
Rajasthan Road Accident: ਕਾਰ ਅਤੇ ਟਰੱਕ ਦੀ ਆਹਮੋ-ਸਾਹਮਣੇ ਹੋਈ ਟੱਕਰ ਕਾਰਨ ਵਾਪਰਿਆ ਹਾਦਸਾ
Rajasthan Road Accident: ਰਾਜਸਥਾਨ ਦੇ ਹਨੂੰਮਾਨਗੜ੍ਹ ਜ਼ਿਲ੍ਹੇ 'ਚ ਕਾਰ ਅਤੇ ਟਰੱਕ ਦੀ ਆਹਮੋ-ਸਾਹਮਣੇ ਹੋਈ ਟੱਕਰ 'ਚ ਭਿਆਨਕ ਸੜਕ ਹਾਦਸਾ ਵਾਪਰ ਗਿਆ। ਇਸ ਹਾਦਸੇ 'ਚ ਇਕੋ ਪਰਿਵਾਰ ਦੇ 7 ਜੀਆਂ ਦੀ ਮੌਤ ਹੋ ਗਈ, ਜਦਕਿ ਦੋ ਹੋਰ ਜ਼ਖ਼ਮੀ ਹੋ ਗਏ। ਪੁਲਿਸ ਨੇ ਐਤਵਾਰ ਨੂੰ ਇਹ ਜਾਣਕਾਰੀ ਦਿਤੀ। ਪੁਲਿਸ ਨੇ ਦੱਸਿਆ ਕਿ ਹਾਦਸਾ ਸ਼ਨੀਵਾਰ ਰਾਤ ਨੂੰ ਹੋਇਆ ਜਦੋਂ ਪਰਿਵਾਰ ਇਕ ਸਮਾਗਮ ਤੋਂ ਘਰ ਪਰਤ ਰਿਹਾ ਸੀ।
ਇਹ ਵੀ ਪੜ੍ਹੋ: Punjab Against Drugs: ਫਿਰੋਜ਼ਪੁਰ ਵਿਚ ਨਸ਼ਾ ਤਸਕਰ ਗੁਰਤੇਜ ਸਿੰਘ ਦੀ 81 ਲੱਖ ਦੀ ਜਾਇਦਾਦ ਜ਼ਬਤ
ਐਸਐਚਓ ਵੇਦ ਪਾਲ ਨੇ ਦੱਸਿਆ ਕਿ ਇਸ ਹਾਦਸੇ ਵਿੱਚ ਮਾਰੇ ਗਏ ਵਿਅਕਤੀਆਂ ਦੀ ਪਛਾਣ 60 ਸਾਲਾ ਪਰਮਜੀਤ ਕੌਰ, ਖੁਸ਼ਵਿੰਦਰ ਸਿੰਘ, ਉਸ ਦੀ ਪਤਨੀ ਪਰਮਜੀਤ ਕੌਰ, ਪੁੱਤਰ ਮਨਜੋਤ ਸਿੰਘ ਅਤੇ 36 ਸਾਲਾ ਰਾਮਪਾਲ, ਉਸ ਦੀ ਪਤਨੀ ਰੀਨਾ ਅਤੇ ਬੇਟੀ ਰੀਟਾ ਵਜੋਂ ਹੋਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਜ਼ਖ਼ਮੀਆਂ ਦੀ ਪਛਾਣ ਅਕਾਸ਼ਦੀਪ ਸਿੰਘ ਅਤੇ ਮਨਰਾਜ ਕੌਰ ਵਜੋਂ ਹੋਈ ਹੈ, ਜਿਨ੍ਹਾਂ ਨੂੰ ਬੀਕਾਨੇਰ ਦੇ ਹਸਪਤਾਲ (Rajasthan Road Accident) ਰੈਫਰ ਕਰ ਦਿਤਾ ਗਿਆ ਹੈ।
ਇਹ ਵੀ ਪੜ੍ਹੋ: ਸਪੇਨ ਦੇ ਜੋੜੇ ਨੇ 157 ਸ਼ਬਦਾਂ ਦਾ ਰੱਖਿਆ ਧੀ ਦਾ ਨਾਮ, ਵਿਭਾਗ ਨੇ ਕਿਹਾ ਕਿ - 25 ਸ਼ਬਦਾਂ ਤੱਕ ਸੀਮਤ ਕਰੋ
ਐਸਐਚਓ ਪਾਲ ਨੇ ਅੱਗੇ ਦੱਸਿਆ ਕਿ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਘਟਨਾ ਤੋਂ ਬਾਅਦ ਹਾਈਵੇਅ 'ਤੇ ਲੰਮਾ ਜਾਮ ਲੱਗ ਗਿਆ। ਇਸ ਹਾਦਸੇ ਤੋਂ ਬਾਅਦ ਟਰੱਕ ਚਾਲਕ ਆਪਣਾ ਟਰਾਲਾ ਛੱਡ ਕੇ ਫ਼ਰਾਰ ਹੋ ਗਿਆ।