
Kapurthala News: ਇਕ ਬੱਚੀ ਗੰਭੀਰ ਜ਼ਖ਼ਮੀ
Kapurthala News: ਜ਼ਿਲ੍ਹਾ ਕਪੂਰਥਲਾ ਦੇ ਪਿੰਡ ਧਾਲੀਵਾਲ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਛੱਤ 'ਤੇ ਖੇਡ ਰਹੀਆਂ ਦੋ ਬੱਚੀਆਂ ਨੂੰ 11 ਕੇ.ਵੀ. ਬਿਜਲੀ ਦੀਆਂ ਤਾਰਾਂ ਤੋਂ ਕਰੰਟ ਲੱਗ ਗਿਆ। ਜਿਸ ਕਾਰਨ ਇਕ ਬੱਚੀ ਦੀ ਮੌਤ ਹੋ ਗਈ, ਜਦਕਿ ਇਕ ਗੰਭੀਰ ਹਾਲਤ ਵਿਚ ਜ਼ਖ਼ਮੀ ਹੋ ਗਈ।
ਇਹ ਵੀ ਪੜ੍ਹੋ: Anil Vij will not hold Janata Darbar: ਅਨਿਲ ਵਿਜ ਨਹੀਂ ਲਾਉਣਗੇ ਜਨਤਾ ਦਰਬਾਰ: ਮੁੱਖ ਮੰਤਰੀ ਦੇ ਫੈਸਲੇ ਤੋਂ ਪਿੱਛੇ ਹਟੇ ਗ੍ਰਹਿ ਮੰਤਰੀ
ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਧਾਲੀਵਾਲ ਦੋਨਾਂ ਵਿਖੇ ਛੱਤ 'ਤੇ ਬੱਚੀਆਂ ਖੇਡ ਰਹੀਆਂ ਸਨ ਕਿ ਛੱਤ ਤੋਂ ਲੰਘਦੀਆਂ 11 ਕੇ.ਵੀ. ਬਿਜਲੀ ਦੀਆਂ ਤਾਰਾਂ ਦੀ ਚਪੇਟ ਵਿਚ ਆ ਗਈਆਂ, ਜਿਸ ਕਾਰਨ ਰਾਜਦੀਪ ਕੌਰ ਪੁੱਤਰੀ ਧਰਮਪਾਲ ਤੇ ਕੋਮਲਪ੍ਰੀਤ ਕੌਰ ਪੁੱਤਰੀ ਜਸਬੀਰ ਸਿੰਘ ਵਾਸੀ ਧਾਲੀਵਾਲ ਦੋਨਾਂ ਦੋਵੇਂ ਗੰਭੀਰ ਜ਼ਖ਼ਮੀ ਹੋ ਗਈਆਂ।
ਇਹ ਵੀ ਪੜ੍ਹੋ: Son Committed Suicide for Land : ਪਿਓ ਤੋਂ ਜ਼ਮੀਨ ਦਾ ਹਿੱਸਾ ਨਾ ਮਿਲਣ 'ਤੇ ਪੁੱਤ ਨੇ ਕੀਤੀ ਖ਼ੁਦਕੁਸ਼ੀ
ਪਰਿਵਾਰਿਕ ਮੈਂਬਰਾਂ ਵਲੋਂ ਦੋਵਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਆਂਦਾ ਗਿਆ, ਜਿਥੇ ਕਿ ਡਾਕਟਰ ਨੇ ਰਾਜਦੀਪ ਕੌਰ ਨੂੰ ਮ੍ਰਿਤਕ ਐਲਾਨ ਦਿਤਾ।