
ਤੇਜ਼ ਰਫ਼ਤਾਰ ਗੱਡੀ ਟਰੱਕ ਨਾਲ ਟਕਰਾਈ, ਇਕ ਮੌਤ, ਤਿੰਨ ਜ਼ਖ਼ਮੀ
ਅੰਮਿ੍ਤਸਰ, 28 ਅਕਤੂਬਰ (ਪੱਤਰ ਪ੍ਰੇਰਕ) : ਅੰਮਿ੍ਤਸਰ ਦੇ ਰਾਮ ਤੀਰਥ ਰੋਡ 'ਤੇ ਇਕ ਤੇਜ਼ ਰਫ਼ਤਾਰ ਗੱਡੀ ਟਰੱਕ ਨਾਲ ਜਾ ਟਕਰਾਈ | ਇਸ ਹਾਦਸੇ ਵਿਚ ਇਕ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ | ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਤੱਕਦ ਉੱਡ ਗਏ | ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਸ ਵੀ ਮੌਕੇ 'ਤੇ ਪਹੁੰਚ ਗਈ ਅਤੇ ਪੁਲੀਸ ਵੱਲੋਂ ਟਰੱਕ ਹੇਠਾਂ ਵੱਜੀ ਗੱਡੀ ਨੂੰ ਬੜੀ ਮੁਸ਼ੱਕਤ ਨਾਲ ਬਾਹਰ ਕੱਢਿਆ ਗਿਆ | ਹਾਦਸਾਗ੍ਰਸਤ ਕਾਰ ਵਿਚੋਂ ਨਸ਼ੀਲੇ ਪਦਾਰਥ ਵੀ ਬਰਾਮਦ ਹੋਏ ਹਨ | ਲੋਕਾਂ ਦਾ ਕਹਿਣਾ ਹੈ ਕਿ ਕਾਰ ਦੇ ਓਵਰ ਸਪੀਡ ਹੋਣ ਕਰਕੇ ਇਹ ਹਾਦਸਾ ਵਾਪਰਿਆ ਹੈ | ਤੱਖਦਰਸ਼ੀਆਂ ਦਾ ਕਹਿਣਾ ਹੈ ਕਿ ਕਾਰ ਬੇਹੱਦ ਸਪੀਡ 'ਚ ਸੀ ਅਤੇ ਨੌਜਵਾਨਾਂ ਵੱਲੋਂ ਵੀਡੀਓ ਬਣਾਈ ਜਾ ਰਹੀ ਸੀ ਜਿਸ ਨੂੰ ਲੈ ਕੇ ਇਹ ਹਾਦਸਾ ਹੋਇਆ ਹੈ |
ਲੋਕਾਂ ਮੁਤਾਬਕ ਇਹ ਹਾਦਸਾ ਲਗਭਗ ਸਵੇਰੇ ਚਾਰ ਵਜੇ ਹੋਇਆ ਹੈ ਜਿਸ ਵਿਚ ਇਕ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ ਅਤੇ ਤਿੰਨ ਨੌਜਵਾਨ ਅੰਮਿ੍ਤਸਰ ਦੇ ਇਕ ਨਿੱਜੀ ਹਸਪਤਾਲ ਵਿਚ ਜੇਰੇ ਇਲਾਜ ਹਨ | ਮਿਲੀ ਜਾਣਕਾਰੀ ਮੁਤਾਬਕ ਕਾਰ ਸਵਾਰ ਨੌਜਵਾਨ ਵਾਰਡ ਨੰਬਰ 2 ਦੇ ਹਨ | ਦੂਜੇ ਪਾਸੇ ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਸਾਨੂੰ ਸੂਚਨਾ ਮਿਲੀ ਕਿ ਰਾਮਤੀਰਥ ਰੋਡ 'ਤੇ ਇੱਕ ਹਾਸਾ ਹੋਇਆ ਹੈ | ਲਗਭਗ ਚਾਰ ਵਜੇ ਅਸੀਂ ਮੌਕੇ 'ਤੇ ਪਹੁੰਚੇ ਅਤੇ ਬੜੀ ਮੁਸ਼ੱਕਤ ਨਾਲ ਗੱਡੀ ਨੂੰ ਟਰੱਕ ਥੱਲਿਉਂ ਬਾਹਰ ਕੱਢਿਆ | ਉਨ੍ਹਾਂ ਕਿਹਾ ਕਿ ਇਹ ਓਵਰ ਸਪੀਡ ਹੋਣ ਕਰਕੇ ਗੱਡੀ ਟਰੱਕ ਵਿਚ ਜਾ ਟਕਰਾਈ ਸੀ, ਉਥੇ ਹੀ ਉਨ੍ਹਾਂ ਨੇ ਕਿਹਾ ਕਿ ਨਜ਼ਦੀਕ ਚੌਕੀ ਵਿਚ ਇਸ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਜ਼ਖਮੀ ਨੌਜਵਾਨਾਂ ਦਾ ਅੰਮਿ੍ਤਸਰ ਦੇ ਇਕ ਨਿੱਜੀ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ |
ਫ਼ੋਟੋ : ਅੰਮਿ੍ਤਸਰ ਬੀ