ਮੁੱਖ ਮੰਤਰੀ ਵੱਲੋਂ ਸਿਹਤ ਵਿਭਾਗ ਨੂੰ ਡੇਂਗੂ ਵਿਰੋਧੀ ਗਤੀਵਿਧੀਆਂ ਵਿਚ ਤੇਜੀ ਲਿਆਉਣ ਦੇ ਨਿਰਦੇਸ਼
Published : Oct 29, 2022, 8:08 pm IST
Updated : Oct 29, 2022, 8:08 pm IST
SHARE ARTICLE
Bhagwant Mann
Bhagwant Mann

ਸਿਹਤ ਮੰਤਰੀ ਨੇ ਸਾਰੇ ਭਾਈਵਾਲਾਂ ਨੂੰ ਵੈਕਟਰ ਬੋਰਨ ਬਿਮਾਰੀ ਵਿਰੁੱਧ ਮਿਲ ਕੇ ਕਦਮ ਚੁੱਕਣ ਲਈ ਕਿਹਾ

ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਡੇਂਗੂ ਦੇ ਵੱਧ ਰਹੇ ਮਾਮਲਿਆਂ ਖਿਲਾਫ ਚੁੱਕ ਰਹੀ ਹੈ ਠੋਸ ਕਦਮ 

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸਮੂਹ ਸਿਵਲ ਸਰਜਨਾਂ ਨੂੰ ਡੇਂਗੂ ਦੀ ਰੋਕਥਾਮ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਅਤੇ ਮਿਲ ਕੇ ਕਦਮ ਉਠਾਉਣ ਦੇ ਨਿਰਦੇਸ਼ ਦਿੱਤੇ ਹਨ। ਸਿਹਤ ਮੰਤਰੀ ਨੇ ਸਿਵਲ ਸਰਜਨਾਂ ਨੂੰ ਵਿਸ਼ੇਸ਼ ਡੇਂਗੂ ਵਾਰਡਾਂ ਦੇ ਪ੍ਰਬੰਧ ਕਰਨ, ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਫੋਗਿੰਗ ਗਤੀਵਿਧੀਆਂ ਤੇਜ਼ ਕਰਨ ਅਤੇ ਲਾਰਵੇ ਦੀ ਜਾਂਚ ਲਈ ਕਰਮਚਾਰੀਆਂ ਦੀ ਗਿਣਤੀ ਵਧਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਡੇਂਗੂ ਦੇ ਵੱਧ ਰਹੇ ਮਾਮਲਿਆਂ ਵਿਰੁੱਧ ਠੋਸ ਕਦਮ ਚੁੱਕੇ ਹਨ।

ਉਨ੍ਹਾਂ ਕਿਹਾ ਕਿ ਭਾਵੇਂ ਡੇਂਗੂ ਦੇ ਕੇਸਾਂ ਦੀ ਗਿਣਤੀ ਪਿਛਲੇ ਸਾਲ ਦੇ ਮੁਕਾਬਲੇ ਬਹੁਤ ਘੱਟ ਹੈ ਪਰ ਫਿਰ ਵੀ ਡੇਂਗੂ ਦੀ ਰੋਕਥਾਮ ਲਈ ਕੀਤੇ ਜਾ ਰਹੇ ਯਤਨਾਂ ਵਿੱਚ ਕੋਈ ਢਿੱਲ ਨਾ ਵਰਤੀ ਜਾਵੇ। ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਡੇਂਗੂ 'ਤੇ ਕਾਬੂ ਪਾਉਣ ਅਤੇ ਆਪਣੇ ਨਾਗਰਿਕਾਂ ਨੂੰ ਸੁਰੱਖਿਅਤ ਮਾਹੌਲ ਪ੍ਰਦਾਨ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ।

ਸਿਹਤ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਡੇਂਗੂ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਆਪਣੇ ਘਰਾਂ ਅਤੇ ਆਲੇ-ਦੁਆਲੇ ਦੀ ਸਫ਼ਾਈ ਰੱਖਣ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਡੇਂਗੂ ਵਾਇਰਸ ਨੂੰ ਕੰਟਰੋਲ ਕਰਨ ਲਈ ਸਕੂਲ ਸਿੱਖਿਆ, ਪੇਂਡੂ ਵਿਕਾਸ, ਸਥਾਨਕ ਸਰਕਾਰਾਂ ਵਿਭਾਗ ਵਰਗੇ ਹੋਰ ਸਬੰਧਤ ਵਿਭਾਗਾਂ ਨਾਲ ਮਿਲ ਕੇ ਠੋਸ ਉਪਰਾਲੇ ਕਰ ਰਿਹਾ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੈਡੀਕਲ ਵਿਗਿਆਨ ਦੇ ਖੇਤਰ ਵਿੱਚ ਤਰੱਕੀ ਦੇ ਬਾਵਜੂਦ ਡੇਂਗੂ ਬੁਖਾਰ ਇੱਕ ਵਿਸ਼ਵਵਿਆਪੀ ਅਤੇ ਖੇਤਰੀ ਸਮੱਸਿਆ ਬਣ ਗਈ ਹੈ ਜੋ ਸਭਨਾਂ ਲਈ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਬਿਮਾਰੀ ਨੂੰ ਕੰਟਰੋਲ ਕਰਨ ਲਈ ਜਾਗਰੂਕਤਾ ਸਭ ਤੋਂ ਮਹੱਤਵਪੂਰਨ ਹੈ।

ਉਨ੍ਹਾਂ ਨੇ ਸਬੰਧਤ ਧਿਰਾਂ ਨੂੰ ਡੇਂਗੂ ਵਿਰੁੱਧ ਆਪਣੇ ਯਤਨ ਜਾਰੀ ਰੱਖਣ ਲਈ ਕਿਹਾ ਅਤੇ ਮੀਡੀਆ ਵੱਲੋਂ ਡੇਂਗੂ ਬਾਰੇ ਲਗਾਤਾਰ ਜਾਗਰੂਕਤਾ ਫੈਲਾਉਣ ਦੀ ਲੋੜ 'ਤੇ ਜ਼ੋਰ ਦਿੱਤਾ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਸੋਸ਼ਲ ਮੀਡੀਆ ਰਾਹੀਂ ਇਸ ਮੁਹਿੰਮ ਵਿੱਚ ਆਪਣੀ ਭੂਮਿਕਾ ਨਿਭਾਉਣ ਕਿਉਂਕਿ ਨੌਜਵਾਨਾਂ ਦੀ ਆਬਾਦੀ ਜ਼ਿਆਦਾ ਹੋਣ ਕਰਕੇ ਉਹ ਇਸ ਮੁਹਿੰਮ ਵਿੱਚ ਅਹਿਮ ਯੋਗਦਾਨ ਪਾ ਸਕਦੇ ਹਨ। 

ਜੌੜਾਮਾਜਰਾ ਨੇ ਲੋਕਾਂ ਨੂੰ ਡੇਂਗੂ ਵਿਰੁੱਧ ਡਟਣ ਦੀ ਅਪੀਲ ਕੀਤੀ ਅਤੇ ਭਰੋਸਾ ਦਿੱਤਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਵਿਭਾਗ ਵੱਲੋਂ ਡੇਂਗੂ 'ਤੇ ਕਾਬੂ ਪਾਉਣ ਸਬੰਧੀ ਮੁਹਿੰਮ ਦੀ ਸਫ਼ਲਤਾ ਲਈ ਜੰਗੀ ਪੱਧਰ 'ਤੇ ਕਦਮ ਉਠਾਏ ਜਾ ਰਹੇ ਹਨ।

SHARE ARTICLE

ਏਜੰਸੀ

Advertisement

Illegal Immigrants in US: ਗ਼ੈਰ-ਕਾਨੂੰਨੀ ਪਰਵਾਸੀਆ ਨੂੰ ਹਿਰਾਸਤ ਚ ਲੈਣ ਸਬੰਧੀ ਬਿੱਲ ਪਾਸ | Donald Trump News

24 Jan 2025 12:14 PM

MP Amritpal Singh ਨੂੰ ਮਿਲਣਗੇ Constitutional Rights? ਕੀ Budget Session 2025 'ਚ ਹੋਣਗੇ ਸ਼ਾਮਲ?

24 Jan 2025 12:09 PM

Sidhu Moosewala ਦਾ New Song ’Lock’ Released, ਮਿੰਟਾਂ ’ਚ ਲੱਖਾਂ ਲੋਕਾਂ ਨੇ ਕੀਤਾ ਪਸੰਦ | Punjab Latest News

23 Jan 2025 12:22 PM

Donald Trump Action on Illegal Immigrants in US: 'ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਅਮਰੀਕਾ 'ਚੋਂ ਕੱਢਣਾ...

23 Jan 2025 12:17 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 22/01/2025

22 Jan 2025 12:24 PM
Advertisement