ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਮੁੱਢਲੀ ਪ੍ਰਕਾਸ਼ਨਾਂ ਦੀਆਂ ਵੋਟਰ ਸੂਚੀਆਂ ਸੌਪੀਆਂ
Published : Oct 29, 2024, 5:21 pm IST
Updated : Oct 29, 2024, 5:21 pm IST
SHARE ARTICLE
Chief Electoral Officer of Punjab Sibin C today News
Chief Electoral Officer of Punjab Sibin C today News

28 ਨਵੰਬਰ ਤੱਕ ਵੋਟਰ ਸੂਚੀਆਂ ਸਬੰਧੀ ਦਾਅਵੇ ਅਤੇ ਇਤਰਾਜ਼ ਕੀਤੇ ਜਾ ਸਕਣਗੇ ਦਾਇਰ

Chief Electoral Officer of Punjab Sibin C today News: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ. ਨੇ ਸੂਬੇ ਦੀਆਂ ਸਮੂਹ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਮੁੱਢਲੀ ਪ੍ਰਕਾਸ਼ਨਾਂ ਦੀਆਂ ਬਿਨਾਂ ਫੋਟੋ ਵੋਟਰ ਸੂਚੀ ਦੀਆਂ ਸੀਡੀਜ਼ ਸੌਪੀਆਂ ਹਨ। ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਸਿਬਿਨ ਸੀ. ਨੇ ਦੱਸਿਆ ਕਿ 29 ਅਕਤੂਬਰ, 2024 ਨੂੰ ਮੁੱਢਲੀ ਵੋਟਰ ਸੂਚੀਆਂ ਦੀ ਪ੍ਰਕਾਸ਼ਨਾ ਤੱਕ ਪੰਜਾਬ ਵਿਚ ਕੁੱਲ ਵੋਟਰਾਂ ਦੀ ਗਿਣਤੀ 2 ਕਰੋੜ 12 ਲੱਖ 81 ਹਜ਼ਾਰ 800 ਹੈ। ਜਿਨ੍ਹਾਂ ਵਿੱਚੋਂ ਮਰਦ ਵੋਟਰ 1 ਕਰੋੜ 11 ਲੱਖ 84 ਹਜ਼ਾਰ 385, ਔਰਤਾਂ 1 ਕਰੋੜ 96 ਹਜ਼ਾਰ 664, ਤੀਜਾ ਲਿੰਗ 751, ਐਨ.ਆਰ.ਆਈ 1610, ਦਿਵਿਆਂਗ ਵੋਟਰ 1 ਲੱਖ 55 ਹਜ਼ਾਰ 578 ਅਤੇ ਸਰਵਿਸ ਵੋਟਰ 1 ਲੱਖ 1 ਹਜ਼ਾਰ 793 ਹਨ।

ਉਨ੍ਹਾਂ ਅੱਗੇ ਦੱਸਿਆ ਕਿ ਇਸ ਸਮੇਂ ਪੰਜਾਬ ਵਿੱਚ ਕੁੱਲ ਪੋਲਿੰਗ ਸਟੇਸ਼ਨਾਂ ਦੀ ਗਿਣਤੀ 24 ਹਜ਼ਾਰ 446 ਹੈ, ਜਿਸ ਵਿੱਚ ਸ਼ਹਿਰੀ ਪੋਲਿੰਗ ਸਟੇਸ਼ਨਾਂ ਦੀ ਗਿਣਤੀ 8062 ਅਤੇ ਪੇਂਡੂ ਪੋਲਿੰਗ ਸਟੇਸ਼ਨਾਂ ਦੀ ਗਿਣਤੀ 16,384 ਹੈ। ਉਨ੍ਹਾਂ ਦੱਸਿਆ ਕਿ ਸਾਰੇ ਪੋਲਿੰਗ ਸਟੇਸ਼ਨਾਂ ਉੱਤੇ ਵੋਟਰਾਂ ਲਈ ਰੈਂਪ, ਪੀਣ ਵਾਲਾ ਪਾਣੀ, ਲਾਈਟਿੰਗ, ਬੈਠਣ ਲਈ ਕੁਰਸੀਆਂ ਅਤੇ ਪਖਾਨਿਆਂ ਦੀ ਵਿਵਸਥਾ ਕੀਤੀ ਗਈ ਹੈ।  

ਉਨ੍ਹਾਂ ਅੱਗੇ ਦੱਸਿਆ ਕਿ ਮੁੱਢਲੀ ਵੋਟਰ ਸੂਚੀਆਂ ਸਬੰਧੀ ਦਾਅਵੇ ਅਤੇ ਇਤਰਾਜ਼ ਦਾਇਰ ਕਰਨ ਦੀ ਆਖਰੀ ਮਿਤੀ 28 ਨਵੰਬਰ, 2024 ਹੈ। ਇਸ ਦੌਰਾਨ ਵੋਟਰ ਜਾਗਰੂਕਤਾ ਵਧਾਉਣ ਲਈ 29 ਅਕਤੂਬਰ ਤੋਂ 28 ਨਵੰਬਰ, 2024 ਤੱਕ ਸਵੀਪ ਗਤੀਵਿਧੀਆਂ ਵੀ ਚਲਾਈਆਂ ਜਾਣਗੀਆਂ। ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ 9 ਨਵੰਬਰ 2024 (ਸ਼ਨੀਵਾਰ), 10 ਨਵੰਬਰ (ਐਤਵਾਰ), 23 ਨਵੰਬਰ (ਸ਼ਨੀਵਾਰ) ਅਤੇ 24 ਨਵੰਬਰ, 2024 (ਐਤਵਾਰ)  ਨੂੰ ਸਪੈਸ਼ਲ ਕੈਂਪ ਲਗਾਏ ਜਾਣਗੇ ਜਦਕਿ ਮੁੱਢਲੀ ਵੋਟਰ ਸੂਚੀਆਂ ਬਾਬਤ ਦਰਜ ਕਰਵਾਏ ਗਏ ਦਾਅਵੇ ਅਤੇ ਇਤਰਾਜ਼ਾਂ ਦਾ ਨਿਪਟਾਰਾ ਕਰਨ ਦੀ ਆਖਰੀ ਮਿਤੀ 24 ਦਸੰਬਰ, 2024 ਹੈ। ਇਸ ਤੋਂ ਬਾਅਦ ਅੰਤਿਮ ਵੋਟਰ ਸੂਚੀ 6 ਜਨਵਰੀ, 2025 (ਸੋਮਵਾਰ) ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ।

ਸਿਬਿਨ ਸੀ ਨੇ ਦੱਸਿਆ ਕਿ ਜਿਨ੍ਹਾਂ ਚਾਰ ਹਲਕਿਆਂ ਵਿੱਚ ਇਸ ਸਮੇਂ ਜ਼ਿਮਨੀ ਚੋਣ ਦੀ ਪ੍ਰਕਿਰਿਆ ਚੱਲ ਰਹੀ ਹੈ, ਉਨ੍ਹਾਂ ਹਲਕਿਆਂ ਵਿੱਚ ਉਕਤ ਪ੍ਰੋਗਰਾਮ ਵੱਖਰੇ ਤੌਰ ਉੱਤੇ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜਾਰੀ ਕੀਤਾ ਜਾਵੇਗਾ। ਮੁੱਖ ਚੋਣ ਅਧਿਕਾਰੀ ਨੇ ਮੀਟਿੰਗ ਦੌਰਾਨ ਸਿਆਸੀ ਪਾਰਟੀਆਂ ਦੇ ਨੁਮਾਇੰਦੀਆਂ ਨੂੰ ਅਪੀਲ ਕੀਤੀ ਕਿ ਉਹ ਹਰ ਇਕ ਪੋਲਿੰਗ ਸਟੇਸ਼ਨ ‘ਤੇ ਆਪਣੇ ਬੂਥ ਲੈਵਲ ਏਜੰਟ ਨਿਯੁਕਤ ਕਰਨ ਤਾਂ ਜੋ ਅੰਤਿਮ ਵੋਟਰ ਸੂਚੀ ਨੂੰ ਪ੍ਰਕਾਸ਼ਿਤ ਕਰਨ ਦੀ ਪ੍ਰਕਿਰਿਆ ਪਾਰਦਰਸ਼ੀ ਢੰਗ ਨਾਲ ਮੁਕੰਮਲ ਕੀਤੀ ਜਾ ਸਕੇ।

ਮੀਟਿੰਗ ਵਿੱਚ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਤੋਂ ਇਲਾਵਾ ਜੁਆਇੰਟ ਸੀਈਓ ਸਕੱਤਰ ਸਿੰਘ ਬੱਲ, ਡਿਪਟੀ ਸੀਈਓ ਭਾਰਤ ਭੂਸ਼ਨ ਬਾਂਸਲ ਅਤੇ ਚੋਣ ਅਧਿਕਾਰੀ ਅੰਜੂ ਬਾਲਾ ਤੋਂ ਇਲਾਵਾ ਸੀਈਓ ਦਫ਼ਤਰ ਦੇ ਉੱਚ ਅਧਿਕਾਰੀ ਹਾਜ਼ਰ ਸਨ।
----------

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM
Advertisement