
Punjab Weather: ਸਿਹਤ ਵਿਭਾਗ ਨੇ ਜਾਰੀ ਕੀਤੀ ਐਡਵਾਈਜ਼ਰੀ
Punjab Weather: ਪੰਜਾਬ ਅਤੇ ਚੰਡੀਗੜ੍ਹ 'ਚ ਸਵੇਰੇ-ਸ਼ਾਮ ਠੰਡ ਵਧ ਗਈ ਹੈ। ਇਸ ਦੇ ਨਾਲ ਹੀ ਦਿਨ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ ਵੀ ਕਮੀ ਆਈ ਹੈ। 24 ਘੰਟਿਆਂ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.1 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 36.6 ਡਿਗਰੀ ਦਰਜ ਕੀਤਾ ਗਿਆ। ਅੱਜ ਸੂਬੇ ਦੇ ਤਿੰਨ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ ਅਤੇ ਅੰਮ੍ਰਿਤਸਰ ਵਿੱਚ ਕੁਝ ਥਾਵਾਂ ’ਤੇ ਮੀਂਹ ਪੈਣ ਦੀ ਸੰਭਾਵਨਾ ਹੈ।
ਪੜ੍ਹੋ ਇਹ ਖ਼ਬਰ : Kerala Fire: ਪਟਾਕਿਆਂ ਦੇ ਗੋਦਾਮ ’ਚ ਲੱਗੀ ਭਿਆਨਕ ਅੱਗ, 150 ਜ਼ਖਮੀ
ਦੂਜੇ ਪਾਸੇ ਪਰਾਲੀ ਸਾੜਨ ਦੇ ਮਾਮਲੇ ਰੁਕਣ ਦਾ ਨਾਂ ਨਹੀਂ ਲੈ ਰਹੇ ਹਨ। ਇਸ ਕਾਰਨ ਏਅਰ ਕੁਆਲਿਟੀ ਇੰਡੈਕਸ (AQI) ਲਗਾਤਾਰ ਡਿੱਗ ਰਿਹਾ ਹੈ। ਚੰਡੀਗੜ੍ਹ ਵਿੱਚ AQI ਦੀ ਸਥਿਤੀ ਪੰਜਾਬ ਨਾਲੋਂ ਵੀ ਮਾੜੀ ਹੈ। ਚੰਡੀਗੜ੍ਹ ਦਾ AQI ਮੰਗਲਵਾਰ ਸਵੇਰੇ 5 ਵਜੇ 228 ਦਰਜ ਕੀਤਾ ਗਿਆ। ਸ਼ਹਿਰ ਹੁਣ ਔਰੇਂਜ ਜ਼ੋਨ ਵਿੱਚ ਆ ਗਿਆ ਹੈ। ਦੀਵਾਲੀ 'ਤੇ ਹਾਲਾਤ ਵਿਗੜਨ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਸਿਹਤ ਵਿਭਾਗ ਨੇ ਲੋਕਾਂ ਨੂੰ ਚੌਕਸ ਰਹਿਣ ਦੀ ਸਲਾਹ ਦਿੱਤੀ ਹੈ।