'ਵਿਦਿਆਰਥੀਆਂ ਵਿਚ ਛੁਪੀਆਂ ਕਲਾਤਮਕ ਕਲਾਵਾਂ ਨੂੰ ਸਾਹਮਣੇ ਲਿਆਉਣ ਲਈ ਸਰਕਾਰੀ ਸਕੂਲ ਕੱਢਣ ਆਪਣਾ ਮੈਗਜ਼ੀਨ'

By : GAGANDEEP

Published : Oct 29, 2022, 5:10 pm IST
Updated : Oct 29, 2022, 5:10 pm IST
SHARE ARTICLE
Harjot Singh Bains
Harjot Singh Bains

ਵਿਦਿਆਰਥੀਆਂ ਵਿਚ ਵੱਡੇ ਪੱਧਰ ਤੇ  ਕਲਾਤਮਕ , ਰਚਨਾਤਮਕ ਹੁਨਰਾਂ ਨੂੰ ਪ੍ਰਫੁੱਲਿਤ ਕਰਨ ਕਰਨ ਲਈ ਇਕ ਮੰਚ ਦੇਣ ਦੀ ਲੋੜ

 

ਚੰਡੀਗੜ੍ਹ: ਪੰਜਾਬ ਰਾਜ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਦੀਆਂ ਛੁਪੀਆਂ ਕਲਾਤਮਕ ਸੂਖਮ ਕਲਾਵਾਂ ਨੂੰ ਸਾਹਮਣੇ ਲਿਆਉਣ ਲਈ ਪੰਜਾਬ ਰਾਜ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਹਰ ਇਕ ਸਰਕਾਰੀ ਸਕੂਲ ਨੂੰ ਆਪਣਾ ਮੈਗਜ਼ੀਨ ਕੱਢਣ ਦੇ ਹੁਕਮ ਦਿੱਤੇ ਹਨ। ਬੈਂਸ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਦੇ ਦੌਰੇ ਦੌਰਾਨ ਉਨ੍ਹਾਂ ਦੇਖਿਆ ਸਾਡੇ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਵਿਚ ਵੱਡੇ ਪੱਧਰ ਤੇ  ਕਲਾਤਮਕ , ਰਚਨਾਤਮਕ  ਅਤੇ ਸਾਹਿਤਕ ਹੁਨਰਾਂ ਹੈ ਇਸ  ਨੂੰ ਪ੍ਰਫੁੱਲਿਤ ਕਰਨ ਕਰਨ ਲਈ ਇਕ ਮੰਚ ਦੇਣ ਦੀ ਲੋੜ ਹੈ ਅਤੇ ਸਕੂਲ ਮੈਗਜ਼ੀਨ ਇਸ ਵਿਚ ਅਹਿਮ ਭੂਮਿਕਾ ਅਦਾ ਕਰੇਗਾ।

ਉਨ੍ਹਾਂ ਦੱਸਿਆ ਕਿ ਇਸ ਕਾਰਜ਼ ਲਈ  ਡਾਇਰੈਕਟਰ ਐੱਸ ਸੀ ਈ ਆਰ ਟੀ ਵੱਲੋਂ ਸਮੂਹ ਸਕੂਲਾਂ ਨੂੰ ਮੈਗਜ਼ੀਨ ਰਿਲੀਜ਼ ਕਰਨ ਸਬੰਧੀ ਪੱਤਰ ਜਾਰੀ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਮੂਹ ਸਕੂਲ 14 ਨਵੰਬਰ ਬਾਲ ਦਿਵਸ ਦੇ ਮੌਕੇ ਹੱਥ ਲਿਖਤ ਜਾਂ ਪ੍ਰਿੰਟ ਰੂਪ ਵਿੱਚ ਸਕੂਲ ਮੈਗਜ਼ੀਨ ਤਿਆਰ ਕਰਕੇ ਉਕਤ ਦਿਨ ਹੀ ਸਕੂਲ ਵੱਲੋਂ  ਸਮਾਗਮ ਕਰਨ ਜਿਸ ਵਿੱਚ ਪਤਵੰਤਿਆਂ ਅਤੇ ਮਾਪਿਆਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਹੋਵੇ ਅਤੇ ਸਕੂਲ ਮੈਗਜ਼ੀਨ ਦੀ ਪਹੁੰਚ ਵੱਧ ਤੋਂ ਵੱਧ ਹੱਥਾਂ ਤੱਕ ਹੋ ਸਕੇ।

ਸਕੂਲ ਸਿੱਖਿਆ ਮੰਤਰੀ ਨੇ ਅਧਿਆਪਕਾਂ ਅਤੇ ਸਕੂਲ ਮੁਖੀਆਂ ਨੂੰ ਅਪੀਲ ਕੀਤੀ ਕਿ ਇਸ ਸਕੂਲ ਮੈਗਜ਼ੀਨ ਵਿੱਚ ਆਪ ਵੀ ਵੱਧ ਚੜ੍ਹ ਕੇ ਹਿੱਸਾ ਲੈਣ ਅਤੇ ਵਿਦਿਆਰਥੀਆਂ ਨੂੰ ਪ੍ਰੇਰਿਤ ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement