ਚਾਈਂ- ਚਾਈਂ ਆਪਣੇ ਵਿਆਹ ਦੇ ਕਾਰਡ ਵੰਡਣ ਜਾ ਰਹੇ ਨੌਜਵਾਨ ਨਾਲ ਵਾਪਰਿਆ ਦਰਦਨਾਕ ਸੜਕ ਹਾਦਸਾ, ਮੌਤ

By : GAGANDEEP

Published : Oct 29, 2022, 12:49 pm IST
Updated : Oct 29, 2022, 2:54 pm IST
SHARE ARTICLE
photo
photo

21 ਨਵੰਬਰ ਨੂੰ ਸੀ ਨੌਜਵਾਨ ਦਾ ਵਿਆਹ

 

ਗੋਇੰਦਵਾਲ ਸਾਹਿਬ : ਥਾਣਾ ਗੋਇੰਦਵਾਲ ਸਾਹਿਬ ਦੇ ਅਧੀਨ ਆਉਂਦੇ ਪਿੰਡ ਕੋਟ ਮੋਹੰਮਦ ਖ਼ਾ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਥੇ ਆਪਣੇ ਵਿਆਹ ਦੇ ਕਾਰਡ ਦੇਣ ਜਾ ਰਹੇ ਨੌਜਵਾਨ ਦੀ ਸੜਕ ਹਾਦਸੇ ਵਿਚ ਦਰਦਨਾਕ ਮੌਤ  ਹੋ ਗਈ।  ਜਾਣਕਾਰੀ ਅਨੁਸਾਰ ਵਿਆਹ ਵਾਲਾ ਮੁੰਡਾ ਤੇ ਉਸਦਾ ਦੋਸਤ ਮੋਟਰਸਾਈਕਲ 'ਤੇ ਰਿਸ਼ਤੇਦਾਰਾ ਨੂੰ ਵਿਆਹ ਦੇ ਕਾਰਡ ਵੰਡਣ ਜਾ ਰਹੇ ਸਨ ਕਿ ਅਚਾਨਕ ਉਹਨਾਂ ਦੇ ਮੋਟਰਸਾਈਕਲ ਨੂੰ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ।

ਇਸ ਹਾਦਸੇ ਵਿਚ ਦੋਵਾਂ ਨੌਜਵਾਨਾਂ ਦੀ ਮੌਤ ਹੋ ਗਈ।  ਮ੍ਰਿਤਕ ਨੌਜਵਾਨਾਂ ਦੀ ਪਛਾਣ ਪਰਦੀਪ ਸਿੰਘ ਪੁੱਤਰ ਗੁਰਦੀਪ ਸਿੰਘ ਅਤੇ ਸ਼ਰਨਜੀਤ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਅੰਮ੍ਰਿਤਸਰ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦੋਵੇਂ ਨੌਜਵਾਨ ਸ਼ਰਨਜੀਤ ਸਿੰਘ ਜਿਸਦਾ ਕਿ 21 ਨਵੰਬਰ ਨੂੰ ਵਿਆਹ ਸੀ ਦੇ ਕਾਰਡ ਦੇਣ ਲਈ ਪਿੰਡ ਜਮਾਰਹ ਵਿਖੇ ਆ ਰਹੇ ਸਨ।

ਜਦੋਂ ਉਕਤ ਨੌਜਵਾਨ ਪਿੰਡ ਕੋਟ ਮੋਹੰਮਦ ਖ਼ਾ ਦੇ ਨਜ਼ਦੀਕ ਪੁੱਜੇ ਤਾਂ ਕਿਸੇ ਅਣਪਛਾਤੇ ਵਾਹਨ ਚਾਲਕ ਵੱਲੋ ਨੌਜਵਾਨਾਂ ਦੇ ਮੋਟਰ ਸਾਈਕਲ ਨੂੰ ਟੱਕਰ ਮਾਰ ਦਿੱਤੀ ਗਈ। ਮੌਕੇ 'ਤੇ ਪੁੱਜੇ ਚੌਂਕੀ ਇੰਚਾਰਜ ਇਕਬਾਲ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਟੱਕਰ ਮਾਰਨ ਵਾਲੇ ਵਾਹਨ ਚਾਲਕ ਨੂੰ ਕਾਬੂ ਕਰਨ ਦੀ ਕਵਾਇਦ ਸ਼ੁਰੂ ਕਰ ਦਿੱਤੀ ਗਈ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement