
punjab news : ਬਾਰ ਐਸੋਸੀਏਸ਼ਨ ਨੇ ਪਹਿਲਾਂ ਹੀ ਅੰਕੁਰ ਵਰਮਾ ਦੀ ਮੈਂਬਰਸ਼ਿਪ ਕੀਤੀ ਰੱਦ
punjab news :ਰੋਪੜ ਦੇ ਵਕੀਲ ਅੰਕੁਰ ਵਰਮਾ, ਉਸ ਦੀ ਪਤਨੀ ਅਤੇ ਪੁੱਤਰ ਵਲੋਂ ਲੈਕਚਰਾਰ ਮਾਂ ਦੀ ਕੁੱਟਮਾਰ ਮਾਮਲੇ ਵਿਚ ਅੱਜ ਵਕੀਲ ਅੰਕੁਰ ਵਰਮਾ ਤੇ ਉਸ ਦੀ ਪਤਨੀ ਨੂੰ ਰੋਪੜ ਦੀ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ। ਜਿਥੇ ਅਦਾਲਤ ਨੇ ਉਨ੍ਹਾਂ ਨੂੰ 10 ਤਰੀਕ ਤੱਕ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਹੈ। ਦੱਸ ਦੇਈਏ ਕਿ ਰੋਪੜ ਦੇ ਵਕੀਲ ਅੰਕੁਰ ਵਰਮਾ ਦਾ ਆਪਣੀ ਬਜ਼ੁਰਗ ਮਾਂ ਨਾਲ ਕੁੱਟਮਾਰ ਕਰਨ ਦਾ ਵੀਡੀਓ ਵਾਇਰਲ ਹੋਣ ਤੋਂ ਬਾਅਦ, ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ ਤੇ ਇੱਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ: CM Mann vs Governor : ਸੈਸ਼ਨ ਤੋਂ ਪਹਿਲਾਂ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਲਿਆ U-Turn, CM ਮਾਨ ਨੂੰ ਲਿਖੀ ਚਿੱਠੀ
ਵਾਇਰਲ ਹੋਏ ਵੀਡੀਓ ਵਿੱਚ ਸਾਫ਼ ਨਜ਼ਰ ਆ ਰਿਹਾ ਸੀ ਕਿਵੇਂ ਵਕੀਲ ਅੰਕੁਰ ਵਰਮਾ, ਉਨ੍ਹਾਂ ਦੀ ਪਤਨੀ ਅਤੇ ਪੁੱਤਰ ਤਿੰਨੇ ਬਜ਼ੁਗਰ ਮਾਂ ਨਾਲ ਬੁਰੀ ਤਰ੍ਹਾਂ ਕੁੱਟਮਾਰ ਕਰ ਰਹੇ ਹਨ। ਇਸ ਮਾਮਲੇ ਵਿੱਚ ਬਾਰ ਐਸੋਸੀਏਸ਼ਨ ਨੇ ਵੀ ਕਾਰਵਾਈ ਕਰਦਿਆਂ ਅੰਕੁਰ ਵਰਮਾ ਦੀ ਮੈਂਬਰਸ਼ਿਪ ਰੱਦ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਅੰਮ੍ਰਿਤਸਰ ਪੁਲਿਸ ਨੇ ਚੱਲਦੇ ਜੂਏ 'ਚ ਮਾਰਿਆ ਛਾਪਾ, 41.76 ਲੱਖ ਕੈਸ਼ ਕੀਤਾ ਬਰਾਮਦ