ਭਰਵਾਂ ਸੁਆਗਤ ਕੀਤਾ ਗਿਆ। ਇਸ ਮੌਕੇ ਰਾਕੇਸ਼ ਟਿਕੈਤ ਨੇ ਕਿਹਾ ਕਿ ਸਰਕਾਰਾਂ ਅਜੇ ਵੀ ਕਿਸਾਨਾਂ ਨੂੰ ਧੋਖੇ ਵਿਚ ਰੱਖ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਬੇਈਮਾਨ ਹੈ ਜੋ ਦੇਸ਼ ਦੇ ਇਤਿਹਾਸ ਨੂੰ ਬਦਲਣਾ ਚਾਹੁੰਦੀ ਹੈ। ਸਰਕਾਰ ਸੰਯੁਕਤ ਕਿਸਾਨ ਮੋਰਚੇ ਨੂੰ ਦੋ ਫਾੜ ਕਰਨਾ ਚਾਹੁੰਦੀ ਹੈ। 

ਸਿੰਘੂ ਬਾਰਡਰ ਜਾਣ ਦਾ ਹਾਲੇ ਕੋਈ ਵੀ ਪਲਾਨ ਨਹੀਂ ਹੈ ਪਰ ਫਿਰ ਵੀ ਕਿਸਾਨ ਦੇਸ਼ 'ਚ ਇਕ ਵੱਡੇ ਅੰਦੋਲਨ ਲਈ ਤਿਆਰ ਰਹਿਣ ਕਿਉਂਕਿ ਦੇਸ਼ ਨੂੰ ਇਕ ਵਾਰ ਫਿਰ ਵੱਡੇ ਅੰਦੋਲਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਮਾਂ ਆਉਣ 'ਤੇ ਇਸ ਦਾ ਸਥਾਨ ਵੀ ਦੱਸ ਦਿੱਤਾ ਜਾਵੇਗਾ। ਰਾਕੇਸ਼ ਟਿਕੈਤ ਨੇ ਕਿਹਾ ਕਿ ਇਸ ਵਾਰ ਆਉਣ ਵਾਲੇ ਵੱਡੇ ਅੰਦੋਲਨ ਵਿਚ ਇਕੱਲੇ ਕਿਸਾਨ ਹੀ ਨਹੀਂ ਸਗੋਂ ਦੇਸ਼ ਦੇ ਨੌਜਵਾਨ ਬਜ਼ੁਰਗ ਸਭ ਵਧ ਚੜ੍ਹ ਕੇ ਹਿੱਸਾ ਲੈਣਗੇ।

ਪਰਾਲੀ ਬਾਰੇ ਗੱਲ ਕਰਦੇ ਹੋਏ ਉਨ੍ਹਾਂ ਕਿਹਾ ਕਿ ਜੇ ਸਰਕਾਰ ਪਰਾਲੀ ਦੇ ਮਸਲੇ ਨੂੰ ਹੱਲ ਕਰਨਾ ਚਾਹੁੰਦੀ ਹੈ ਤਾਂ ਆਪ ਹੀ ਕੋਈ ਅਜਿਹੀ ਤਕਨੀਕ ਕਿਸਾਨਾਂ ਨੂੰ ਦੱਸ ਦੇਵੇ, ਜਿਸ ਨਾਲ ਬਿਨਾਂ ਪਰਾਲੀ ਤੋਂ ਝੋਨਾ ਹੋ ਸਕਦਾ ਹੋਵੇ। ਉਨ੍ਹਾਂ ਕਿਹਾ ਕਿ ਸਰਕਾਰ ਕੋਲ ਵੱਡੀਆਂ-ਵੱਡੀਆਂ ਖੇਤੀਬਾੜੀ ਯੂਨੀਵਰਸਿਟੀਆਂ, ਵਿਗਿਆਨੀ ਅਤੇ ਹੋਰ ਅਧਿਕਾਰੀ ਮੌਜੂਦ ਹਨ, ਉਹ ਕੋਈ ਅਜਿਹੀ ਤਕਨੀਕ ਦੱਸਣ ਜਿਸ ਨਾਲ ਪਰਾਲੀ ਦਾ ਹੱਲ ਹੋ ਸਕੇ।  

ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜਨਰਲ ਸੱਕਤਰ ਹਰਿੰਦਰ ਸਿੰਘ ਲੱਖੋਵਾਲ ਨੇ ਵੀ ਪਰਾਲੀ ਬਾਰੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਨੂੰ 100 ਰੁਪਏ ਕੁਇੰਟਲ ਦੇ ਹਿਸਾਬ ਨਾਲ ਪਰਾਲੀ ਨਸ਼ਟ ਕਰਨ ਲਈ ਦੇਵੇ ਜਾਂ ਫਿਰ 5 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਵੇ ਤਾਂ ਕਿਸਾਨ ਇਸ ਮਸਲੇ ਦਾ ਕੋਈ ਹੱਲ ਸੋਚ ਸਕਦੇ ਨੇ ਪਰ ਜੇਕਰ ਸਰਕਾਰ ਉਨ੍ਹਾਂ ਦੀ ਮਦਦ ਨਹੀਂ ਕਰਦੀ ਤਾਂ ਕਿਸਾਨਾਂ ਕੋਲ ਪਰਾਲੀ ਸਾੜਨ ਤੋਂ ਇਲਾਵਾ ਹੋਰ ਕੋਈ ਬਦਲ ਨਹੀਂ ਹੈ।

ਉਨ੍ਹਾਂ ਕਿਹਾ ਕਿ ਜਦੋਂ ਇਕ ਕਿਸਾਨ ਪਰਾਲੀ ਸਾੜਦਾ ਹੈ ਤਾਂ ਉਸ ਦਾ ਅਸਰ ਸਭ ਤੋਂ ਪਹਿਲੇ ਉਸ ਦੇ ਪਿੰਡ ਵਿਚ ਉਸ ਦੇ ਪਰਿਵਾਰ 'ਤੇ ਹੀ ਪੈਂਦਾ ਹੈ। ਉਨ੍ਹਾਂ ਮੁਤਾਬਕ ਪਰਾਲੀ ਨੂੰ ਨਸ਼ਟ ਕਰਨ ਲਈ ਜੋ ਮਸ਼ੀਨਾਂ ਦਿੱਤੀਆਂ ਗਈਆਂ ਹਨ, ਉਨ੍ਹਾਂ ਲਈ ਵੱਡੇ ਟਰੈਕਟਰਾਂ ਦੀ ਲੋੜ ਹੈ, ਜੋ ਆਮ ਕਿਸਾਨ ਕੋਲ ਨਹੀਂ ਹਨ। 
 

SHARE ARTICLE

ਏਜੰਸੀ

Advertisement

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM
Advertisement