ਵਿਜੀਲੈਂਸ ਬਿਊਰੋ ਵਲੋਂ 31 ਅਕਤੂਬਰ ਤੋਂ ਮਨਾਇਆ ਜਾਵੇਗਾ 'ਵਿਜੀਲੈਂਸ ਜਾਗਰੂਕਤਾ ਹਫ਼ਤਾ'
Published : Oct 29, 2022, 6:40 am IST
Updated : Oct 29, 2022, 6:40 am IST
SHARE ARTICLE
image
image

ਵਿਜੀਲੈਂਸ ਬਿਊਰੋ ਵਲੋਂ 31 ਅਕਤੂਬਰ ਤੋਂ ਮਨਾਇਆ ਜਾਵੇਗਾ 'ਵਿਜੀਲੈਂਸ ਜਾਗਰੂਕਤਾ ਹਫ਼ਤਾ'

ਚੰਡੀਗੜ੍ਹ, 28 ਅਕਤੂਬਰ (ਸੱਤੀ) : ਸਮਾਜ ਵਿਚੋਂ ਭਿ੍ਸ਼ਟਾਚਾਰ ਦੇ ਖ਼ਾਤਮੇ ਦੇ ਉਦੇਸ਼ ਨਾਲ ਪੰਜਾਬ ਵਿਜੀਲੈਂਸ ਬਿਊਰੋ ਵਲੋਂ 31 ਅਕਤੂਬਰ ਤੋਂ 6 ਨਵੰਬਰ ਤਕ ਰਾਜ ਵਿਚ ਵਿਜੀਲੈਂਸ ਜਾਗਰੂਕਤਾ ਹਫ਼ਤਾ ਮਨਾਇਆ ਜਾਵੇਗਾ ਅਤੇ ਬਿਊਰੋ ਦੇ ਸਮੂਹ ਅਧਿਕਾਰੀਆਂ/ਕਰਮਚਾਰੀਆਂ ਨੂੰ  ਪਹਿਲੇ ਦਿਨ ਵਿਜੀਲੈਂਸ ਭਵਨ ਐਸ.ਏ.ਐਸ. ਨਗਰ ਵਿਖੇ ਸਹੁੰ ਚੁਕਾਈ ਜਾਵੇਗੀ |
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦਸਿਆ ਕਿ ਇਸ ਹਫ਼ਤੇ ਦੌਰਾਨ ਵਿਜੀਲੈਂਸ ਬਿਊਰੋ ਦੀਆਂ ਸਾਰੀਆਂ ਰੇਂਜਾਂ ਅਤੇ ਯੂਨਿਟਾਂ ਇਸ ਸਾਲ ਲਈ ਕੇਂਦਰੀ ਵਿਜੀਲੈਂਸ ਕਮਿਸ਼ਨ ਵਲੋਂ ਐਲਾਨੇ ਗਏ 'ਭਿ੍ਸ਼ਟਾਚਾਰ ਮੁਕਤ ਭਾਰਤ-ਵਿਕਸਤ ਭਾਰਤ' ਦੇ ਸੰਦੇਸ਼ ਨੂੰ  ਫੈਲਾਉਣ ਲਈ ਸੂਬੇ ਭਰ ਵਿਚ ਜਾਗਰੂਕਤਾ ਮੁਹਿੰਮ ਚਲਾਉਣਗੀਆਂ |
ਉਨ੍ਹਾਂ ਅੱਗੇ ਦਸਿਆ ਕਿ ਸਾਰੇ ਫੀਲਡ ਅਫ਼ਸਰਾਂ ਨੂੰ  ਪਹਿਲਾਂ ਹੀ ਸਹਿਰੀ ਅਤੇ ਪੇਂਡੂ ਖੇਤਰਾਂ ਵਿਚ ਵਿਦਿਅਕ ਸੰਸਥਾਵਾਂ, ਸੁਸਾਇਟੀਆਂ ਆਦਿ ਵਿਚ ਬੈਨਰ, ਪੋਸਟਰ ਅਤੇ ਸੋਸ਼ਲ ਮੀਡੀਆ ਪਲੇਟਫ਼ਾਰਮਾਂ ਦੀ ਵਰਤੋਂ ਕਰ ਕੇ ਜਾਗਰੂਕਤਾ ਪੈਦਾ ਕਰਨ ਲਈ ਸੂਚਿਤ ਕਰ ਦਿਤਾ ਗਿਆ ਹੈ ਤਾਂ ਜੋ ਬਿਊਰੋ ਵਲੋਂ ਸਰਕਾਰੀ ਦਫ਼ਤਰਾਂ ਵਿਚ ਭਿ੍ਸ਼ਟਾਚਾਰ ਨੂੰ  ਰੋਕਣ ਲਈ ਕੀਤੇ ਜਾ ਯਤਨਾਂ ਅਤੇ ਬਾਰੇ ਨੌਜਵਾਨਾਂ ਨੂੰ  ਭਿ੍ਸ਼ਟਾਚਾਰ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਦਿਆਂ ਜਵਾਬਦੇਹ ਬਣਾਇਆ ਜਾ ਸਕੇ |

SHARE ARTICLE

ਏਜੰਸੀ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement