
ਪੁਲਿਸ ਨੇ ਗੋਲ਼ੀਆਂ ਚਲਾਉਣ ਵਾਲੇ ਮੁਲਜ਼ਮਾਂ ਦੀ ਪਛਾਣ ਕੀਤੀ, ਜਾਂਚ ਜਾਰੀ
Jandiala Murder News : ਸ਼ਹੀਦ ਊਧਮ ਸਿੰਘ ਚੌਕ ’ਚ ਅਣਪਛਾਤੇ ਵਿਅਕੀਆਂ ਵਲੋਂ ਕੀਤੀ ਗੋਲੀਬਾਰੀ ਦੌਰਾਨ ਇਕ ਵਿਅਕਤੀ ਦੀ ਮੌਤ ਹੋ ਗਈ। ਐਤਵਾਰ ਦੀ ਸ਼ਾਮ ਕਰੀਬ 6:30 ਵਜੇ ਦੋ ਨੌਜਵਾਨ ਅੰਮ੍ਰਿਤਪਾਲ ਸਿੰਘ ਉਰਫ ਸਾਜਨ ਅਤੇ ਪਿਆਰਾ ਸਿੰਘ ’ਤੇ ਉਨ੍ਹਾਂ ਦੇ ਘਰ ਬਾਹਰ ਨੇੜੇ ਗੰਦਾ ਨਾਲ ਪਟਵਾਰਖਾਨੇ ਰੋਡ ਲਾਗੇ ਦੋ ਨੌਜਵਾਨਾਂ ’ਤੇ ਤਾਬੜਤੋੜ ਗੋਲ਼ੀਆਂ ਚਲਾ ਕੇ ਜ਼ਖ਼ਮੀ ਕੀਤਾ ਗਿਆ।
ਬਾਅਦ ਵਿਚ ਹਸਪਤਾਲ ਵਿਖੇ ਇਲਾਜ ਦੌਰਾਨ ਪਹਿਲਾਂ ਅੰਮ੍ਰਿਤਪਾਲ ਸਿੰਘ ਉਰਫ ਸਾਜਨ ਦੀ ਮੌਤ ਹੋ ਗਈ। ਘਟਨਾ ਸਥਾਨ ’ਤੇ ਐੱਸ.ਐੱਸ.ਪੀ. ਸੁਰਿੰਦਰ ਸਿੰਘ ਨੇ ਗੋਲ਼ੀਆਂ ਚਲਾਉਣ ਵਾਲੇ ਮੁਲਜ਼ਮਾਂ ਦੀ ਪਛਾਣ ਕਰ ਲਈ ਹੈ, ਜਲਦੀ ਹੀ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਕੇ ਪੂਰੇ ਮਾਮਲੇ ਦਾ ਪ੍ਰਗਟਾਵਾ ਕੀਤਾ ਜਾਵੇਗਾ।
(For more news apart from Jandiala Murder News, stay tuned to Rozana Spokesman)